Weather Forecast: ਉੱਤਰੀ ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਪੈ ਰਹੀ ਹੈ, ਜਿਸ ਨਾਲ ਲੋਕ ਹਾਲੋ-ਬੇਹਾਲ ਹੋ ਰਹੇ ਹਨ। ਪਹਾੜੀ ਸੂਬਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।
ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਦੀ ਗੱਲ ਕਰੀਏ ਤਾਂ ਇੱਥੇ ਗਰਮੀ ਦੇ ਗੰਭੀਰ ਹਾਲਾਤਾਂ ਕਾਰਨ ਲੋਕਾਂ ਦਾ ਜਿਉਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਨਸੂਨ ਜਲਦੀ ਹੀ ਛੱਤੀਸਗੜ੍ਹ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਬੰਗਾਲ ਦੀ ਖਾੜੀ ਦੇ ਉੱਤਰ-ਪੱਛਮੀ ਖੇਤਰਾਂ, ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ਵਿੱਚ ਦਾਖਲ ਹੋ ਸਕਦਾ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਗਰਮੀ ਕਾਰਨ ਲੋਕਾਂ ਦੀ ਹਾਲਤ ਖ਼ਰਾਬ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 18 ਜੂਨ ਤੱਕ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਦੱਸ ਦੇਈਏ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਅਤੇ 6 ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਗਰਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦੇ ਚਲਦਿਆਂ ਹੁਣ ਲੋਕ ਮੀਂਹ ਦੀ ਉਡੀਕ ਕਰ ਰਹੇ ਹਨ।
ਰਾਜਸਥਾਨ ਵਿੱਚ ਬਾਰਿਸ਼
ਪਿਛਲੇ 24 ਘੰਟਿਆਂ 'ਚ ਰਾਜਸਥਾਨ ਦੇ ਕਈ ਇਲਾਕਿਆਂ 'ਚ ਮੌਨਸੂਨ ਤੋਂ ਪਹਿਲਾਂ ਦੀ ਬਾਰਿਸ਼ ਦਰਜ ਕੀਤੀ ਗਈ। ਇਨ੍ਹਾਂ 'ਚ ਝੁੰਝਨੂ, ਦੌਸਾ, ਜੈਪੁਰ ਸਮੇਤ ਕਈ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਈ। ਪਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਰਾਜਸਥਾਨ ਵਿੱਚ ਇੱਕ ਵਾਰ ਫਿਰ ਗਰਮੀ ਦਾ ਅਸਰ ਵਧਦਾ ਨਜ਼ਰ ਆ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45 ਦੇ ਆਸਪਾਸ ਪਹੁੰਚ ਗਿਆ ਹੈ। ਬੀਕਾਨੇਰ ਅਤੇ ਜੈਪੁਰ ਡਿਵੀਜ਼ਨਾਂ ਵਿੱਚ ਗਰਮੀ ਦੀ ਲਹਿਰ ਨੇ ਕੁਝ ਸਥਾਨਾਂ ਨੂੰ ਪ੍ਰਭਾਵਿਤ ਕੀਤਾ।
ਇਹ ਵੀ ਪੜ੍ਹੋ: Weather Today: 20 ਜੂਨ ਤੋਂ ਮੌਸਮ ਵਿੱਚ ਬਦਲਾਅ ਦੇ ਆਸਾਰ, Punjab-Haryana ਸਮੇਤ ਇਨ੍ਹਾਂ ਸੂਬਿਆਂ ਵਿੱਚ ਬੱਦਲਵਾਈ, ਝੱਖੜ ਅਤੇ ਮੀਂਹ ਦੀ ਭਵਿੱਖਬਾਣੀ
ਮੌਸਮ ਦੀਆਂ ਗਤੀਵਿਧੀਆਂ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਤੇਲੰਗਾਨਾ, ਦੱਖਣੀ ਛੱਤੀਸਗੜ੍ਹ, ਦੱਖਣੀ ਉੜੀਸਾ, ਸਿੱਕਮ ਅਤੇ ਅਸਾਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਆਂਧਰਾ ਪ੍ਰਦੇਸ਼, ਉੱਤਰ-ਪੂਰਬੀ ਭਾਰਤ, ਦੱਖਣ-ਪੱਛਮੀ ਮੱਧ ਪ੍ਰਦੇਸ਼, ਦੱਖਣੀ ਗੁਜਰਾਤ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਦੱਖਣੀ ਮੱਧ ਪ੍ਰਦੇਸ਼, ਉੜੀਸਾ, ਦੱਖਣੀ ਗੁਜਰਾਤ ਦੇ ਕੁਝ ਹਿੱਸਿਆਂ, ਦੱਖਣ-ਪੂਰਬੀ ਰਾਜਸਥਾਨ, ਉੱਤਰੀ ਛੱਤੀਸਗੜ੍ਹ, ਤਾਮਿਲਨਾਡੂ ਅਤੇ ਰਾਇਲਸੀਮਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਬੰਗਾਲ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਦੇ ਗੰਗਾ ਮੈਦਾਨਾਂ ਵਿੱਚ ਗਰਮੀ ਦੀ ਲਹਿਰ ਤੋਂ ਗੰਭੀਰ ਗਰਮੀ ਦੀ ਲਹਿਰ ਦੇ ਹਾਲਾਤ ਸੰਭਵ ਹਨ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਸੰਭਾਵਨਾ ਹੈ।
Summary in English: Pre-Monsoon activities begin, relief from heat not available before June 18, IMD releases report till June 20