Weather Forecast: ਪਿਛਲੇ ਲੰਮੇ ਸਮੇਂ ਤੋਂ ਪੈ ਰਹੀ ਗਰਮੀ ਤੋਂ ਬਾਅਦ ਹੁਣ ਉੱਤਰ ਭਾਰਤ ਦਾ ਮੌਸਮ ਬਦਲ ਗਿਆ ਹੈ। ਰਾਜਧਾਨੀ ਦਿੱਲੀ-ਪੰਜਾਬ-ਹਰਿਆਣਾ-ਯੂਪੀ ਸਮੇਤ ਜ਼ਿਆਦਾਤਰ ਸੂਬਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਗਈਆਂ ਹਨ।
ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ, ਹੁਸ਼ਿਆਰਪੁਰ, ਬਰਨਾਲਾ, ਪਠਾਨਕੋਟ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਈ ਹੈ, ਜਿਸਦੇ ਚੱਲਿਆਂ ਕਈ ਥਾਵਾਂ 'ਤੇ ਸੜਕਾਂ 'ਤੇ ਪਾਣੀ ਜਮ੍ਹਾਂ ਹੋ ਗਿਆ। ਫਿਲਹਾਲ, ਮੌਸਮ ਵਿਭਾਗ ਨੇ 29 ਤੋਂ 1 ਜੁਲਾਈ ਤੱਕ ਭਾਰੀ ਛੜਾਕੇ ਲੱਗਣ ਦੀ ਸੰਭਾਵਨਾ ਜਤਾਈ ਹੈ, ਜਿਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਕੁੱਲ ਮਿਲਾ ਕੇ ਪ੍ਰੀ-ਮੌਨਸੂਨ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ।
ਪ੍ਰੀ-ਮੌਨਸੂਨ ਸਿਸਟਮ ਨੇ ਮਾਝੇ, ਨਾਲ ਲੱਗਦੇ ਦੁਆਬੇ ਦੇ ਖੇਤਰ ਵਿੱਚ 'ਚ ਕਾਫੀ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਦੇ ਛੜਾਕੇ ਲਗਾਏ ਹਨ, ਕੁਝ ਥਾਵਾਂ 'ਤੇ ਥੋੜੇ ਸਮੇਂ ਵਿੱਚ ਬਹੁਤ ਭਾਰੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਨੇ ਹੁਣ 29 ਤੋਂ 1 ਜੁਲਾਈ ਤੱਕ ਭਾਰੀ ਛੜਾਕੇ ਲੱਗਣ ਦੀ ਸੰਭਾਵਨਾ ਜਤਾਈ ਹੈ, ਜਿਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। IMD ਨੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ IMD ਨੇ ਅਗਲੇ ਦੋ-ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 5 ਤੋਂ 6 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ।
ਰਾਜਧਾਨੀ ਚੰਡੀਗੜ੍ਹ ਵਿੱਚ ਵੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਠੰਡੀਆਂ ਹਵਾਵਾਂ ਵਗ ਰਹੀਆਂ ਹਨ। ਟਰਾਈਸਿਟੀ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਵੀ ਹੋਈ ਹੈ। ਮੌਸਮ ਦਾ ਆਨੰਦ ਲੈਣ ਲਈ ਲੋਕ ਸੁਖਨਾ ਝੀਲ, ਬਰਡ ਪਾਰਕ ਅਤੇ ਰੌਕ ਗਾਰਡਨ ਵਰਗੇ ਸੈਰ-ਸਪਾਟਾ ਸਥਾਨਾਂ 'ਤੇ ਪਹੁੰਚ ਚੁੱਕੇ ਹਨ। ਸ਼ਹਿਰ ਵਿੱਚ ਪ੍ਰੀ ਮਾਨਸੂਨ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਮਾਨਸੂਨ 30 ਜੂਨ ਨੂੰ ਚੰਡੀਗੜ੍ਹ ਵਿੱਚ ਦਸਤਕ ਦੇਵੇਗਾ। ਇਸ ਵਾਰ ਮਾਨਸੂਨ ਸੀਜ਼ਨ 'ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।
ਗੱਲ ਕਰੀਏ ਆਉਣ ਵਾਲੇ 24 ਘੰਟਿਆਂ ਦੇ ਮੌਸਮ ਬਾਰੇ ਵਾਤਾਵਰਨ ਵਿੱਚ ਖਿਲਰੀ ਨਵੀਂ ਕਾਰਨ ਤੜਕੇ ਫਿਰ ਤੋਂ ਬੱਦਲ ਬਣਨਗੇ, ਇਸ ਨਾਲ ਪੰਜਾਬ ਵਿੱਚ ਏਰੀਆ ਛੱਡ-ਛੱਡ ਕੇ ਬਿਲਕੁਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਛੜਾਕੇ ਲੱਗਣ ਦੀ ਫਿਰ ਤੋਂ ਸੰਭਾਵਨਾ ਰਹੇਗੀ। ਰਾਤ ਦਾ ਔਸਤ ਤਾਪਮਾਨ 28 ਡਿਗਰੀ ਅਤੇ ਕੱਲ ਦਿਨ ਦਾ ਔਸਤ ਤਾਪਮਾਨ 40 ਡਿਗਰੀ ਬਣਿਆ ਰਹੇਗਾ ਹੁੰਮਸ ਇਸੇ ਤਰ੍ਹਾਂ ਜਾਰੀ ਰਹੇਗੀ।
ਇਹ ਵੀ ਪੜ੍ਹੋ: ਮਾਨਸੂਨ 'ਤੇ ਪੈ ਰਿਹੈ Global Warming ਦਾ ਪ੍ਰਭਾਵ, 2 ਜੁਲਾਈ ਤੱਕ ਪੂਰੇ ਭਾਰਤ ਨੂੰ ਕਵਰ ਕਰ ਲਵੇਗਾ Monsoon, ਜਾਣੋ ਆਉਣ ਵਾਲੇ 24 ਘੰਟਿਆਂ ਦੇ ਮੌਸਮ ਦਾ ਹਾਲ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਕੇਰਲ, ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਸਿੱਕਮ, ਅਸਾਮ, ਮੇਘਾਲਿਆ, ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਵਿਦਰਭ, ਮਰਾਠਵਾੜਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਪੂਰਬੀ ਰਾਜਸਥਾਨ, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਦੇ ਕੁਝ ਹਿੱਸਿਆਂ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਰਾਇਲਸੀਮਾ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Pre-Monsoon system active in Punjab, pleasant weather with rain in Punjab-Haryana on Thursday, Chance of heavy rain from 29 to 1 July