Weather Forecast: ਦੇਸ਼ 'ਚ ਇਨ੍ਹੀਂ ਦਿਨੀਂ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਫਰਵਰੀ ਮਹੀਨੇ 'ਚ ਗਰਮੀ ਵਾਲਾ ਮੌਸਮ ਮਹਿਸੂਸ ਕੀਤਾ ਗਿਆ, ਉਥੇ ਹੀ ਮਾਰਚ ਮਹੀਨਾ ਰਿਕਾਰਡ ਤੋੜ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਨੂੰ ਦੇਖਦੇ ਹੋਏ ਆਈਐਮਡੀ ਨੇ ਕਈ ਸੂਬਿਆਂ 'ਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਮੁਤਾਬਕ 30 ਮਾਰਚ ਤੋਂ 1 ਅਪ੍ਰੈਲ ਦਰਮਿਆਨ ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ਵਿੱਚ ਇੱਕ ਵਾਰ ਫਿਰ ਗਰਜ ਨਾਲ ਗੜੇ ਪੈ ਸਕਦੇ ਹਨ।
ਰਾਜਧਾਨੀ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਬੁੱਧਵਾਰ ਸ਼ਾਮ ਨੂੰ ਅਚਾਨਕ ਹਨੇਰੀ ਅਤੇ ਮੀਂਹ ਨਾਲ ਮੌਸਮ ਨੇ ਕਰਵਟ ਲੈ ਲਿਆ, ਰਾਜਧਾਨੀ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋਈ। ਮੌਸਮ 'ਚ ਅਚਾਨਕ ਆਈ ਤਬਦੀਲੀ ਕਾਰਨ ਦਿੱਲੀ 'ਚ ਉਤਰਨ ਵਾਲੀਆਂ ਕਈ ਉਡਾਣਾਂ ਅਸਮਾਨ 'ਚ ਚੱਕਰ ਲਗਾਉਂਦੀਆਂ ਰਹੀਆਂ, ਜਿਸ ਤੋਂ ਬਾਅਦ 9 ਉਡਾਣਾਂ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ।
ਦੂਜੇ ਪਾਸੇ, ਭਾਰਤ ਦੇ ਮੌਸਮ ਵਿਭਾਗ ਨੇ ਅੱਜ ਵੀ ਰਾਜਧਾਨੀ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਰਾਜਧਾਨੀ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ।
ਇਹ ਵੀ ਪੜ੍ਹੋ : ALERT! 1 April ਤੱਕ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਦੌਰ ਜਾਰੀ
ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪਿਛਲੇ ਹਫਤੇ ਪਏ ਮੀਂਹ ਕਰਕੇ ਹੋਏ ਫਸਲਾਂ ਦੇ ਖਰਾਬੇ ਤੋਂ ਕਿਸਾਨ ਅਜੇ ਉਭਰੇ ਨਹੀਂ ਕਿ ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ 30 ਤੇ 31 ਮਾਰਚ ਨੂੰ ਮੀਂਹ ਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ।
ਮੌਸਮ ਵਿਭਾਗ ਮੁਤਾਬਕ 30 ਮਾਰਚ ਯਾਨੀ ਅੱਜ ਪੱਛਮੀ ਵਿਗਾੜ ਦੇ ਚਲਦਿਆਂ ਰਾਜਸਥਾਨ ਤੋਂ ਗਰਜ ਤੇ ਚਮਕ ਵਾਲੇ ਬੱਦਲ ਪੰਜਾਬ ਤੇ ਹਰਿਆਣਾ ਵੱਲ ਅੱਗੇ ਵਧਣਗੇ। ਇਸ ਨਾਲ ਦੋਵੇਂ ਸੂਬਿਆਂ 'ਚ ਭਾਰੀ ਮੀਂਹ ਪੈਣ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਇਸੇ ਤਰ੍ਹਾਂ 31 ਮਾਰਚ ਨੂੰ ਵੀ ਪੰਜਾਬ ਭਰ ਵਿੱਚ ਸਾਰਾ ਦਿਨ ਮੀਂਹ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਦੋਂਕਿ 1 ਅਪ੍ਰੈਲ ਨੂੰ ਮੌਸਮ ਖੁਸ਼ਕ ਰਹੇਗਾ ਤੇ ਮੁੜ 2 ਅਪ੍ਰੈਲ ਨੂੰ ਮੌਸਮ ਖਰਾਬ ਹੋ ਸਕਦਾ ਹੈ।
ਇਹ ਵੀ ਪੜ੍ਹੋ : 30-31 March ਕਿਸਾਨਾਂ ਲਈ ਆਫ਼ਤ! Punjab-Haryana-Delhi-UP 'ਚ ਗੜ੍ਹੇਮਾਰੀ ਅਤੇ ਮੀਂਹ ਦਾ Alert
ਮੌਸਮ ਵਿੱਚ ਆਏ ਬਦਲਾਅ ਕਾਰਨ ਉੱਤਰ ਪ੍ਰਦੇਸ਼ ਲਈ ਪੂਰਵ ਅਨੁਮਾਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਵੈਸਟਰਨ ਡਿਸਟਰਬੈਂਸ ਕਾਰਨ ਦੁਪਹਿਰ ਜਾਂ ਸ਼ਾਮ ਦੇ ਸਮੇਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦੋਂਕਿ 31 ਮਾਰਚ ਨੂੰ ਹਨੇਰੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜਧਾਨੀ ਲਖਨਊ 'ਚ 31 ਮਾਰਚ ਅਤੇ 1 ਅਪ੍ਰੈਲ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਸੂਬਿਆਂ ਵਿੱਚ ਮੀਂਹ
ਭਾਰਤ ਮੌਸਮ ਵਿਭਾਗ ਦੇ ਅਨੁਸਾਰ, ਅੱਜ ਤੋਂ ਸ਼ਨੀਵਾਰ (30 ਮਾਰਚ ਤੋਂ 1 ਅਪ੍ਰੈਲ ਤੱਕ) ਦੇਸ਼ ਦੇ ਉੱਤਰ-ਪੂਰਬੀ, ਉੱਤਰ-ਪੱਛਮੀ ਸੂਬਿਆਂ ਵਿੱਚ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ, ਬਿਹਾਰ, ਛੱਤੀਸਗੜ੍ਹ, ਝਾਰਖੰਡ ਅਤੇ ਉੜੀਸਾ ਵਿੱਚ ਹਨ੍ਹੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਤੋਂ 6 ਅਪ੍ਰੈਲ ਦੌਰਾਨ ਪੱਛਮੀ ਹਿਮਾਲੀਅਨ ਖੇਤਰ 'ਚ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: Punjab Weather: Rain will continue in Punjab till this day, big threat to farmers' crops