Monsoon 2022: ਉੱਤਰ ਪ੍ਰਦੇਸ਼, ਦਿੱਲੀ, ਗੁਜਰਾਤ, ਝਾਰਖੰਡ, ਰਾਜਸਥਾਨ, ਛੱਤੀਸਗੜ੍ਹ, ਉੜੀਸਾ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿੱਥੇ ਪਹਿਲਾਂ ਹੀ ਮੀਂਹ ਪੈ ਰਿਹਾ ਹੈ, ਉੱਥੇ 16 ਅਗਸਤ ਤੱਕ ਮੌਸਮ ਸੁਹਾਵਣਾ ਬਣਿਆ ਰਹੇਗਾ। 2022 'ਚ ਦੱਖਣ-ਪੱਛਮੀ ਮਾਨਸੂਨ ਦੇ ਵੱਖ-ਵੱਖ ਰੰਗ ਦੇਖੇ ਗਏ ਹਨ। ਉੱਤਰ ਪ੍ਰਦੇਸ਼ ਸਮੇਤ ਪੂਰਬ ਅਤੇ ਉੱਤਰ-ਪੂਰਬ ਵਿਚ ਮਾਨਸੂਨ ਕਮਜ਼ੋਰ ਰਿਹਾ ਪਰ ਮੱਧ ਭਾਰਤ ਅਤੇ ਦੱਖਣੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿਚ ਚੰਗੀ ਬਾਰਿਸ਼ ਹੋਈ ਹੈ।
North India Weather: ਉੱਤਰੀ ਭਾਰਤ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ, ਦਿੱਲੀ-ਐਨਸੀਆਰ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਐਤਵਾਰ ਨੂੰ ਹਲਕੀ ਬਾਰਿਸ਼ ਨੇ ਗਰਮੀ ਤੋਂ ਥੋੜ੍ਹੀ ਰਾਹਤ ਦਿੱਤੀ। ਮੌਸਮ ਵਿਭਾਗ ਨੇ 15 ਅਗਸਤ ਨੂੰ ਵੀ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
Bay of Bengal: ਬੰਗਾਲ ਦੀ ਖਾੜੀ 'ਚ ਦਬਾਅ ਦਾ ਖੇਤਰ ਬਣ ਗਿਆ ਹੈ। ਇਸ ਕਾਰਨ ਦੱਖਣੀ ਬੰਗਾਲ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੂਰਬੀ ਮਿਦਨਾਪੁਰ ਅਤੇ ਪੱਛਮੀ ਮਿਦਨਾਪੁਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਝਾਰਗ੍ਰਾਮ, ਉੱਤਰੀ 24 ਪਰਗਨਾ, ਦੱਖਣੀ 24 ਪਰਗਨਾ, ਹਾਵੜਾ, ਬਾਂਕੁੜਾ, ਪੁਰੂਲੀਆ, ਪੂਰਬੀ ਅਤੇ ਪੱਛਮੀ ਬਰਧਮਾਨ ਵਿੱਚ ਵੀ ਚੰਗੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ:
● ਦਿੱਲੀ ਵਿੱਚ 18 ਅਗਸਤ ਤੱਕ ਹਲਕੀ ਬੂੰਦਾਬਾਂਦੀ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਸੰਭਾਵਨਾ ਹੈ।
● ਅੱਜ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਪੰਜਾਬ, ਹਰਿਆਣਾ, ਉੱਤਰ-ਪੂਰਬੀ ਭਾਰਤ, ਸਿੱਕਮ, ਮੱਧ ਮਹਾਰਾਸ਼ਟਰ, ਗੋਆ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਛੱਤੀਸਗੜ੍ਹ 'ਚ ਪਿਛਲੇ ਦੋ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਇਸ ਕਾਰਨ ਨਦੀਆਂ 'ਚ ਉਛਾਲ ਹੈ।
● ਉੱਤਰ ਪ੍ਰਦੇਸ਼ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ 40 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਹੈ।
ਇਹ ਵੀ ਪੜ੍ਹੋ : Weather Forecast: ਅਗਲੇ 5 ਦਿਨਾਂ ਲਈ ਮਾਨਸੂਨ ਸਰਗਰਮ, ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼
Alert: ਦਿ ਵੈਦਰ ਚੈਨਲ ਦੇ ਮੁਤਾਬਕ ਪੱਛਮੀ ਮੱਧ ਪ੍ਰਦੇਸ਼ 'ਚ 14-16 ਅਗਸਤ, ਛੱਤੀਸਗੜ੍ਹ 'ਚ 13-15 ਅਗਸਤ, ਵਿਦਰਭ 'ਚ 14-16 ਅਗਸਤ, ਗੁਜਰਾਤ 'ਚ 15 ਅਤੇ 16 ਅਗਸਤ, ਸੌਰਾਸ਼ਟਰ ਅਤੇ ਕੱਛ 'ਚ 16 ਅਗਸਤ, ਕੋਂਕਣ ਅਤੇ ਗੋਆ 'ਚ ਬਿਜਲੀ ਡਿੱਗ ਸਕਦੀ ਹੈ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: Rain alert continues, know how the country's weather will be on August 15