ਦੇਸ਼ `ਚ ਪਿੱਛਲੇ ਕੁਝ ਦਿਨਾਂ ਤੋਂ ਮਾਨਸੂਨ ਫਿਰ ਤੋਂ ਐਕਟਿਵ ਹੋਇਆ ਸੀ, ਪਰ ਹੁਣ ਮਾਨਸੂਨ ਨੇ ਕਈ ਸੂਬਿਆਂ ਤੋਂ ਆਪਣੀ ਵਾਪਸੀ ਕਰ ਲਈ ਹੈ। ਇਸਦੇ ਨਾਲ ਹੀ ਕਈ ਸੂਬੇ ਅਜਿਹੇ ਵੀ ਹਨ ਜਿਥੇ ਅਜੇ ਵੀ ਮੀਂਹ ਦਾ ਦੌਰ ਜਾਰੀ ਹੈ। ਆਓ ਜਾਣਦੇ ਹਾਂ ਦੇਸ਼ ਦੇ ਵੱਖੋ-ਵੱਖਰੇ ਸੂਬਿਆਂ `ਚ ਅੱਜ ਦਾ ਮੌਸਮ ਕਿਵੇਂ ਦਾ ਰਹੇਗਾ।
IMD Report: ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਉੜੀਸਾ ਸਮੇਤ ਕਈ ਹੋਰ ਸੂਬਿਆਂ `ਚ ਮੀਂਹ ਦਾ ਦੌਰ ਜਾਰੀ ਰਹੇਗਾ। ਇਸਦੇ ਨਾਲ ਹੀ ਉੱਤਰ-ਪੱਛਮੀ ਬੰਗਾਲ ਦੀ ਖਾੜੀ ਤੇ ਨਾਲ ਲੱਗਦੇ ਉੱਤਰੀ ਉੜੀਸਾ-ਪੱਛਮੀ ਬੰਗਾਲ ਦੇ ਤੱਟਾਂ 'ਤੇ ਬਣੇ ਘੱਟ ਦਬਾਅ ਵਾਲੇ ਖੇਤਰ ਦੇ ਕਾਰਨ ਅਗਲੇ 2 ਤੋਂ 3 ਦਿਨਾਂ ਤੱਕ ਛੱਤੀਸਗੜ੍ਹ, ਵਿਦਰਭ ਤੇ ਪੂਰਬੀ ਮੱਧ ਪ੍ਰਦੇਸ਼ 'ਚ ਭਾਰੀ ਬਾਰਿਸ਼ ਹੋਵੇਗੀ।
Delhi Weather: ਭਾਰਤ ਦੀ ਰਾਜਧਾਨੀ ਦਿੱਲੀ `ਚ ਅੱਜ ਬੱਦਲ ਛਾਏ ਰਹਿਣਗੇ ਤੇ ਨਾਲ ਹੀ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਸੰਭਾਵਨਾ ਵੀ ਜਾਰੀ ਕੀਤੀ ਗਈ ਹੈ। ਦਿੱਲੀ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ।
Punjabi Weather: ਪੰਜਾਬ ਦੇ ਜ਼ਿਆਦਾਤਰ ਹਿੱਸਿਆਂ `ਚ ਅੱਜ ਬੱਦਲ ਛਾਏ ਰਹਿਣਗੇ, ਪਰ ਮੀਂਹ ਦੇ ਆਸਾਰ ਘੱਟ ਹਨ। ਪੰਜਾਬ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Weather Forecast: ਮੌਸਮ 'ਚ ਬਦਲਾਅ, ਇਨ੍ਹਾਂ ਸੂਬਿਆਂ 'ਚ ਮੁੜ ਹੋਵੇਗੀ ਭਾਰੀ ਬਾਰਿਸ਼, ਜਾਣੋ ਦਿੱਲੀ-ਪੰਜਾਬ ਦਾ ਮੌਸਮ
ਬਾਕੀ ਸੂਬਿਆਂ ਦਾ ਮੌਸਮ:
● ਮੌਸਮ ਵਿਭਾਗ ਦੇ ਅਨੁਸਾਰ ਮੱਧ ਮਹਾਰਾਸ਼ਟਰ ਤੇ ਤੇਲੰਗਾਨਾ `ਚ ਅਗਲੇ ਦੋ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ।
● ਉੱਤਰਾਖੰਡ ਤੇ ਪੱਛਮੀ ਤੇ ਪੂਰਬੀ ਉੱਤਰ ਪ੍ਰਦੇਸ਼ `ਚ ਗਰਜ ਨਾਲ ਭਾਰੀ ਮੀਂਹ ਪੈ ਸਕਦਾ ਹੈ।
● ਇਸ ਤੋਂ ਇਲਾਵਾ 24 ਸਤੰਬਰ ਤੱਕ ਅਰੁਣਾਚਲ ਪ੍ਰਦੇਸ਼, ਅਸਾਮ ਤੇ ਮੇਘਾਲਿਆ 'ਚ ਵੀ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।
● ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ `ਚ 22 ਸਤੰਬਰ ਤੱਕ ਮੀਂਹ ਪਵੇਗਾ।
● ਇਸ ਦੇ ਨਾਲ ਹੀ ਉੜੀਸਾ, ਅਸਾਮ, ਝਾਰਖੰਡ ਤੇ ਉੱਤਰੀ ਮਹਾਰਾਸ਼ਟਰ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: Rain alert in many states of the country