Rainfall Alert: ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਅੱਜ ਵੀ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਦੱਸ ਦੇਈਏ ਕਿ ਪਹਾੜੀ ਸੂਬਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਮੌਸਮ ਵਿਭਾਗ ਨੇ ਅੱਜ ਵੀ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਨਾਲ ਹੀ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਲਈ ਅਲਰਟ:
● ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
● ਰਾਜਸਥਾਨ 'ਚ ਵੀ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
● ਮਹਾਰਾਸ਼ਟਰ ਦੇ ਕੁਝ ਹਿਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
● ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਤੇਲੰਗਾਨਾ, ਗੁਜਰਾਤ ਦੇ ਕੁਝ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
● ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਕਾਰਣ ਤਬਾਹੀ:
● ਉਤਰਾਖੰਡ 'ਚ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਕਾਫੀ ਨੁਕਸਾਨ ਹੋਇਆ ਹੈ।
● ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਅਤੇ ਬੱਦਲ ਫਟਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ।
● ਜੰਮੂ-ਕਸ਼ਮੀਰ 'ਚ ਵੀ ਭਾਰੀ ਮੀਂਹ ਕਾਰਨ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ।
● ਓਡੀਸ਼ਾ 'ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।
ਇਹ ਵੀ ਪੜ੍ਹੋ : ਹਿਮਾਚਲ-ਉੱਤਰਾਖੰਡ 'ਚ ਬੱਦਲ ਫਟਣ ਕਾਰਨ ਤਬਾਹੀ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਅਲਰਟ
Alert: ਨਿੱਜੀ ਮੌਸਮ ਏਜੰਸੀ ਸਕਾਈਮੇਟ ਮੁਤਾਬਿਕ ਅਗਲੇ 24 ਘੰਟਿਆਂ ਵਿੱਚ ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਦੇ ਪੱਛਮੀ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ, ਮਹਾਰਾਸ਼ਟਰ ਦੇ ਕੁਝ ਹਿੱਸਿਆਂ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਦੋਂਕਿ, ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਤੇਲੰਗਾਨਾ, ਗੁਜਰਾਤ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: Rain alert in Rajasthan, Madhya Pradesh and Uttar Pradesh, know the weather of Delhi-Punjab