ਮਾਨਸੂਨ ਸੀਜ਼ਨ ਆਪਣੇ ਅੰਤਿਮ ਦੌਰ `ਚ ਹੈ। ਕਈ ਥਾਵਾਂ `ਤੇ ਲੋਕ ਇਸਦੇ ਜਾਣ ਦੀ ਉਡੀਕ ਕਰ ਰਹੇ ਹਨ, ਜਦੋਂਕਿ ਕਈ ਥਾਵਾਂ `ਤੇ ਲੋਕਾਂ ਨੇ ਇਸ ਬਰਸਾਤ ਦੇ ਮੌਸਮ ਦਾ ਚੰਗਾ ਨਜ਼ਾਰਾ ਵੀ ਨਹੀਂ ਦੇਖਿਆ। ਇਸ ਸਾਲ ਕਈ ਸੂਬੇ ਅਜਿਹੇ ਵੀ ਰਹਿ ਗਏ ਹਨ ਜਿੱਥੇ ਆਮ ਨਾਲੋਂ ਵੀ ਘੱਟ ਮੀਂਹ ਪਿਆ ਹੈ।
IMD Forecast: ਮੌਸਮ ਵਿਭਾਗ ਵੱਲੋਂ ਅੱਜ ਉੱਤਰ ਪ੍ਰਦੇਸ਼ ਸਮੇਤ ਕਈ ਹੋਰ ਸੂਬਿਆਂ `ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਦਿੱਲੀ `ਚ ਲਗਾਤਾਰ ਕੁਝ ਦਿਨਾਂ ਤੋਂ ਮੀਂਹ ਦੇ ਨਜ਼ਾਰੇ ਵੇਖਣ ਨੂੰ ਮਿਲ ਰਹੇ ਹਨ, ਜਿਸ ਨਾਲ ਲੋਕਾਂ `ਚ ਖੁਸ਼ੀ ਦਾ ਮਾਹੌਲ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਅਪਡੇਟ।
Delhi Weather: ਦਿੱਲੀ `ਚ ਅੱਜ ਬੱਦਲ ਛਾਏ ਰਹਿਣਗੇ ਤੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਜਾਰੀ ਕੀਤੀ ਗਈ ਹੈ। ਦਿੱਲੀ `ਚ ਲਗਾਤਾਰ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ `ਚ ਖੁਸ਼ੀ ਦਾ ਮਾਹੌਲ ਹੈ। ਦਿੱਲੀ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ।
Punjab Weather: ਪੰਜਾਬ ਦੇ ਕੁਝ ਹਿਸਿਆਂ `ਚ ਅੱਜ ਬੱਦਲ ਛਾਏ ਰਹਿ ਸਕਦੇ ਹਨ, ਪਰ, ਮੀਂਹ ਦੇ ਕੋਈ ਆਸਾਰ ਨਹੀਂ ਹਨ। ਇਸਦੇ ਨਾਲ ਹੀ ਇੱਧਰ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Rainfall Alert: ਪੰਜਾਬ ਸਮੇਤ ਕਈ ਹੋਰ ਸੂਬਿਆਂ `ਚ ਅੱਜ ਭਾਰੀ ਮੀਂਹ ਦੇ ਆਸਾਰ
ਹੋਰ ਸੂਬਿਆਂ ਦਾ ਮੌਸਮ:
● ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ `ਚ ਪੈ ਰਹੇ ਜ਼ੋਰਦਾਰ ਮੀਂਹ ਦੇ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਰਹੀਆਂ ਹਨ। ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ `ਚ ਅੱਜ ਵੀ ਮੀਂਹ ਦਾ ਦੌਰ ਜਾਰੀ ਰਹੇਗਾ।
● ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਨੇ ਪੂਰਬੀ ਉੱਤਰ ਪ੍ਰਦੇਸ਼, ਉੱਤਰੀ ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ ਤੇ ਸਿੱਕਮ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਦੱਖਣੀ ਗੁਜਰਾਤ, ਵਿਦਰਭ ਦੇ ਕੁਝ ਹਿੱਸੇ, ਮਰਾਠਵਾੜਾ, ਅੰਡੇਮਾਨ ਤੇ ਨਿਕੋਬਾਰ ਟਾਪੂ ਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ `ਚ ਵੀ ਹਲਕੀ ਤੋਂ ਭਾਰੀ ਬਾਰਿਸ਼ ਦੇ ਆਸਾਰ ਹਨ।
● ਇਸਦੇ ਨਾਲ ਹੀ ਬਿਹਾਰ ਦੇ ਬਾਕੀ ਹਿੱਸਿਆਂ, ਗੰਗਾ ਪੱਛਮੀ ਬੰਗਾਲ, ਤੱਟਵਰਤੀ ਕਰਨਾਟਕ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: Rain alert in these states today, know the weather of your state