ਭਾਰਤ ਦੇ ਕਈ ਹਿੱਸਿਆਂ `ਚ ਮੀਂਹ ਦਾ ਸਿਲਸਿਲਾ ਫਿਰ ਤੋਂ ਸ਼ੁਰੂ ਹੋ ਗਿਆ ਹੈ। ਇਸਦੇ ਨਾਲ ਹੀ ਕਈ ਸੂਬਿਆਂ ਦਾ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ ਤੇ ਤਾਪਮਾਨ `ਚ ਗਿਰਾਵਟ ਵੀ ਦਰਜ ਕੀਤੀ ਜਾ ਰਹੀ ਹੈ। ਇਸ ਬਦਲਦੇ ਮੌਸਮ ਦੇ ਕਾਰਣ ਕਈ ਸੂਬਿਆਂ `ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਆਪਣੇ ਸੂਬੇ ਦਾ ਮੌਸਮ ਜਾਨਣ ਲਈ ਲੇਖ ਪੜ੍ਹੋ।
IMD: ਮੌਸਮ ਵਿਭਾਗ ਨੇ ਅੱਜ ਭਾਰਤ ਦੇ ਕਈ ਹਿੱਸਿਆਂ `ਚ ਮੀਂਹ ਦੀ ਸੰਭਾਵਨਾ ਜਾਰੀ ਕੀਤੀ ਹੈ। ਇਸਦੇ ਨਾਲ ਹੀ ਕਈ ਸੂਬਿਆਂ `ਚ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow Alert) ਵੀ ਜਾਰੀ ਕੀਤਾ ਗਿਆ ਹੈ। ਭਾਰਤ ਦੇ ਕਈ ਸੂਬਿਆਂ `ਚ ਮੀਂਹ ਦਾ ਸਿਲਸਿਲਾ ਮੁੱਕ ਗਿਆ ਸੀ, ਜੋ ਕਿ ਹੁਣ ਫਿਰ ਤੋਂ ਸ਼ੁਰੂ ਹੋ ਗਿਆ ਹੈ।
Delhi Weather:
ਭਾਰਤ ਦੀ ਰਾਜਧਾਨੀ ਦਿੱਲੀ `ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ। ਇਸਦੇ ਨਾਲ ਹੀ ਦਿੱਲੀ `ਚ ਅੱਜ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹੇਗਾ।
Punjab Weather:
ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ `ਚ ਅਗਲੇ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਤਾਪਮਾਨ `ਚ ਗਿਰਾਵਟ ਵੀ ਦਰਜ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ `ਚ ਅੱਜ ਤਾਪਮਾਨ 25 ਤੋਂ 33 ਡਿਗਰੀ ਸੈਲਸੀਅਸ ਦੇ ਵਿੱਚ ਰਹੇਗਾ।
ਇਹ ਵੀ ਪੜ੍ਹੋ : Alert! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਖ਼ਦਸ਼ਾ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ
ਭਾਰਤ ਦੇ ਵੱਖੋ-ਵੱਖਰੇ ਸੂਬਿਆਂ ਦਾ ਮੌਸਮ:
● ਬੰਗਾਲ ਦੀ ਖਾੜੀ 'ਤੇ ਬਣੇ ਘੱਟ ਦਬਾਅ ਦੇ ਖੇਤਰ ਕਾਰਨ ਝਾਰਖੰਡ 'ਚ ਇੱਕ ਵਾਰ ਫਿਰ ਤੋਂ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ।
● ਰਾਂਚੀ ਤੇ ਨਾਲ ਹੀ ਹੋਰ ਕਈ ਜ਼ਿਲ੍ਹਿਆਂ `ਚ ਸਵੇਰ ਤੋਂ ਮੀਂਹ ਪੈ ਰਿਹਾ ਹੈ।
● ਪੱਛਮੀ ਬੰਗਾਲ `ਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ।
● ਉੜੀਸਾ `ਚ ਵੀ ਕੱਲ ਤੱਕ ਚੰਗੇ ਮੀਂਹ ਪੈਣ ਦੇ ਪੂਰੇ ਆਸਾਰ ਹਨ।
● ਝਾਰਖੰਡ ਦੇ ਉੱਤਰੀ ਹਿੱਸਿਆਂ `ਚ ਅੱਜ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
● ਮਹਾਰਾਸ਼ਟਰ ਦੇ ਪੁਣੇ ਸ਼ਹਿਰ ਤੇ ਉਸਦੇ ਨਾਲ ਲਗਦੇ ਇਲਾਕਿਆਂ `ਚ ਭਾਰੀ ਮੀਂਹ ਪਿਆ, ਜਿਸ ਕਾਰਨ 25 ਥਾਵਾਂ `ਤੇ ਹੜ੍ਹ ਵਰਗੀ ਸਤਿਥੀ ਬਣ ਗਈ ਹੈ।
● ਰਾਜਸਥਾਨ ਦੇ ਕੋਟਾ, ਉਦੈਪੁਰ, ਜੈਪੁਰ, ਭਰਤਪੁਰ ਤੇ ਅਜਮੇਰ ਦੇ ਜ਼ਿਆਦਾਤਰ ਹਿੱਸਿਆਂ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Rain alert in this state of India, know today's weather