
ਮੌਸਮ ਵਿਭਾਗ ਵੱਲੋਂ ਇਨ੍ਹਾਂ ਥਾਵਾਂ ਲਈ ਯੈਲੋ-ਔਰੇਂਜ ਅਲਰਟ ਜਾਰੀ
Weather Forecast: ਆਮ ਤੌਰ 'ਤੇ ਮਾਨਸੂਨ 27 ਜੂਨ ਦੇ ਆਸਪਾਸ ਦਿੱਲੀ ਪਹੁੰਚਦਾ ਹੈ। ਪਰ ਇਸ ਵਾਰ ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਿੱਚ ਇੱਕ ਜਾਂ ਦੋ ਦਿਨ ਦੀ ਦੇਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਹੈ ਕਿ ਮਾਨਸੂਨ ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਨੂੰ ਇੱਕ ਹਫ਼ਤਾ ਪਹਿਲਾਂ ਹੀ ਕਵਰ ਕਰ ਲਿਆ ਹੈ।
ਮਾਨਸੂਨ ਨੇ ਜੈਸਲਮੇਰ, ਬੀਕਾਨੇਰ, ਝੁੰਝੁਨੂ, ਭਰਤਪੁਰ ਅਤੇ ਸੋਨੀਪਤ ਵਰਗੇ ਖੇਤਰਾਂ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਆਮ ਤੌਰ 'ਤੇ ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਇਨ੍ਹਾਂ ਖੇਤਰਾਂ ਵਿੱਚ ਪਹੁੰਚਦਾ ਹੈ। ਇਸ ਤੋਂ ਇਲਾਵਾ, ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਵੀ ਮਾਨਸੂਨ ਸਰਗਰਮ ਹੈ।
ਹਾਲਾਂਕਿ, ਮਾਨਸੂਨ ਦੀ ਚੰਗੀ ਪ੍ਰਗਤੀ ਦੇ ਬਾਵਜੂਦ, ਦਿੱਲੀ ਵਿੱਚ ਬਾਰਿਸ਼ ਨਹੀਂ ਹੋ ਰਹੀ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ, ਪਰ ਮੀਂਹ ਪੈਣ ਦੇ ਕੋਈ ਸੰਕੇਤ ਨਹੀਂ ਮਿਲ ਰਹੇ। ਮੌਸਮ ਵਿਭਾਗ ਦੀ ਮੰਨੀਏ ਤਾਂ ਪੂਰਬ-ਪੱਛਮੀ ਟਰਫ ਲਾਈਨ ਦੇ ਕਾਰਨ, ਹਵਾ ਵਿੱਚ ਲਗਾਤਾਰ ਨਮੀ ਹੈ। ਇਸ ਕਾਰਨ, ਹੇਠਲੇ ਅਤੇ ਦਰਮਿਆਨੇ ਪੱਧਰ ਦੇ ਬੱਦਲਾਂ ਨੇ ਅਸਮਾਨ ਨੂੰ ਢੱਕ ਲਿਆ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ ਹੈ, ਪਰ ਦਿੱਲੀ ਵਿੱਚ ਦਰਮਿਆਨੇ ਅਤੇ ਉੱਪਰਲੇ ਪੱਧਰ 'ਤੇ ਹਵਾਵਾਂ ਦਾ ਪੈਟਰਨ ਚੱਕਰਵਾਤ ਵਿਰੋਧੀ ਹੈ। ਦਿੱਲੀ ਵਿੱਚ ਮੀਂਹ ਲਈ, ਹਵਾ ਦਾ ਪੈਟਰਨ ਚੱਕਰਵਾਤ-ਅਨੁਕੂਲ ਹੋਣਾ ਚਾਹੀਦਾ ਹੈ, ਪਰ ਇਸ ਵੇਲੇ ਚੱਕਰਵਾਤ-ਵਿਰੋਧੀ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ, ਮਾਨਸੂਨ ਦੀ ਆਮਦ ਪ੍ਰਭਾਵਿਤ ਹੋ ਰਹੀ ਹੈ ਅਤੇ ਦਿੱਲੀ-ਐਨਸੀਆਰ ਵਿੱਚ ਮੀਂਹ ਨਹੀਂ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਚੱਕਰਵਾਤ ਹਵਾਵਾਂ ਕਾਰਨ ਦੱਖਣ-ਪੱਛਮੀ ਉੱਤਰ ਪ੍ਰਦੇਸ਼ ਅਤੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਦੇ ਖੇਤਰਾਂ ਵਿੱਚ ਪ੍ਰਭਾਵ ਪਿਆ ਹੈ। ਹਾਲਾਂਕਿ, ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਇਸ ਵਿੱਚ ਬਦਲਾਅ ਦੀ ਸੰਭਾਵਨਾ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਵੀਰਵਾਰ ਸਵੇਰੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਅਤੇ ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪਿਆ। ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 5 ਤੋਂ 6 ਡਿਗਰੀ ਤੱਕ ਡਿੱਗ ਗਿਆ ਹੈ। ਕਈ ਥਾਵਾਂ 'ਤੇ ਪਾਰਾ 30 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ। ਮੌਸਮ ਵਿਭਾਗ ਅਨੁਸਾਰ, ਰਾਹਤ ਦਾ ਇਹ ਦੌਰ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਇਸ ਲਈ 3-4 ਦਿਨਾਂ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: Monsoon Report: ਪੰਜਾਬ ਵਿੱਚ ਅੱਜ ਭਾਰੀ ਮੀਂਹ ਨਾਲ ਬਿਜਲੀ ਡਿੱਗਣ ਦਾ ਖ਼ਦਸ਼ਾ, ਇਨ੍ਹਾਂ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ
ਇਸ ਤਹਿਤ ਕਈ ਇਲਾਕਿਆਂ ਵਿੱਚ ਤੇਜ਼ ਤੂਫ਼ਾਨ, ਗਰਜ ਅਤੇ ਬਿਜਲੀ ਦੇ ਨਾਲ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 29 ਜੂਨ ਨੂੰ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਜ਼ਾਂ ਵਿਭਾਗ ਨੇ 30 ਜੂਨ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ ਜ਼ਿਲ੍ਹਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸਮੇਤ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: Rain brings relief in Punjab-Haryana, heatwave turns into disaster in Delhi, click here to know the weather forecast