Weather Forecast: ਦੇਸ਼ ਦੇ ਕਈ ਸੂਬਿਆਂ 'ਚ ਇਸ ਸਮੇਂ ਮਾਨਸੂਨ ਸਰਗਰਮ ਹੈ ਅਤੇ ਚੰਗੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਭਾਰੀ ਮੀਂਹ ਕਾਰਨ ਕਈ ਰਾਜਾਂ ਵਿੱਚ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ ਨੇ ਅੱਜ ਪੱਛਮੀ ਰਾਜਸਥਾਨ, ਉਪ ਹਿਮਾਲੀਅਨ ਖੇਤਰ, ਪੱਛਮੀ ਬੰਗਾਲ, ਪੂਰਬੀ ਭਾਰਤ ਦੇ ਰਾਜਾਂ ਸਿੱਕਮ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਮਿਜ਼ੋਰਮ, ਅਸਾਮ, ਮੇਘਾਲਿਆ ਦੇ ਨਾਲ-ਨਾਲ ਮੱਧ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਵੀ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਛੱਤੀਸਗੜ੍ਹ, ਕੋਂਕਣ ਅਤੇ ਗੋਆ, ਅਰੁਣਾਚਲ ਪ੍ਰਦੇਸ਼, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ ਦਾ ਮੌਸਮ
ਰਾਜਧਾਨੀ ਦਿੱਲੀ ਸਮੇਤ ਐਨ.ਸੀ.ਆਰ ਦੇ ਲੋਕਾਂ ਨੂੰ ਹੁੰਮਸ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਦਰਅਸਲ, ਸੋਮਵਾਰ ਯਾਨੀ ਅੱਜ ਅਸਮਾਨ ਵਿੱਚ ਬੱਦਲਵਾਈ ਜਾਰੀ ਹੈ ਅਤੇ ਮੀਂਹ ਵਾਲਾ ਮੌਸਮ ਬਣ ਗਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਹਾਲਾਂਕਿ, ਮੰਗਲਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਇੱਕ ਵਾਰ ਫਿਰ ਮੱਠੀ ਪੈ ਗਈ ਹੈ। ਹੁੰਮਸ ਕਾਰਨ ਲੋਕ ਹਾਲੋ-ਬੇਹਾਲ ਹੋ ਰਹੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨ ਹੋਰ ਲੋਕ ਗਰਮੀ ਤੋਂ ਪਰੇਸ਼ਾਨ ਰਹਿਣਗੇ। ਕੁਝ ਦਿਨ ਪਹਿਲਾਂ ਸੂਬੇ 'ਚ ਚੰਗੀ ਬਾਰਿਸ਼ ਹੋਈ ਸੀ, ਜਿਸ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਭਰਪੂਰ ਪਾਣੀ ਮੁਹੱਈਆ ਹੋਇਆ, ਪਰ ਸ਼ਨੀਵਾਰ ਤੋਂ ਮਾਨਸੂਨ ਦੀ ਰਫ਼ਤਾਰ ਵਿੱਚ ਬ੍ਰੇਕ ਲੱਗ ਗਿਆ ਅਤੇ ਐਤਵਾਰ ਨੂੰ ਸਮੁੱਚੇ ਪੰਜਾਬ ਵਿੱਚ ਤੇਜ਼ ਧੁੱਪ ਅਤੇ ਗਰਮੀ ਦਾ ਮਾਹੌਲ ਬਣ ਗਿਆ। ਫਿਲਹਾਲ, ਮੌਸਮ ਵਿਭਾਗ ਦੀ ਮੰਨੀਏ ਤਾਂ ਹੁਣ 10 ਅਗਸਤ ਤੋਂ ਬਾਅਦ ਹੀ ਮਾਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Today: 5 ਅਗਸਤ ਤੱਕ ਪੰਜਾਬ, ਚੰਡੀਗੜ੍ਹ, ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਚੇਤਾਵਨੀ, ਪਹਾੜੀ ਸੂਬਿਆਂ ਵਿੱਚ Landslide ਦਾ ਖ਼ਤਰਾ
ਹਿਮਾਚਲ 'ਚ ਮੀਂਹ ਦਾ ਅਲਰਟ
ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੋਂ ਦੇ ਲੋਕਾਂ ਨੂੰ ਫਿਲਹਾਲ ਭਾਰੀ ਬਾਰਿਸ਼ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਸੂਬੇ ਵਿੱਚ 10 ਅਗਸਤ ਤੱਕ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲਾਹੌਲ ਸਪਿਤੀ ਅਤੇ ਕਿਨੌਰ ਨੂੰ ਛੱਡ ਕੇ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਵੀ ਆ ਸਕਦਾ ਹੈ। ਖਰਾਬ ਮੌਸਮ ਦੇ ਮੱਦੇਨਜ਼ਰ ਸਾਰੇ ਸੈਲਾਨੀਆਂ ਨੂੰ ਚੌਕਸ ਰਹਿਣ ਅਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।
ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ
ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਦੌਰਾਨ ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਦਾ ਕਹਿਣਾ ਹੈ ਕਿ ਮਾਨਸੂਨ ਇਸ ਸਮੇਂ ਦੇਸ਼ ਭਰ ਵਿੱਚ ਸਰਗਰਮ ਹੈ। ਉੱਤਰੀ-ਪੱਛਮੀ ਮੱਧ ਪ੍ਰਦੇਸ਼ ਵਿੱਚ ਡਿਪਰੈਸ਼ਨ ਦਾ ਮਾਹੌਲ ਬਣ ਗਿਆ ਹੈ। ਜਦੋਂਕਿ ਦੱਖਣ-ਪੱਛਮੀ ਰਾਜਸਥਾਨ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਇਸ ਕਾਰਨ ਪੱਛਮੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਨੂੰ ਲੈ ਕੇ ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਦੌਰਾਨ ਦਿੱਲੀ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਹੈ।
Summary in English: Rain caused havoc in Himachal Pradesh, people were forced to leave their homes, weather changes in Punjab after August 10