Weather Today: ਉੱਤਰ ਭਾਰਤ 'ਚ ਰੁਕ-ਰੁਕ ਹੋ ਰਹੀ ਬਾਰਿਸ਼ ਕਾਰਣ ਮੌਸਮ 'ਚ ਚੰਗਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਅਨੁਸਾਰ ਅਗਲੇ 4-5 ਦਿਨਾਂ ਦੌਰਾਨ ਪਹਾੜਾਂ ਤੋਂ ਮੈਦਾਨਾਂ ਤੱਕ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ।
Punjab & Haryana Weather: ਮੌਸਮ ਵਿਭਾਗ ਨੇ ਮੀਂਹ ਦੀਆਂ ਸਰਗਰਮੀਆਂ ਨੂੰ ਦੇਖਦਿਆਂ ਹੋਇਆਂ ਅਗਲੇ ਕੁਝ ਦਿਨਾਂ ਲਈ ਵੱਡਾ ਅਪਡੇਟ ਜਾਰੀ ਕੀਤਾ ਹੈ। ਦਰਅਸਲ, ਮੌਸਮ ਵਿਭਾਗ ਨੇ ਅਗਲੇ 4-5 ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
Delhi-NCR Weather: ਪਿਛਲੇ ਕੁਝ ਦਿਨਾਂ ਤੋਂ ਦਿੱਲੀ-ਐੱਨ.ਸੀ.ਆਰ. ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਇਸ ਹਫਤੇ ਵੀ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਹਲਕੀ ਤੋਂ ਭਾਰੀ ਬਾਰਿਸ਼ ਹੋ ਦੀ ਵੀ ਉਮੀਦ ਜਤਾਈ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ:
● ਦਿੱਲੀ ਵਿੱਚ ਇਨ੍ਹੀਂ ਦਿਨੀਂ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ।
● ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ।
● ਬਿਹਾਰ ਅਤੇ ਰਾਜਸਥਾਨ ਦੇ ਕਈ ਜ਼ਿਲ੍ਹੇ ਮੀਂਹ ਨਾਲ ਪ੍ਰਭਾਵਿਤ ਹਨ।
● ਉੱਤਰਾਖੰਡ 'ਚ 2 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਜੰਮੂ-ਕਸ਼ਮੀਰ 'ਚ ਵੀ ਅੱਜ ਮੀਂਹ ਦੇ ਆਸਾਰ ਬਣੇ ਹੋਏ ਹਨ।
● ਕਰਨਾਟਕ, ਤਾਮਿਲਨਾਡੂ ਅਤੇ ਪੁਡੂਚੇਰੀ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Monsoon Alert: ਉੱਤਰ ਭਾਰਤ 'ਚ ਮੀਂਹ ਨਾਲ ਮੌਸਮ ਸੁਹਾਵਣਾ, ਜਾਣੋ ਮੌਸਮ ਵਿਭਾਗ ਵੱਲੋਂ ਅਲਰਟ
Alert: ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਦੱਖਣ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।
Summary in English: Rainfall: Rain likely from mountains to plains, major update from IMD