Weather Forecast: ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਅੱਜ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਮੌਸਮ ਵਿਭਾਗ ਨੇ ਝਾਰਖੰਡ, ਮੱਧ ਪ੍ਰਦੇਸ਼, ਉੜੀਸਾ ਸਮੇਤ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Punjab Weather: ਪੰਜਾਬ 'ਚ ਸ਼ਨੀਵਾਰ ਨੂੰ ਵੀ ਬਾਰਿਸ਼ ਜਾਰੀ ਰਹੇਗੀ। ਹਾਲਾਂਕਿ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ 21 ਅਗਸਤ ਯਾਨੀ ਐਤਵਾਰ ਨੂੰ ਪੂਰੇ ਸੂਬੇ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Delhi-NCR Weather: ਸ਼ੁੱਕਰਵਾਰ ਨੂੰ ਦਿੱਲੀ-ਐੱਨ.ਸੀ.ਆਰ ਦੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਜਦੋਂਕਿ, ਅੱਜ ਯਾਨੀ ਸ਼ਨੀਵਾਰ ਦੀ ਸਵੇਰ ਭਾਰੀ ਮੀਂਹ ਨਾਲ ਹੋਈ। ਜਿਸ ਤੋਂ ਬਾਅਦ ਮੌਸਮ ਦਾ ਮਿਜਾਜ਼ ਬਦਲ ਗਿਆ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਨਸੀਬ ਹੋਈ। ਫਿਲਹਾਲ, ਮੌਸਮ ਵਿਭਾਗ ਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਆਈ.ਐਮ.ਡੀ ਵੱਲੋਂ ਇਨ੍ਹਾਂ ਸੂਬਿਆਂ 'ਚ ਅਲਰਟ:
● ਅੱਜ ਓਡੀਸ਼ਾ ਦੇ ਪੱਛਮੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਨੇ ਅੱਜ ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
● ਝਾਰਖੰਡ ਅਤੇ ਵਿਦਰਭ ਦੇ ਵੱਖ-ਵੱਖ ਸਥਾਨਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।
● ਉੱਤਰ ਪ੍ਰਦੇਸ਼ 'ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
● ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦਾ ਕਹਿਰ ਜਾਰੀ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।
● ਝਾਰਖੰਡ ਵਿੱਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
● ਦਿੱਲੀ-ਐੱਨ.ਸੀ.ਆਰ 'ਚ ਅੱਜ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Forecast: ਹੁੰਮਸ ਤੋਂ ਬਾਅਦ ਮੁੜ ਮੌਸਮ 'ਚ ਬਦਲਾਅ, ਅਗਲੇ 24 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼
IMD Alert: ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਕੋਂਕਣ, ਗੋਆ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲੇ ਖੇਤਰ ਦੇ ਡੂੰਘੇ ਦਬਾਅ ਵਿੱਚ ਬਦਲ ਜਾਣ ਕਾਰਨ ਅੱਜ ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: Red alert in Jharkhand, Madhya Pradesh, Odisha, know the weather of these states including Delhi