ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ 14 ਜਨਵਰੀ ਤੋਂ ਕੜਾਕੇ ਦੀ ਠੰਡ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
Weather Forecast: ਭਾਰਤ ਦੇ ਕਈ ਸ਼ਹਿਰਾਂ ਵਿੱਚ ਲੋਕ ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਹਨ। ਅਜਿਹੇ 'ਚ ਮੌਸਮ ਵਿਭਾਗ ਨੇ ਦੇਸ਼ ਦੇ ਕੁਝ ਸੂਬਿਆਂ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਦੇਸ਼ ਭਰ ਦੇ ਕਈ ਸੂਬਿਆਂ 'ਚ ਨਵੇਂ ਸਾਲ ਦੇ ਪਹਿਲੇ ਦਿਨ ਤੋਂ ਹੀ ਠੰਢ ਪੈ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਹੀ ਨਹੀਂ ਕੜਾਕੇ ਦੀ ਠੰਢ ਕਾਰਨ ਕਈ ਸ਼ਹਿਰਾਂ ਤੋਂ ਲੋਕਾਂ ਦੀ ਮੌਤ ਦੀਆਂ ਖਬਰਾਂ ਵੀ ਆ ਰਹੀਆਂ ਹਨ। ਅਜਿਹੇ 'ਚ ਮੌਸਮ ਵਿਭਾਗ ਨੇ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਕਈ ਸ਼ਹਿਰਾਂ ਲਈ ਅਲਰਟ ਵੀ ਜਾਰੀ ਕੀਤਾ ਹੈ ਤਾਂ ਜੋ ਲੋਕ ਸੁਰੱਖਿਅਤ ਰਹਿ ਸਕਣ। ਤਾਂ ਆਓ ਜਾਣਦੇ ਹਾਂ ਅੱਜ ਦੇ ਮੌਸਮ ਦੀ ਅਪਡੇਟ ਬਾਰੇ...
ਪੰਜਾਬ 'ਚ ਮੀਂਹ ਦੀ ਭਵਿੱਖਬਾਣੀ (Rain forecast in Punjab)
ਪੰਜਾਬ 'ਚ 14 ਜਨਵਰੀ ਤੋਂ ਹੱਡ ਭੰਨਵੀਂ ਠੰਢ ਦਾ ਦੂਜਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਮੌਸਮ ਵਿਭਾਗ (IMD) ਦੀ ਤਾਜ਼ਾ ਰਿਪੋਰਟ ਅਨੁਸਾਰ ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਠੰਢ ਦੇ ਹੋਰ ਵਧਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 13 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਬੇਸ਼ੱਕ ਮੌਸਮ ਖੁੱਲ੍ਹਣਾ ਸ਼ੁਰੂ ਹੋ ਜਾਵੇਗਾ, ਪਰ ਸੂਬੇ 'ਚ ਸੰਘਣੀ ਧੁੰਦ ਕਾਰਨ ਠੰਡ ਵਧੇਗੀ ਅਤੇ ਲੋਕਾਂ ਨੂੰ ਪਰੇਸ਼ਾਨ ਕਰਨ ਦਾ ਕੰਮ ਕਰੇਗੀ।
ਹਰਿਆਣਾ 'ਚ ਵਿਗੜੇ ਹਾਲਾਤ (Worse conditions in Haryana)
ਪੰਜਾਬ ਵਾਂਗ ਹਰਿਆਣਾ 'ਚ ਵੀ ਠੰਢ ਦੇ ਹਾਲਾਤ ਵਿਗੜਦੇ ਨਜ਼ਰ ਆ ਰਹੇ ਹਨ। ਫਿਲਹਾਲ, ਹਰਿਆਣਾ 'ਚ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇੱਥੇ ਸੀਤ ਲਹਿਰ ਅਤੇ ਕੜਾਕੇ ਦੀ ਠੰਢ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਤਾਪਮਾਨ ਡਿੱਗਣ ਕਾਰਨ ਲੋਕ ਘਰਾਂ ਵਿੱਚ ਹੀ ਰਹਿਣ ਲਈ ਮਜਬੂਰ ਹਨ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 12 ਜਨਵਰੀ ਤੋਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਕਾਰਨ ਕਈ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 14 ਜਨਵਰੀ ਤੋਂ ਪਾਰਾ ਮੁੜ ਡਿੱਗੇਗਾ ਅਤੇ ਠੰਡ ਆਪਣਾ ਕਹਿਰ ਦਿਖਾਏਗੀ।
ਇਹ ਵੀ ਪੜ੍ਹੋ : ਪੰਜਾਬ 'ਚ 14 ਜਨਵਰੀ ਤੋਂ ਬਾਅਦ ਵਧੇਗੀ ਠੰਢ, 3 ਤੋਂ 7 ਡਿਗਰੀ ਤੱਕ ਗਿਰ ਸਕਦੈ ਪਾਰਾ
ਦਿੱਲੀ-ਐੱਨ.ਸੀ.ਆਰ 'ਚ ਸੀਤ ਲਹਿਰ (Cold wave in Delhi-NCR)
ਦਿੱਲੀ-ਐੱਨ.ਸੀ.ਆਰ. 'ਚ ਧੁੰਦ ਅਤੇ ਸੀਤ ਲਹਿਰ ਦਾ ਦੂਜਾ ਦੌਰ ਸ਼ੁਰੂ ਹੋਣ ਵਾਲਾ ਹੈ। ਦੂਜੇ ਦੌਰ ਦੀ ਠੰਢ ਸ਼ੁਰੂ ਹੋਣ ਤੋਂ ਪਹਿਲਾਂ ਦਿੱਲੀ ਵਿੱਚ ਬੱਦਲਵਾਈ ਅਤੇ ਮੀਂਹ ਦੀਆਂ ਫੁਹਾਰਾਂ ਦੇਖਣ ਨੂੰ ਮਿਲੀਆਂ। ਅੱਜ ਯਾਨੀ ਵੀਰਵਾਰ ਸਵੇਰੇ ਵੀ ਰਾਜਧਾਨੀ ਦਿੱਲੀ 'ਚ ਧੁੰਦ ਛਾਈ ਰਹੀ, ਜਿਸ ਕਾਰਨ ਆਵਾਜਾਈ 'ਚ ਕਾਫੀ ਦਿੱਕਤਾਂ ਪੇਸ਼ ਆਈਆਂ। ਨਾ ਸਿਰਫ ਸੜਕੀ ਆਵਾਜਾਈ ਸਗੋਂ ਰੇਲਵੇ ਵਿਭਾਗ ਪਾਸੋਂ ਵੀ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ। ਮੌਸਮ ਵਿਭਾਗ ਮੁਤਾਬਕ ਮੀਂਹ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਬਰਫਬਾਰੀ ਦਾ ਅਲਰਟ (Snow alert)
ਮੌਸਮ ਵਿਭਾਗ ਨੇ 13 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ, ਜਿਸਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਆਲੇ-ਦੁਆਲੇ ਦੇ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 2 ਡਿਗਰੀ ਤੱਕ ਡਿੱਗਿਆ ਪਾਰਾ, 11 ਤੋਂ 13 ਜਨਵਰੀ ਤੱਕ ਮੀਂਹ, 14 ਜਨਵਰੀ ਤੋਂ ਤੇਜ਼ ਸਰਦੀ
ਸ਼ੀਤ ਲਹਿਰ ਦਾ ਅਲਰਟ (Cold wave alert)
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 15 ਤੋਂ 16 ਜਨਵਰੀ ਦਰਮਿਆਨ ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਖੇਤਰਾਂ ਵਿੱਚ ਅਗਲੇ 24 ਘੰਟਿਆਂ ਲਈ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ (Rain expected in these states)
ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੱਛਮੀ ਗੜਬੜੀ ਕਾਰਨ ਚੱਕਰਵਾਤੀ ਚੱਕਰ ਬਣਨ ਦੀ ਸੰਭਾਵਨਾ ਹੈ, ਜਿਸ ਕਾਰਨ ਪੱਛਮੀ ਹਿਮਾਲਿਆ ਖੇਤਰ ਵਿੱਚ ਚੰਗੀ ਬਾਰਿਸ਼ ਹੋਣ ਦੇ ਆਸਾਰ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਨੇੜਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਵੀ ਬਾਰਿਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ।
ਜਦੋਂਕਿ, ਬਿਹਾਰ 'ਚ ਫਿਲਹਾਲ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਉੱਤਰਾਖੰਡ ਦੇ ਉੱਪਰਲੇ ਖੇਤਰਾਂ ਵਿੱਚ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਡੇਮਾਨ ਅਤੇ ਨਿਕੋਬਾਰ 'ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: Second cold attack, mercury will drop again after rain, bone-chilling cold will occur in Punjab-Haryana