ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਅਜੇ ਵੀ ਜਾਰੀ ਹੈ, ਜਿਸਦੇ ਚਲਦਿਆਂ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ `ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਆਓ ਜਾਣਦੇ ਹਾਂ ਦੇਸ਼ ਭਰ 'ਚ ਅੱਜ ਕਿਸ ਤਰ੍ਹਾਂ ਦਾ ਮੌਸਮ ਰਹੇਗਾ।
IMD Forecast: ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਦਿੱਲੀ-ਐਨਸੀਆਰ ਤੋਂ ਇਲਾਵਾ ਹਰਿਆਣਾ, ਪੰਜਾਬ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ ਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ `ਚ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਹੈ।
Delhi Weather: ਦਿੱਲੀ ਵਿੱਚ ਅੱਜ ਯਾਨੀ ਕੇ 12 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੇਗੀ। ਇਸਦੇ ਨਾਲ ਹੀ ਸਵੇਰੇ ਧੁੰਦ ਛਾਈ ਰਹੇਗੀ। ਅੱਜ ਦਿੱਲੀ ਤੇ ਐਨਸੀਆਰ `ਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸਦੇ ਚਲਦਿਆਂ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲ ਸਕਦੀ ਹੈ।
Punjab Weather: ਪੰਜਾਬ `ਚ ਅੱਜ ਘੱਟੋ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਪੰਜਾਬ `ਚ ਘੱਟੋ-ਘੱਟ ਤਾਪਮਾਨ `ਚ ਤਿੰਨ ਤੋਂ ਚਾਰ ਡਿਗਰੀ ਤੱਕ ਗਿਰਾਵਟ ਆ ਸਕਦੀ ਹੈ। ਇਸਦੇ ਨਾਲ ਹੀ ਅੱਜ ਪੰਜਾਬ `ਚ ਮੌਸਮ ਸਾਫ਼ ਰਹੇਗਾ ਤੇ ਸਵੇਰ ਵੇਲੇ ਧੁੰਦ ਵੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ : Weather Update: ਚੱਕਰਵਾਤ ਮੈਂਡੌਸ ਦਾ ਵਧਿਆ ਕਹਿਰ, ਤੇਜ਼ ਹਵਾਵਾਂ ਕਾਰਨ ਦਰੱਖਤ ਉੱਖੜੇ
ਮੀਂਹ ਦੇ ਆਸਾਰ:
● ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ 13 ਦਸੰਬਰ ਤੱਕ ਉੱਤਰੀ ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
● 12 ਅਤੇ 13 ਦਸੰਬਰ ਨੂੰ ਮੱਧ ਪ੍ਰਦੇਸ਼ ਦੇ ਪੂਰਬੀ ਅਤੇ ਦੱਖਣੀ ਹਿੱਸਿਆਂ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
● ਉਮਰੀਆ, ਦਮੋਹ, ਜਬਲਪੁਰ, ਕਟਨੀ, ਮੰਡਲਾ, ਨਰਸਿੰਘਪੁਰ, ਬੈਤੁਲ, ਹੋਸ਼ੰਗਾਬਾਦ, ਖੰਡਵਾ ਅਤੇ ਖਰਗੋਨ ਵਰਗੀਆਂ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਦੇ ਦੱਖਣੀ ਤੱਟ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਤੇਲੰਗਾਨਾ, ਦੱਖਣੀ ਛੱਤੀਸਗੜ੍ਹ, ਲਕਸ਼ਦੀਪ ਅਤੇ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦਰਭ, ਮਰਾਠਵਾੜਾ, ਦੱਖਣੀ ਕੋਂਕਣ, ਗੋਆ, ਦੱਖਣੀ ਮੱਧ ਮਹਾਰਾਸ਼ਟਰ ਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
ਮੋਸਮੀ ਗਤੀਵਿਧੀਆਂ:
ਪਿਛਲੇ ਦੋ ਦਿਨਾਂ ਤੋਂ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਚੱਕਰਵਾਤੀ ਤੂਫ਼ਾਨ ਦਾ ਅਸਰ ਦੇਖਣ ਨੂੰ ਮਿਲਿਆ। ਹਾਲਾਂਕਿ, ਹੁਣ ਇਹ ਕਮਜ਼ੋਰ ਹੋ ਕੇ ਭਾਰਤ ਦੇ ਖੇਤਰਾਂ ਤੋਂ ਚਲਾ ਗਿਆ ਹੈ। ਪਰ ਮੌਸਮ ਵਿਭਾਗ ਦੇ ਅਨੁਸਾਰ ਅੱਜ ਵੀ ਕਈ ਸੂਬਿਆਂ `ਚ ਮੀਂਹ ਪੈਣ ਦੀ ਸੰਭਾਵਨਾ ਹੈ। 13 ਦਸੰਬਰ ਨੂੰ ਤਾਮਿਲਨਾਡੂ, ਦੱਖਣੀ ਅੰਦਰੂਨੀ ਕਰਨਾਟਕ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼, ਕੇਰਲਾ ਤੇ ਮਹੇ ਵਿੱਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਬਹੁਤ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਖੇਤਰ ਵਿੱਚ ਬਾਰਿਸ਼ ਦੀ ਗਤੀਵਿਧੀ ਘੱਟ ਜਾਵੇਗੀ।
Summary in English: Snowfall continues on the mountains, the cold has increased in the states of North India