ਉੱਤਰੀ ਭਾਰਤ ਦੇ ਕੁਝ ਸੂਬਿਆਂ `ਚ ਸਵੇਰ ਵੇਲੇ ਹਲਕੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਕਈ ਸੂਬਿਆਂ `ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ 'ਚ ਕਮੀ ਦਰਜ ਕੀਤੀ ਜਾ ਰਹੀ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਕਿ ਭਵਿੱਖਬਾਣੀ ਕੀਤੀ ਹੈ।
IMD: ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ `ਚ ਤਾਪਮਾਨ `ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਕਈ ਹਿੱਸਿਆਂ ਲਈ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਦੇ ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਦਿੱਲੀ-ਐਨਸੀਆਰ ਦੀ ਹਵਾ ਦੀ ਗੁਣਵੱਤਾ `ਚ ਪਹਿਲਾਂ ਨਾਲੋਂ ਸੁਧਾਰ ਆਇਆ ਹੈ।
Delhi Weather: ਅੱਜ 8 ਨਵੰਬਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ `ਚ ਘੱਟੋ-ਘੱਟ ਤਾਪਮਾਨ 17 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਥੇ ਸਵੇਰੇ ਹਲਕੀ ਧੁੰਦ ਵੀ ਦੇਖਣ ਨੂੰ ਮਿਲੀ। ਜੇਕਰ ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਦਿੱਲੀ-ਐਨਸੀਆਰ ਦੀ ਹਵਾ ਦੀ ਗੁਣਵੱਤਾ `ਚ ਸੁਧਾਰ ਹੋਇਆ ਹੈ।
Punjab Weather: ਪੰਜਾਬ `ਚ ਅੱਜ ਘੱਟੋ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਹੇਗਾ। ਪੰਜਾਬ `ਚ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋ ਰਹੇ, ਜਿਸ ਕਾਰਨ ਪ੍ਰਦੂਸ਼ਣ ਦਾ ਪੱਧਰ ਵੀ ਵੱਧ ਰਿਹਾ ਹੈ। ਅਨੁਮਾਨ ਅਨੁਸਾਰ ਆਉਣ ਵਾਲੇ ਕੁਝ ਦਿਨਾਂ `ਚ ਮੀਂਹ ਕਾਰਨ ਇਹ ਪ੍ਰਦੂਸ਼ਣ ਘੱਟ ਸਕਦਾ ਹੈ।
Uttar Pradesh Weather: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ `ਚ ਅੱਜ ਘੱਟੋ-ਘੱਟ ਤਾਪਮਾਨ 16 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਲਖਨਊ `ਚ ਸਵੇਰੇ ਤਾਪਮਾਨ `ਚ ਗਿਰਾਵਟ ਕਾਰਨ ਲੋਕਾਂ ਨੂੰ ਠੰਢ ਮਹਿਸੂਸ ਹੋ ਸਕਦੀ ਹੈ।
ਇਹ ਵੀ ਪੜ੍ਹੋ : Weather Today: ਪੰਜਾਬ `ਚ ਪਰਾਲੀ ਸਾੜ੍ਹਨ ਨਾਲ ਵਧਿਆ ਪ੍ਰਦੂਸ਼ਣ, ਪੰਜਾਬ ਸਰਕਾਰ ਹੋਈ ਨਾਕਾਮ
Uttarakhand Weather: ਮੌਸਮ ਵਿਭਾਗ ਅਨੁਸਾਰ ਉਤਰਾਖੰਡ ਦੇ ਮੈਦਾਨੀ ਇਲਾਕਿਆਂ 'ਚ ਵੱਖ-ਵੱਖ ਥਾਵਾਂ 'ਤੇ ਸਵੇਰੇ ਤੇ ਸ਼ਾਮ ਨੂੰ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਚਮੋਲੀ, ਰੁਦਰਪ੍ਰਯਾਗ, ਉੱਤਰਕਾਸ਼ੀ ਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ 'ਚ ਦੁਪਹਿਰ ਤੋਂ ਬਾਅਦ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਬਦਰੀਨਾਥ ਤੇ ਹੇਮਕੁੰਟ ਦੀਆਂ ਚੋਟੀਆਂ 'ਤੇ ਹਲਕੀ ਬਰਫਬਾਰੀ ਦੀ ਵੀ ਸੰਭਾਵਨਾ ਹੈ।
ਹੋਰਾਂ ਸੂਬਿਆਂ ਦਾ ਮੌਸਮ:
● ਸ਼੍ਰੀਨਗਰ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗਰਜ ਦੇ ਨਾਲ-ਨਾਲ ਮੀਂਹ ਦੀਆਂ ਗਤੀਵਿਧੀਆਂ ਵੀ ਦੇਖੀਆਂ ਜਾ ਸਕਦੀਆਂ ਹਨ।
● ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅੱਜ ਅੰਡੇਮਾਨ-ਨਿਕੋਬਾਰ ਦੀਪ ਸਮੂਹ 'ਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਦੱਖਣੀ ਅੰਦਰੂਨੀ ਕਰਨਾਟਕ, ਤੱਟਵਰਤੀ ਕਰਨਾਟਕ ਤੇ ਰਾਇਲਸੀਮਾ `ਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ ਤੇ ਮੁਜ਼ੱਫਰਾਬਾਦ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਬਰਫਬਾਰੀ ਦੀ ਸੰਭਾਵਨਾ ਹੈ।
● ਸਕਾਈਮੇਟ ਵੇਦਰ ਦੇ ਮੁਤਾਬਕ 9 ਨਵੰਬਰ ਤੋਂ ਪਹਾੜਾਂ 'ਤੇ ਇੱਕ ਨਵੀਂ ਪੱਛਮੀ ਗੜਬੜੀ ਦਾ ਅਸਰ ਪੈਣਾ ਸ਼ੁਰੂ ਹੋ ਜਾਵੇਗਾ।
● ਬੰਗਾਲ ਦੀ ਖਾੜੀ `ਚ ਬਣਿਆ ਘੱਟ ਦਬਾਅ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ਸਮੇਤ ਤਾਮਿਲਨਾਡੂ, ਦੱਖਣੀ ਆਂਧਰਾ ਪ੍ਰਦੇਸ਼ ਤੇ ਕੇਰਲ ਨੂੰ ਪ੍ਰਭਾਵਿਤ ਕਰੇਗਾ।
Summary in English: Temperature dropped due to snowfall in the mountains, rain in these states