ਪੰਜਾਬ, ਹਰਿਆਣਾ, ਦਿੱਲੀ ਸਮੇਤ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਠੰਡ ਨੇ ਆਪਣਾ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।
ਪਹਾੜੀ ਸੂਬਿਆਂ 'ਚ ਬਰਫਬਾਰੀ ਦਾ ਅਸਰ ਹੁਣ ਉੱਤਰ ਭਾਰਤ ਦੇ ਮੈਦਾਨੀ ਸੂਬਿਆਂ 'ਚ ਸਾਫ ਦੇਖਣ ਨੂੰ ਮਿਲ ਰਿਹਾ ਹੈ। ਬਰਫਬਾਰੀ ਕਾਰਨ ਠੰਡੀਆਂ ਹਵਾਵਾਂ ਦਾ ਦੌਰ ਜਾਰੀ ਹੈ, ਜਿਸਦੇ ਚਲਦਿਆਂ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਪਹਿਲਾਂ ਦੇ ਮੁਕਾਬਲੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਮੌਸਮ ਦੀ ਸਥਿਤੀ।
ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ
ਸਰਦੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਪੰਜਾਬ ਵਿੱਚ ਠੰਢ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਪਠਾਨਕੋਟ ਅਤੇ ਜਲੰਧਰ ਸਭ ਤੋਂ ਠੰਢੇ ਜ਼ਿਲ੍ਹੇ ਰਹੇ। ਅੱਜ ਯਾਨੀ ਵੀਰਵਾਰ ਨੂੰ ਵੀ ਮੌਸਮ ਵਿਭਾਗ ਨੇ ਸੂਬੇ ਵਿੱਚ ਬੱਦਲਵਾਈ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।
ਦਿੱਲੀ-ਐਨਸੀਆਰ 'ਚ ਵਧੀ ਠੰਡ
ਰਾਜਧਾਨੀ ਦਿੱਲੀ 'ਚ ਦਿਨੋ-ਦਿਨ ਸਰਦੀ ਵਧ ਰਹੀ ਹੈ ਅਤੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦਿੱਲੀ ਵਿੱਚ ਇਸ ਸਮੇਂ ਤਾਪਮਾਨ 9 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਯਾਨੀ ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ।
ਇਹ ਵੀ ਪੜ੍ਹੋ: Weather today: ਉੱਤਰ ਭਾਰਤ ਦੇ ਤਾਪਮਾਨ `ਚ ਆਈ ਭਾਰੀ ਗਿਰਾਵਟ, ਪਹਾੜਾਂ `ਤੇ ਬਰਫ਼ਬਾਰੀ ਜਾਰੀ
ਰਾਜਸਥਾਨ 'ਚ ਸੀਤ ਲਹਿਰ ਦਾ ਕਹਿਰ
ਬਰਫਬਾਰੀ ਕਾਰਨ ਚੱਲ ਰਹੀਆਂ ਠੰਡੀਆਂ ਹਵਾਵਾਂ ਦਾ ਅਸਰ ਰਾਜਸਥਾਨ 'ਚ ਵੀ ਸਾਫ ਦੱਖਣ ਜਾ ਸਕਦਾ ਹੈ। ਇੱਥੇ ਸੀਤ ਲਹਿਰ ਕਾਰਣ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦਿਨ ਵੇਲੇ ਸੂਰਜ ਨਿਕਲਣ ਤੋਂ ਬਾਅਦ ਵੀ ਲੋਕਾਂ ਨੂੰ ਠੰਢ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਰਾਜਸਥਾਨ ਵਿੱਚ ਨਵੰਬਰ ਦੇ ਆਖ਼ਰੀ ਹਫ਼ਤੇ ਅਤੇ ਦਸੰਬਰ ਦੇ ਸ਼ੁਰੂ ਵਿੱਚ ਪਾਰਾ ਤੇਜ਼ੀ ਨਾਲ ਹੇਠਾਂ ਜਾਵੇਗਾ।
ਬਿਹਾਰ ਦੇ ਤਾਪਮਾਨ 'ਚ ਉਤਰਾਅ-ਚੜ੍ਹਾਅ
ਬਿਹਾਰ 'ਚ ਮੌਸਮ ਦਾ ਪੈਟਰਨ ਰਲਵਾਂ-ਮਿਲਵਾਂ ਬਣਿਆ ਹੋਇਆ ਹੈ। ਲੋਕਾਂ ਨੂੰ ਸਵੇਰੇ ਅਤੇ ਸ਼ਾਮ ਵੇਲੇ ਠੰਡ ਅਤੇ ਦਿਨ ਵਿੱਚ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਹੁਣ ਪਹਾੜੀ ਇਲਾਕਿਆਂ 'ਚ ਹੋ ਰਹੀ ਬਰਫਬਾਰੀ ਦਾ ਸੂਬੇ ਦੇ ਮੌਸਮ 'ਤੇ ਅਸਰ ਪਵੇਗਾ। ਫਿਲਹਾਲ, ਰਾਜਧਾਨੀ ਸਮੇਤ ਪੂਰੇ ਸੂਬੇ 'ਚ ਤੇਜ਼ ਪੱਛਮੀ ਹਵਾਵਾਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ: Weather Today: ਬਾਰਿਸ਼ ਤੇ ਬਰਫਬਾਰੀ ਦੇ ਆਸਾਰ, ਜਾਣੋ ਅੱਜ ਦੇ ਮੌਸਮ ਦਾ ਹਾਲ
ਇਨ੍ਹਾਂ ਸੂਬਿਆਂ 'ਚ ਬਰਫਬਾਰੀ
● ਉੱਤਰਾਖੰਡ ਦੇ ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।
● ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਵੀ ਬਰਫਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ।
● ਬਰਫਬਾਰੀ ਕਾਰਨ ਕਸ਼ਮੀਰ ਵਿੱਚ ਮੌਸਮ ਖੁਸ਼ਕ ਅਤੇ ਰਾਤਾਂ ਠੰਡੇ ਰਹਿਣ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਨੇ ਲੱਦਾਖ ਦੇ ਲੇਹ ਅਤੇ ਦਰਾਸ ਵਿੱਚ ਤਾਪਮਾਨ ਵਿੱਚ ਗਿਰਾਵਟ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ।
Summary in English: The cold winds hit the people of Punjab, Delhi-UP-Rajasthan also got cold