ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਸਰਦੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉੱਤਰ ਭਾਰਤ 'ਚ ਬਰਫਬਾਰੀ ਕਾਰਨ ਤਾਪਮਾਨ 'ਚ ਗਿਰਾਵਟ ਆ ਰਹੀ ਹੈ, ਜਦੋਂਕਿ ਦੱਖਣੀ ਭਾਰਤ 'ਚ ਮੀਂਹ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਰਹੀ ਹੈ।
ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਸਰਦੀ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਬਰਫਬਾਰੀ ਕਾਰਨ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜੋ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀਆਂ ਹਨ। ਇੱਕ ਪਾਸੇ ਜਿੱਥੇ ਉੱਤਰ ਭਾਰਤ 'ਚ ਬਰਫਬਾਰੀ ਕਾਰਨ ਤਾਪਮਾਨ 'ਚ ਗਿਰਾਵਟ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਦੱਖਣੀ ਭਾਰਤ ਦੇ ਸੂਬਿਆਂ 'ਚ ਹੋ ਰਹੀ ਬਾਰਿਸ਼ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਰਹੀ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਦੇਸ਼ ਦੇ ਕੁਝ ਥਾਵਾਂ 'ਤੇ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਅਤੇ ਮਾਈਨਸ ਤੱਕ ਪਹੁੰਚਣ ਦੀ ਖ਼ਬਰ ਹੈ। ਕੁਝ ਇਲਾਕਿਆਂ 'ਚ ਸੀਤ ਲਹਿਰ ਸ਼ੁਰੂ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮੌਸਮ ਵਿਭਾਗ ਨੇ ਹੌਲੀ-ਹੌਲੀ ਠੰਡ ਵਧਣ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ-ਐੱਨ.ਸੀ.ਆਰ 'ਚ ਠੰਡ ਦਾ ਅਸਰ (Effect of cold in Delhi-NCR)
ਰਾਜਧਾਨੀ ਦਿੱਲੀ ਤੇ ਨਾਲ ਲੱਗਦੇ ਇਲਾਕਿਆਂ 'ਚ ਠੰਡ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Weather Today: ਬਾਰਿਸ਼ ਤੇ ਬਰਫਬਾਰੀ ਦੇ ਆਸਾਰ, ਜਾਣੋ ਅੱਜ ਦੇ ਮੌਸਮ ਦਾ ਹਾਲ
ਪੰਜਾਬ 'ਚ ਮੌਸਮ ਸਾਫ (Clear weather in Punjab)
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਸਵੇਰ ਤੋਂ ਹੀ ਅਸਮਾਨ ਪੂਰੀ ਤਰ੍ਹਾਂ ਸਾਫ ਰਹਿਣ ਦੇ ਨਾਲ-ਨਾਲ ਤੇਜ਼ ਧੁੱਪ ਨਿਕਲਣ ਦੀ ਸੰਭਾਵਨਾ ਹੈ ਅਤੇ ਅਗਲੇ 4 ਦਿਨਾਂ 'ਚ ਮੌਸਮ ਦਾ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਪੰਜਾਬ ਵਿੱਚ ਠੰਢ ਕਾਰਣ ਮੌਸਮ 'ਚ ਬਦਲਾਅ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 26 ਨਵੰਬਰ ਤੱਕ ਮੌਸਮ ਖੁਸ਼ਕ ਰਵੇਗਾ, ਉਸ ਤੋਂ ਬਾਅਦ ਮੌਸਮ 'ਚ ਤਬਦੀਲੀ ਆਵੇਗੀ।
ਬਿਹਾਰ ਦਾ ਮੌਸਮ (Bihar Weather)
ਬਿਹਾਰ 'ਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਬਿਹਾਰ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਹੈ। ਬਿਹਾਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Weather today: ਉੱਤਰ ਭਾਰਤ ਦੇ ਤਾਪਮਾਨ `ਚ ਆਈ ਭਾਰੀ ਗਿਰਾਵਟ, ਪਹਾੜਾਂ `ਤੇ ਬਰਫ਼ਬਾਰੀ ਜਾਰੀ
ਮੌਸਮ ਦਾ ਹਾਲ (Weather condition)
● ਆਂਧਰਾ ਪ੍ਰਦੇਸ਼ (Andhra Pradesh), ਤਾਮਿਲਨਾਡੂ (Tamil Nadu) ਅਤੇ ਕਰਨਾਟਕ (Karnataka) ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
● ਅੰਡੇਮਾਨ ਨਿਕੋਬਾਰ (Andaman and Nicobar) ਦੀਪ ਸਮੂਹ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੱਤਰਾਖੰਡ (Uttarakhand) ਅਤੇ ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਬਰਫ਼ਬਾਰੀ ਤੇਜ਼ ਹੋਣੀ ਸ਼ੁਰੂ ਹੋ ਗਈ ਹੈ।
● ਜੰਮੂ-ਕਸ਼ਮੀਰ (Jammu and Kashmir) ਦੇ ਕੁਝ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਜ਼ੀਰੋ ਡਿਗਰੀ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ।
● ਰਾਜਸਥਾਨ (Rajasthan) ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਜਤਾਈ ਗਈ ਹੈ।
● ਪਹਾੜੀ ਇਲਾਕਿਆਂ ਤੋਂ ਆਉਣ ਵਾਲੀ ਠੰਡੀ ਹਵਾ ਦਾ ਅਸਰ ਪੂਰੇ ਉੱਤਰ ਭਾਰਤ (North India) 'ਚ ਦੇਖਿਆ ਜਾ ਸਕਦਾ ਹੈ।
● ਠੰਡੀਆਂ ਹਵਾਵਾਂ ਕਾਰਨ ਕਈ ਇਲਾਕਿਆਂ 'ਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ।
● ਰਾਜਧਾਨੀ ਦਿੱਲੀ (Delhi) 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
● ਮੁੰਬਈ (Mumbai) ਵਿੱਚ ਮੌਸਮ ਸਾਫ਼ ਰਹੇਗਾ ਅਤੇ ਅੱਜ ਸਾਰਾ ਦਿਨ ਬੱਦਲ ਛਾਏ ਰਹਿਣਗੇ।
● ਦਿੱਲੀ (Delhi) ਦੇ ਨਾਲ ਲੱਗਦੇ ਹਰਿਆਣਾ (Haryana) ਅਤੇ ਉੱਤਰ ਪ੍ਰਦੇਸ਼ (Uttar Pradesh) ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
Summary in English: The weather will be dry in Punjab till November 26, after that the weather will change