Weather Forecast: ਦੇਸ਼ ਦੇ ਕਈ ਹਿੱਸਿਆਂ 'ਚ ਮਾਨਸੂਨ ਦੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ ਕਈ ਸੂਬੇ ਹੜ੍ਹ ਵਰਗੀ ਸਥਿਤੀ ਝੇਲ ਰਹੇ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਆਵਾਜਾਈ ਸਮੇਤ ਕਈ ਹੋਰ ਚੀਜ਼ਾਂ 'ਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰਾਖੰਡ ਦੀ ਗੱਲ ਕਰੀਏ ਤਾਂ ਇੱਥੇ ਮੀਂਹ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਜੁਲਾਈ-ਅਗਸਤ ਤੋਂ ਬਾਅਦ ਹੁਣ ਸਤੰਬਰ ਵਿੱਚ ਵੀ ਮੌਸਮ ਖਰਾਬ ਹੋਣ ਵਾਲਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਰਾਜਸਥਾਨ 'ਚ ਮਾਨਸੂਨ ਦੀ ਟਰਫ ਲਾਈਨ ਜੈਸਲਮੇਰ ਅਤੇ ਉਦੈਪੁਰ ਤੋਂ ਹੋ ਕੇ ਲੰਘ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਰਾਜਸਥਾਨ ਦੇ ਦੱਖਣੀ ਅਤੇ ਦੱਖਣ-ਪੂਰਬੀ ਹਿੱਸਿਆਂ 'ਚ ਅਗਲੇ 4 ਤੋਂ 5 ਦਿਨਾਂ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਦੇ ਬੀਕਾਨੇਰ ਅਤੇ ਜੋਧਪੁਰ ਡਿਵੀਜ਼ਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਰਾਜਸਥਾਨ ਵਿੱਚ ਮਾਨਸੂਨ ਸੁਪਰ ਐਕਟਿਵ
ਮੌਸਮ ਵਿਭਾਗ ਮੁਤਾਬਕ ਰਾਜਸਥਾਨ ਵਿੱਚ ਅਗਲੇ 4 ਤੋਂ 5 ਦਿਨਾਂ ਤੱਕ ਮਾਨਸੂਨ ਸੁਪਰ ਐਕਟਿਵ ਹੋਣ ਵਾਲਾ ਹੈ। ਜੈਪੁਰ ਮੌਸਮ ਵਿਗਿਆਨ ਕੇਂਦਰ ਨੇ ਚੇਤਾਵਨੀ ਦਿੱਤੀ ਹੈ ਕਿ ਜੈਪੁਰ, ਪਾਲੀ, ਅਲਵਰ, ਚੁਰੂ, ਸੀਕਰ, ਨਾਗੌਰ ਅਜਮੇਰ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 14 ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਮੀਂਹ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ, ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
28 ਸ਼ਹਿਰਾਂ ਵਿੱਚ ਅਲਰਟ
ਮੌਸਮ ਵਿਭਾਗ ਨੇ ਪੰਜਾਬ ਦੇ 28 ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਤਾਰਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਸ੍ਰੀ ਫਤਹਿਗੜ੍ਹ ਸਾਹਿਬ, ਅਮਲੋਹ, ਪਾਇਲ ਵਿੱਚ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਇਸੇ ਦੇ ਨਾਲ ਹੀ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਮੂਨਕ, ਮੁਹਾਲੀ, ਤਲਵੰਡੀ ਸਾਬੋ, ਬੱਸੀ ਪਠਾਣਾ, ਖੰਨਾ, ਖਰੜ, ਚੰਡੀਗੜ੍ਹ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Weather Today: 2 ਸਤੰਬਰ ਤੋਂ ਪੰਜਾਬ ਵਿੱਚ ਭਾਰੀ ਮੀਂਹ ਸ਼ੁਰੂ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਪੂਰਬੀ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਵਿਦਰਭ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਉੱਤਰ-ਪੂਰਬੀ ਭਾਰਤ ਵਿੱਚ ਅਲੱਗ-ਥਲੱਗ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਪੱਛਮੀ ਹਿਮਾਲਿਆ, ਪੰਜਾਬ, ਹਰਿਆਣਾ, ਉੜੀਸਾ, ਰਾਇਲਸੀਮਾ, ਕੇਰਲ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: These districts of Punjab are receiving rain every day, alert in 28 cities of Punjab today, relief not available before this day.