ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਨੇ 8 ਜਨਵਰੀ ਤੋਂ ਮੌਸਮ 'ਚ ਬਦਲਾਅ ਦੀ ਵੀ ਉਮੀਦ ਜਤਾਈ ਹੈ।
Weather Forecast: ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਪਹਾੜਾਂ ਤੋਂ ਨਿਕਲਣ ਵਾਲੀਆਂ ਠੰਡੀਆਂ ਹਵਾਵਾਂ ਮੈਦਾਨੀ ਇਲਾਕਿਆਂ 'ਚ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀਆਂ ਹਨ। ਗੱਲ ਪੰਜਾਬ ਅਤੇ ਹਰਿਆਣਾ ਦੀ ਕਰੀਏ ਤਾਂ ਇੱਥੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ। ਜਿਸਦੇ ਚਲਦਿਆਂ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਪੰਜਾਬ 'ਚ ਧੁੰਦ ਦਾ ਕਹਿਰ
ਪੰਜਾਬ 'ਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਨਵੇਂ ਸਾਲ ਤੋਂ ਬਾਅਦ ਠੰਡ ਹੋਰ ਵੱਧ ਗਈ ਹੈ, ਜਿਸ ਨਾਲ ਜ਼ਿਆਦਾਤਰ ਸ਼ਹਿਰਾਂ 'ਚ ਦਿਨ ਦਾ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 6 ਤੋਂ 7 ਡਿਗਰੀ ਸੈਲਸੀਅਸ ਚੱਲ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 7 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਧੁੰਦ ਅਤੇ ਸੀਤ ਲਹਿਰ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਹਰਿਆਣਾ 'ਚ ਛਿੜਿਆ ਕਾਂਬਾ
ਹਰਿਆਣਾ 'ਚ ਸੀਤ ਲਹਿਰ ਕਾਰਨ ਕਾਂਬਾ ਛਿੜਿਆ ਹੋਇਆ ਹੈ। ਇੱਥੇ ਬੁੱਧਵਾਰ ਨੂੰ ਅੰਬਾਲਾ, ਚੰਡੀਗੜ੍ਹ, ਕਰਨਾਲ, ਰੋਹਤਕ, ਫਤਿਹਾਬਾਦ, ਭਿਵਾਨੀ, ਸਿਰਸਾ, ਕਰਨਾਲ ਅਤੇ ਯਮੁਨਾਨਗਰ 'ਚ ਕੜਾਕੇ ਦੀ ਠੰਡ ਪਈ। ਇੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਵੈਸਟਰਨ ਡਿਸਟਰਬੈਂਸ ਦੇ ਅੰਸ਼ਕ ਪ੍ਰਭਾਵ ਕਾਰਨ 7 ਅਤੇ 8 ਜਨਵਰੀ ਨੂੰ ਅੰਸ਼ਕ ਬੱਦਲ ਛਾਏ ਰਹਿਣ ਅਤੇ ਰਾਤ ਦੇ ਤਾਪਮਾਨ 'ਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ। ਜਦੋਂਕਿ, 8 ਜਨਵਰੀ ਤੋਂ ਸੂਬੇ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 4 ਦਿਨ ਰਹੇਗਾ ਤਣਾਅ, 8 ਜਨਵਰੀ ਤੱਕ ਜਾਰੀ ਰਹੇਗੀ ਸੰਘਣੀ ਧੁੰਦ, ਔਰੇਂਜ ਅਲਰਟ ਜਾਰੀ
ਦਿੱਲੀ-ਐੱਨ.ਸੀ.ਆਰ 'ਚ ਕੋਲਡ ਵੇਵ
ਪੰਜਾਬ-ਹਰਿਆਣਾ ਤੋਂ ਇਲਾਵਾ ਜੇਕਰ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਬੁੱਧਵਾਰ ਦਾ ਦਿਨ ਸਭ ਤੋਂ ਠੰਢਾ ਰਿਹਾ। ਕੱਲ੍ਹ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਦਿੱਲੀ ਵਿੱਚ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਸੀ। ਇਸ ਦੇ ਨਾਲ ਹੀ ਦਿੱਲੀ 'ਚ ਵਧਦੀ ਠੰਡ ਨੂੰ ਦੇਖਦੇ ਹੋਏ ਅਗਲੇ 2 ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
7 ਜਨਵਰੀ ਤੱਕ ਕੜਾਕੇ ਦੀ ਠੰਡ
ਬਰਫਬਾਰੀ ਅਤੇ ਮੀਂਹ ਪੈਣ ਕਾਰਨ ਠੰਡ ਹੋਰ ਵਧ ਗਈ ਹੈ, ਇਸ ਕਾਰਨ 5 ਤੋਂ 7 ਜਨਵਰੀ ਤੱਕ ਦਿੱਲੀ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਹਿੱਸਿਆਂ ਦੇ ਕੁਝ ਇਲਾਕਿਆਂ 'ਚ ਸੀਤ ਲਹਿਰ ਕਾਰਨ ਠੰਡ ਹੋਰ ਵਧ ਸਕਦੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਕੁਝ ਸੁਧਾਰ ਹੋਵੇਗਾ, ਜਿਸ ਦਾ 7 ਜਨਵਰੀ ਤੋਂ ਬਾਅਦ ਉੱਤਰ-ਪੱਛਮੀ ਭਾਰਤ ਵਿੱਚ ਕੁਝ ਅਸਰ ਪੈ ਸਕਦਾ ਹੈ। ਬਿਹਾਰ ਦੇ 19 ਜ਼ਿਲ੍ਹਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਠੰਡ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਵੀ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅਗਲੇ 5 ਦਿਨ ਸਾਵਧਾਨ ਰਹਿਣ ਦੀ ਅਪੀਲ, ਪੰਜਾਬ-ਹਰਿਆਣਾ-ਦਿੱਲੀ-ਰਾਜਸਥਾਨ 'ਚ ਕੋਲਡ ਵੇਵ ਅਲਰਟ
ਮੌਸਮ ਵਿਭਾਗ ਵੱਲੋਂ ਅਲਰਟ
● ਉੱਤਰੀ ਭਾਰਤ ਵਿੱਚ ਅਗਲੇ 3 ਦਿਨਾਂ ਤੱਕ ਬਹੁਤ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ।
● ਮੌਸਮ ਵਿਭਾਗ ਨੇ 8 ਜਨਵਰੀ ਤੋਂ ਮੌਸਮ 'ਚ ਬਦਲਾਅ ਦੀ ਵੀ ਉਮੀਦ ਜਤਾਈ ਹੈ।
● ਉੱਤਰਾਖੰਡ, ਦੱਖਣੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਉੱਤਰੀ ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ 'ਚ ਅਗਲੇ 2-3 ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● 2-3 ਦਿਨਾਂ ਦੌਰਾਨ ਉੱਤਰਾਖੰਡ ਅਤੇ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ 'ਚ ਸੰਘਣੀ ਧੁੰਦ ਵੀ ਛਾਈ ਰਹਿ ਸਕਦੀ ਹੈ।
Summary in English: Torture of 7 degrees in Punjab, expected change in weather on January 8