1. Home
  2. ਮੌਸਮ

IMD ALERT: ਬੇਮੌਸਮੀ ਬਰਸਾਤ ਬਣੀ ਕਿਸਾਨਾਂ ਲਈ ਮੁਸੀਬਤ, ਅੱਜ ਵੀ ਮੀਂਹ-ਗੜ੍ਹੇਮਾਰੀ ਦਾ ਅਲਰਟ

IMD ਨੇ 4 ਅਪ੍ਰੈਲ ਯਾਨੀ ਅੱਜ ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਅਤੇ ਤੂਫ਼ਾਨ ਆਉਣ ਦੀ ਭਵਿੱਖਬਾਣੀ ਕੀਤੀ ਹੈ, ਨਾਲ ਹੀ 5 ਤੋਂ 6 ਅਪ੍ਰੈਲ ਤੱਕ ਲਈ ਮੌਸਮ ਰਿਪੋਰਟ ਜਾਰੀ ਕੀਤੀ ਹੈ।

Gurpreet Kaur Virk
Gurpreet Kaur Virk
ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ

ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ

Weather Forecast: ਅੱਜ ਸਵੇਰ ਤੋਂ ਹੀ ਦਿੱਲੀ ਸਮੇਤ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਬਾਰਿਸ਼ ਹੋ ਰਹੀ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਫਰਵਰੀ ਦੇ ਮਹੀਨੇ ਜਿਸ ਤਰ੍ਹਾਂ ਨਾਲ ਗਰਮੀ ਪੈ ਰਹੀ ਸੀ, ਉਸ ਤੋਂ ਲੱਗਦਾ ਸੀ ਕਿ ਗਰਮੀਆਂ ਜਲਦੀ ਹੀ ਆ ਗਈਆਂ ਹਨ। ਪਰ ਜਿਵੇਂ ਹੀ ਮਾਰਚ ਦਾ ਮਹੀਨਾ ਸ਼ੁਰੂ ਹੋਇਆ ਤਾਂ ਠੰਡ ਨੇ ਮੁੜ ਵਾਪਸੀ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਅਪ੍ਰੈਲ ਦਾ ਮਹੀਨਾ ਚੱਲ ਰਿਹਾ ਹੈ, ਇਸ ਮਹੀਨੇ ਵੀ ਹਲਕੀ ਠੰਡੀਆਂ ਹਵਾਵਾਂ ਚੱਲਣ ਕਾਰਨ ਲੋਕ ਠੰਡ ਮਹਿਸੂਸ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਆਈਐਮਡੀ ਨੇ ਮੌਸਮ ਦੀ ਤਾਜ਼ਾ ਜਾਣਕਾਰੀ ਦਿੱਤੀ ਹੈ।

ਮੌਸਮ ਵਿਭਾਗ (IMD) ਨੇ 4 ਅਪ੍ਰੈਲ ਯਾਨੀ ਅੱਜ ਲਈ ਪੇਸ਼ੀਨਗੋਈ ਕਰਦਿਆਂ ਕਿਹਾ ਹੈ ਕਿ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 5 ਤੋਂ 6 ਅਪ੍ਰੈਲ ਤੱਕ ਗਰਜ਼-ਤੂਫ਼ਾਨ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਕਾਫ਼ੀ ਵਿਆਪਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2-4 ਡਿਗਰੀ ਸੈਲਸੀਅਸ ਘੱਟ ਰਹੇਗਾ।

ਇਹ ਵੀ ਪੜ੍ਹੋ : ORANGE ALERT 'ਤੇ ਪੰਜਾਬ ਦੇ ਇਹ 15 ਜ਼ਿਲ੍ਹੇ, ਜਾਣੋ 4 APRIL ਤੋਂ ਬਾਅਦ ਦਾ ਮੌਸਮ

ਦਿੱਲੀ ਵਿੱਚ ਮੀਂਹ

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ 'ਚ ਅੱਜ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਜੇਕਰ ਦੇਖਿਆ ਜਾਵੇ ਤਾਂ ਅੱਜ ਦਿੱਲੀ-ਐਨਸੀਆਰ ਦਾ ਮੌਸਮ ਅਚਾਨਕ ਬਦਲ ਗਿਆ ਹੈ। ਸਵੇਰ ਤੋਂ ਹੀ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਅੱਜ ਦਿਨ ਭਰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਅੱਜ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਆਈਐਮਡੀ ਦਾ ਇਹ ਵੀ ਅਨੁਮਾਨ ਹੈ ਕਿ ਕੱਲ੍ਹ ਯਾਨੀ 5 ਅਪ੍ਰੈਲ ਤੋਂ ਦਿੱਲੀ ਵਿੱਚ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ

ਅੱਜ ਯਾਨੀ 4 ਅਪ੍ਰੈਲ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਇਸ ਤੋਂ ਬਾਅਦ ਯਾਨੀ ਕੱਲ੍ਹ 5 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸਦੇ ਚਲਦਿਆਂ ਕਣਕ ਅਤੇ ਸਰ੍ਹੋਂ ਦੀ ਫ਼ਸਲ ਦੇ ਨਾਲ-ਨਾਲ ਸਬਜ਼ੀਆਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਯਾਨੀ 5 ਅਪ੍ਰੈਲ ਤੋਂ ਮੌਸਮ 'ਚ ਬਦਲਾਅ ਨਜ਼ਰ ਆਉਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ : PUNJAB 'ਚ 4 ਅਪ੍ਰੈਲ ਤੱਕ YELLOW ALERT, 6 ਅਪ੍ਰੈਲ ਤੋਂ ਮੌਸਮ 'ਚ ਬਦਲਾਅ ਦੀ ਉਮੀਦ

ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਨੇ 4 ਅਪ੍ਰੈਲ ਲਈ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਗੰਭੀਰ ਮੌਸਮ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਸੀ ਕਿ ਪੰਜਾਬ ਵਾਂਗ ਹਰਿਆਣਾ 'ਚ ਵੀ ਮੀਂਹ-ਗੜ੍ਹੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਪਹਾੜੀ ਖੇਤਰਾਂ ਵਿੱਚ ਸਰਗਰਮ ਪੱਛਮੀ ਵਿਗਾੜ ਦੇ ਪ੍ਰਭਾਵ ਕਾਰਨ ਸੋਮਵਾਰ ਨੂੰ ਹਰਿਆਣਾ ਦੇ ਦੱਖਣੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ 4 ਅਪ੍ਰੈਲ ਤੱਕ ਰਹੇਗਾ, ਜੋ 5 ਅਪ੍ਰੈਲ ਦੀ ਸਵੇਰ ਤੱਕ ਖ਼ਤਮ ਹੋ ਜਾਵੇਗਾ ਅਤੇ ਮੌਸਮ ਸਾਫ-ਖੁਸ਼ਕ ਹੋ ਜਾਵੇਗਾ।

ਭਾਰਤ ਦੇ ਇਨ੍ਹਾਂ ਸ਼ਹਿਰਾਂ ਵਿੱਚ ਮੀਂਹ

ਅੱਜ, ਪੱਛਮੀ ਹਿਮਾਲੀਅਨ ਖੇਤਰ ਵਿੱਚ ਗਰਜ, ਬਿਜਲੀ/ਤੂਫਾਨ ਦੇ ਨਾਲ-ਨਾਲ 5 ਅਪ੍ਰੈਲ ਤੱਕ ਹਲਕੀ/ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦਾ ਕਹਿਣਾ ਹੈ ਕਿ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਜ ਦੇ ਨਾਲ ਹਲਕੀ/ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੱਜ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਕਈ ਇਲਾਕਿਆਂ 'ਚ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਅਗਲੇ 5 ਦਿਨਾਂ ਤੱਕ ਆਂਧਰਾ ਪ੍ਰਦੇਸ਼, ਤੇਲੰਗਾਨਾ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ ਅਤੇ ਕੇਰਲਾ ਦੇ ਵੱਖ-ਵੱਖ ਸਥਾਨਾਂ 'ਤੇ ਹਲਕੀ/ਦਰਮਿਆਨੀ ਬਾਰਿਸ਼/ਗਰਜ਼-ਤੂਫ਼ਾਨ/ਚਮਕਦਾਰ ਹਵਾਵਾਂ ਦੀ ਸੰਭਾਵਨਾ ਹੈ। ਆਈਐਮਡੀ ਦਾ ਇਹ ਵੀ ਕਹਿਣਾ ਹੈ ਕਿ ਅਗਲੇ 5 ਦਿਨਾਂ ਦੌਰਾਨ ਮੱਧ ਅਤੇ ਪੱਛਮੀ ਭਾਰਤ ਵਿੱਚ ਮੌਸਮ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਦੀ ਉਮੀਦ ਨਹੀਂ ਹੈ।

Summary in English: Unseasonal rain has become a problem for farmers, rain-hailstorm ALERT today

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters