Weather Forecast: ਲਗਾਤਾਰ 3-4 ਦਿਨਾਂ ਤੋਂ ਚੱਲ ਰਿਹਾ ਮੀਂਹ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਲਈ ਫਿਰ ਅਲਰਟ ਜਾਰੀ ਕਰ ਦਿੱਤਾ ਹੈ। ਜਿਸਦੇ ਚਲਦਿਆਂ ਉੱਤਰ ਪ੍ਰਦੇਸ਼, ਬਿਹਾਰ ਅਤੇ ਮਹਾਰਾਸ਼ਟਰ ਸਮੇਤ 23 ਸੂਬਿਆਂ 'ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Punjab Weather: ਪੰਜਾਬ 'ਚ ਪੈ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ 12 ਅਕਤੂਬਰ ਤੱਕ ਸੂਬੇ 'ਚ ਬੱਦਲਵਾਈ, ਬਾਰਿਸ਼ ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਮਾਨਸੂਨ ਤੋਂ ਬਾਅਦ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਸਦੇ ਚਲਦਿਆਂ ਇਸ ਵਾਰ ਸਰਦੀ ਜਲਦੀ ਦਸਤਕ ਦੇ ਸਕਦੀ ਹੈ।
Delhi-NCR Weather: ਦਿੱਲੀ-ਐੱਨ.ਸੀ.ਆਰ 'ਚ ਸ਼ਨੀਵਾਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸਦੇ ਚਲਦਿਆਂ ਬਾਰਸ਼ ਕਾਰਨ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਮੌਸਮ ਠੰਡਾ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਇੱਥੇ ਮਾਨਸੂਨ ਦੇ ਦੇਰੀ ਨਾਲ ਪਹੁੰਚਣ ਤੋਂ ਬਾਅਦ ਵੀ ਮੀਂਹ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਅਤੇ ਕਈ ਇਲਾਕਿਆਂ 'ਚ ਲੰਮਾ ਜਾਮ ਲੱਗ ਗਿਆ ਹੈ।
ਸਮੁੱਚੇ ਦੇਸ਼ 'ਚ ਮੌਸਮ ਪ੍ਰਣਾਲੀਆਂ:
● ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਨੇੜਲੇ ਖੇਤਰਾਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇੱਕ ਤੂਫ਼ਾਨ ਚੱਕਰਵਾਤੀ ਸਰਕੂਲੇਸ਼ਨ ਤੋਂ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਤੱਕ ਤੇਲੰਗਾਨਾ, ਵਿਦਰਭ, ਪੱਛਮੀ ਮੱਧ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਤੱਕ ਫੈਲਿਆ ਹੋਇਆ ਹੈ।
● ਦੱਖਣੀ ਬੰਗਾਲ ਦੀ ਖਾੜੀ ਦੇ ਮੱਧ ਹਿੱਸੇ 'ਤੇ ਇੱਕ ਚੱਕਰਵਾਤੀ ਹਵਾਵਾਂ ਦਾ ਚੱਕਰ ਬਣਿਆ ਹੋਇਆ ਹੈ।
● ਗੁਜਰਾਤ ਖੇਤਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੱਕਰਵਾਤੀ ਚੱਕਰ ਬਣਿਆ ਹੋਇਆ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮੀ ਗਤੀਵਿਧੀਆਂ:
● ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਐਨਸੀਆਰ, ਪੂਰਬੀ ਰਾਜਸਥਾਨ, ਹਰਿਆਣਾ, ਸਿੱਕਮ, ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਈ।
● ਪੂਰਬੀ ਗੁਜਰਾਤ, ਦੱਖਣ-ਪੱਛਮੀ ਮੱਧ ਪ੍ਰਦੇਸ਼, ਤਾਮਿਲਨਾਡੂ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ ਦੇ ਪੂਰਬੀ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਉਤਰਾਖੰਡ 'ਚ ਇਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਈ।
● ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ।
ਇਹ ਵੀ ਪੜ੍ਹੋ : Rainfall Updates: ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ `ਚ ਲਗਾਤਾਰ ਮੀਂਹ
ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ:
● ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਹਰਿਆਣਾ ਅਤੇ ਪੰਜਾਬ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਪੂਰਬੀ ਗੁਜਰਾਤ, ਵਿਦਰਭ, ਮਰਾਠਵਾੜਾ, ਕਰਨਾਟਕ, ਤਾਮਿਲਨਾਡੂ, ਰਾਇਲਸੀਮਾ 'ਚ ਮੀਂਹ ਦੀ ਸੰਭਾਵਨਾ ਹੈ।
● ਸਿੱਕਮ, ਅਸਾਮ, ਮੇਘਾਲਿਆ ਅਤੇ ਅਰੁਣਾਚਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਤੇਲੰਗਾਨਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦੱਖਣੀ ਛੱਤੀਸਗੜ੍ਹ ਅਤੇ ਬਾਕੀ ਉੱਤਰ ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: Unstoppable rain fury, yellow alert in 23 states by Meteorological Department