ਅਕਤੂਬਰ ਚੜ੍ਹ ਗਿਆ ਹੈ ਪਰ ਦੇਸ਼ ਤੋਂ ਮਾਨਸੂਨ ਦੀ ਪੂਰੀ ਤਰ੍ਹਾਂ ਵਾਪਸੀ ਨਹੀਂ ਹੋਈ। ਦੱਸ ਦੇਈਏ ਕਿ ਕੁਝ ਕਾਰਨਾਂ ਕਰਕੇ ਮਾਨਸੂਨ ਦੇ ਜਾਣ `ਚ ਦੇਰੀ ਹੋ ਗਈ ਹੈ। ਜਿਸਦੇ ਚਲਦਿਆਂ ਅਜੇ ਵੀ ਕਈ ਸੂਬਿਆਂ ਚ ਮੀਂਹ ਜਾਰੀ ਹੈ। ਮਹਾਰਾਸ਼ਟਰ ਦੇ ਕਈ ਜ਼ਿਲੇ ਭਾਰੀ ਮੀਂਹ ਦੀ ਲਪੇਟ 'ਚ ਆਏ ਹੋਏ ਹਨ। ਆਓ ਜਾਣਦੇ ਹਾਂ ਅਜਿਹੇ 'ਚ ਦੇਸ਼ ਦੇ ਕਿਹੜੇ-ਕਿਹੜੇ ਸੂਬਿਆਂ 'ਚ ਮੌਸਮ ਵਿਭਾਗ ਵੱਲੋਂ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
IMD: ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ 'ਤੇ ਬਣੇ ਸੁਪਰ ਚੱਕਰਵਾਤ ਕਾਰਨ ਦੇਸ਼ ਤੋਂ ਦੱਖਣ-ਪੱਛਮੀ ਮਾਨਸੂਨ ਦੇ ਵਾਪਸੀ 'ਚ ਦੇਰੀ ਹੋ ਰਹੀ ਹੈ। ਜਿਸਦੇ ਚਲਦਿਆਂ ਆਉਣ ਵਾਲੇ ਕੁਝ ਦਿਨਾਂ ਲਈ ਦੇਸ਼ ਦੇ ਪੰਜ ਸੂਬਿਆਂ 'ਚ ਫਿਰ ਤੋਂ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਦਿੱਲੀ ਤੇ ਹਰਿਆਣਾ ਦੇ ਕੁਝ ਹਿੱਸਿਆਂ `ਚ 5 ਅਕਤੂਬਰ ਤੋਂ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ।
Delhi Weather: ਦਿੱਲੀ `ਚ ਕੁਝ ਦਿਨਾਂ ਤੋਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨਾਂ ਤੱਕ ਦਿੱਲੀ ਦਾ ਮੌਸਮ ਅਜਿਹਾ ਹੀ ਰਹੇਗਾ। 4 ਅਕਤੂਬਰ ਨੂੰ ਆਈ.ਐਮ.ਡੀ ਨੇ ਦਿੱਲੀ ਐਨ.ਸੀ.ਆਰ (Delhi NCR) ਵਿਖੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਾਰੀ ਕੀਤੀ ਹੈ। ਇਸਦੇ ਨਾਲ ਹੀ ਦਿੱਲੀ ਦਾ ਅੱਜ ਦਾ ਘਟੋ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ।
Punjab Weather: ਮੌਸਮ ਵਿਭਾਗ ਦੇ ਅਨੁਸਾਰ ਪੰਜਾਬ `ਚ ਅੱਜ ਮੌਸਮ ਸਾਫ਼ ਰਹੇਗਾ ਤੇ ਧੁੱਪ ਰਹੇਗੀ। ਪੰਜਾਬ ਦੇ ਕਿਸੇ ਵੀ ਹਿੱਸੇ `ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Heavy Rain: ਇਸ ਸੂਬੇ `ਚ 4 ਅਕਤੂਬਰ ਤੱਕ ਭਾਰੀ ਮੀਂਹ ਦੀ ਸੰਭਾਵਨਾ
ਇਨ੍ਹਾਂ ਸੂਬਿਆਂ `ਚ ਮੀਂਹ ਦਾ ਅਲਰਟ:
● ਅਨੁਮਾਨ ਅਨੁਸਾਰ ਮਾਨਸੂਨ ਦੀ ਵਾਪਸੀ 20 ਸਤੰਬਰ ਤੋਂ ਸ਼ੁਰੂ ਹੋਣ ਦੀ ਉਮੀਦ ਹੁੰਦੀ ਹੈ, ਪਰ ਇਸ ਵਾਰ ਇਹ 13 ਅਕਤੂਬਰ ਤੱਕ ਰੁਕੇਗਾ।
● ਮੌਸਮ ਵਿਭਾਗ ਵੱਲੋਂ ਅੱਜ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ `ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
● ਬੰਗਾਲ ਦੀ ਖਾੜੀ 'ਤੇ ਬਣੇ ਚੱਕਰਵਾਤੀ ਚੱਕਰ ਦੇ ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਵੱਲ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਗੰਗਾ ਦੇ ਮੈਦਾਨਾਂ 'ਤੇ ਭਾਰੀ ਬਾਰਿਸ਼ ਹੋਵੇਗੀ।
Summary in English: Warning of heavy rain in these 5 states