Rainfall Alert: ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਦੇਸ਼ ਦੇ ਕੁਝ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਸਿੱਕਮ, ਉੱਤਰ-ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ 3 ਸਤੰਬਰ ਤੱਕ ਗਰਜ ਨਾਲ ਮੀਂਹ ਪੈਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਧ ਮਹਾਰਾਸ਼ਟਰ ਅਤੇ ਤੱਟਵਰਤੀ ਕਰਨਾਟਕ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
Punjab Weather: ਪੰਜਾਬ 'ਚ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਿਕ ਮਾਲਵੇ 'ਚ ਮੌਸਮ ਖੁਸ਼ਕ ਰਹੇਗਾ, ਜਦੋਂਕਿ ਮਾਝੇ ਅਤੇ ਦੁਆਬੇ 'ਚ ਇਕ-ਦੋ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 4 ਸਤੰਬਰ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
Delhi Weather: ਦਿੱਲੀ-ਐਨਸੀਆਰ 'ਚ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਤੜਫਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਬੁੱਧਵਾਰ ਨੂੰ ਦਿੱਲੀ ਵਿੱਚ ਕਿਤੇ ਵੀ ਮੀਂਹ ਦਰਜ ਨਹੀਂ ਕੀਤੀ ਗਈ। ਹਾਲਾਂਕਿ, ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਸੰਭਾਵਨਾ ਜਤਾਈ ਸੀ। ਫਿਲਹਾਲ, ਮੌਸਮ ਵਿਭਾਗ ਮੁਤਾਬਕ ਅਗਲੇ 4 ਤੋਂ 5 ਦਿਨਾਂ ਤੱਕ ਦਿੱਲੀ ਵਿੱਚ ਮੌਸਮ ਦਾ ਪੈਟਰਨ ਅਜਿਹਾ ਹੀ ਬਣਿਆ ਰਹੇਗਾ।
ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ:
● ਅਗਲੇ 24 ਘੰਟਿਆਂ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
● ਬਿਹਾਰ ਦੇ ਕੁਝ ਹਿੱਸਿਆਂ, ਉੱਤਰ-ਪੂਰਬੀ ਉੱਤਰ ਪ੍ਰਦੇਸ਼, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
● ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੜੀਸਾ, ਤੱਟੀ ਆਂਧਰਾ ਪ੍ਰਦੇਸ਼, ਗੁਜਰਾਤ ਦੇ ਕੁਝ ਹਿੱਸਿਆਂ ਅਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਓਡੀਸ਼ਾ, ਗੰਗਾ ਪੱਛਮੀ ਬੰਗਾਲ, ਤੱਟਵਰਤੀ ਆਂਧਰਾ ਪ੍ਰਦੇਸ਼, ਕੋਂਕਣ ਅਤੇ ਗੋਆ ਅਤੇ ਦੱਖਣੀ ਗੁਜਰਾਤ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
● ਇਸ ਤੋਂ ਇਲਾਵਾ ਉੱਤਰੀ ਪੰਜਾਬ, ਉੱਤਰੀ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ ਇਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਦੇਸ਼ ਦੇ ਕੁਝ ਸੂਬਿਆਂ `ਚ ਗਰਮੀ ਵਧਣ ਕਾਰਣ ਖੁਸ਼ਕ ਮੌਸਮ ਦੇ ਆਸਾਰ, ਜਾਣੋ ਅੱਜ ਦੇ ਮੌਸਮ ਦਾ ਹਾਲ!
Alert: ਦੇਸ਼ ਦੇ ਦੱਖਣੀ ਸੂਬੇ ਕੇਰਲ 'ਚ ਇਸ ਵਾਰ ਮਾਨਸੂਨ ਦੀ ਸਰਗਰਮੀ ਦਾ ਜ਼ਬਰਦਸਤ ਅਸਰ ਦੇਖਣ ਨੂੰ ਮਿਲਿਆ ਹੈ। ਕੇਰਲ 'ਚ ਇਸ ਵਾਰ ਭਾਰੀ ਮੀਂਹ ਪਿਆ ਹੈ ਅਤੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ 3 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਕੇਰਲ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Summary in English: Warning of heavy rain in these states, know the weather of Delhi-Punjab