Weather Forecast: ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਸ਼ਹਿਰ ਸ਼ਾਮਿਲ ਹਨ।
ਦੱਸ ਦੇਈਏ ਕਿ ਸਰਗਰਮ ਮਾਨਸੂਨ ਕਾਰਨ ਪੰਜਾਬ 'ਚ ਬੁੱਧਵਾਰ ਰਾਤ ਤੋਂ ਬਾਅਦ ਵੀਰਵਾਰ ਸਵੇਰੇ ਵੀ ਚੰਗੀ ਬਾਰਿਸ਼ ਹੋਈ। ਲੁਧਿਆਣਾ 'ਚ ਬੁੱਧਵਾਰ ਰਾਤ ਤੋਂ ਹੀ ਬਾਰਿਸ਼ ਜਾਰੀ ਹੈ। ਬੁੱਧਵਾਰ ਨੂੰ ਬਰਨਾਲਾ 'ਚ 32.5 ਮਿਲੀਮੀਟਰ, ਸੰਗਰੂਰ 'ਚ 31.0 ਮਿਲੀਮੀਟਰ, ਬਠਿੰਡਾ 'ਚ 25.4, ਮੋਗਾ 'ਚ 23.5, ਲੁਧਿਆਣਾ 'ਚ 15.2, ਪਟਿਆਲਾ 'ਚ 13.8, ਫਤਿਹਗੜ੍ਹ ਸਾਹਿਬ 'ਚ 12.5, ਅੰਮ੍ਰਿਤਸਰ 'ਚ 6.0, ਫਰੀਦਕੋਟ 'ਚ 14.9 ਮਿ.ਮੀ. ਬਾਰਿਸ਼ ਦਰਜ ਕੀਤੀ ਗਈ।
ਗੁਜਰਾਤ ਤੋਂ ਰਾਜਸਥਾਨ ਤੱਕ ਮੀਂਹ ਦਾ ਕਹਿਰ
ਗੁਜਰਾਤ ਵਿੱਚ ਤਬਾਹੀ ਦਾ ਮੀਂਹ ਜਾਰੀ ਹੈ। ਭਾਰੀ ਮੀਂਹ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਬਾਰਿਸ਼ ਲਈ ਇੱਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ। ਸੌਰਾਸ਼ਟਰ ਅਤੇ ਕੱਛ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਸਥਾਨ ਦੀ ਗੱਲ ਕਰੀਏ ਤਾਂ ਇਥੇ ਕਈ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਭਰਤਪੁਰ, ਅਲਵਰ, ਦੌਸਾ, ਜੈਸਲਮੇਰ, ਧੌਲਪੁਰ, ਕਰੌਲੀ ਸਮੇਤ ਆਸ-ਪਾਸ ਦੇ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30 ਅਗਸਤ ਤੋਂ 1 ਸਤੰਬਰ ਤੱਕ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। 2 ਸਤੰਬਰ ਤੋਂ ਭਰਤਪੁਰ, ਕੋਟਾ ਅਤੇ ਉਦੈਪੁਰ 'ਚ ਬਾਰਿਸ਼ ਦੀਆਂ ਗਤੀਵਿਧੀਆਂ ਵਧਣੀਆਂ ਸ਼ੁਰੂ ਹੋ ਜਾਣਗੀਆਂ। ਨਾਲ ਹੀ ਇਸ ਦੌਰਾਨ ਭਾਰੀ ਬਾਰਿਸ਼ ਹੋ ਸਕਦੀ ਹੈ।
ਦਿੱਲੀ ਵਿੱਚ ਭਾਰੀ ਮੀਂਹ ਦੇ ਨਜ਼ਾਰੇ
ਦਿੱਲੀ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਜਾਰੀ ਹੈ, ਜਿਸ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ। ਕੈਂਟ ਇਲਾਕੇ ਵਿੱਚ ਕਈ ਕਿਲੋਮੀਟਰ ਲੰਬਾ ਜਾਮ ਲੱਗਿਆ ਹੋਇਆ ਹੈ। ਮੌਸਮ ਵਿਭਾਗ ਨੇ ਦੇਸ਼ ਦੀ ਰਾਜਧਾਨੀ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਸ 'ਚ ਇਹ ਪਾਣੀ ਨਾਲ ਭਰਿਆ ਨਜ਼ਰ ਆ ਰਿਹਾ ਹੈ। ਧੌਲਾ ਕੂਆਂ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਟ੍ਰੈਫਿਕ ਜਾਮ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਥਾਂ-ਥਾਂ 'ਤੇ ਪਾਣੀ ਭਰਨ ਕਾਰਨ ਲੋਕ ਸੜਕਾਂ 'ਤੇ ਘੁੰਮਦੇ ਵੀ ਨਜ਼ਰ ਆ ਰਹੇ ਹਨ। ਇਸ ਸਭ ਦੇ ਵਿਚਕਾਰ, ਦਿੱਲੀ ਟ੍ਰੈਫਿਕ ਪੁਲਿਸ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ: Punjab ਵਿੱਚ ਭਾਰੀ ਮੀਂਹ ਦਾ Alert, ਅਗਸਤ ਮਹੀਨੇ ਦੇ ਆਖ਼ਿਰੀ 3-4 ਦਿਨ ਮੁਸ਼ਕਿਲਾਂ ਭਰੇ, ਜਾਣੋ 31 August ਤੱਕ ਦੀ Weather Report
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਗੁਜਰਾਤ ਦੇ ਪੱਛਮੀ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੇ ਨਾਲ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ, ਤੱਟਵਰਤੀ ਕਰਨਾਟਕ, ਕੇਰਲ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਉੜੀਸਾ, ਛੱਤੀਸਗੜ੍ਹ, ਵਿਦਰਭ, ਪੂਰਬੀ ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਜੰਮੂ ਅਤੇ ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ ਖੇਤਰ, ਵਿਦਰਭ, ਤੇਲੰਗਾਨਾ, ਅੰਦਰੂਨੀ ਕਰਨਾਟਕ, ਲਕਸ਼ਦੀਪ, ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਗੰਗਾ ਦੇ ਮੈਦਾਨਾਂ, ਪੱਛਮੀ ਬੰਗਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਮਰਾਠਵਾੜਾ, ਪੱਛਮੀ ਰਾਜਸਥਾਨ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Watch scary pictures of heavy rain from Gujarat to Delhi, now Big Alert for Punjab people, get ready for disaster rain!