Weather Forecast: ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ ਜਦੋਂਕਿ, ਦਿੱਲੀ ਵਰਗੇ ਕਈ ਸੂਬੇ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ, ਮੌਸਮ ਵਿਭਾਗ ਵਲੋਂ ਦਿੱਲੀ 'ਚ ਬਾਰਿਸ਼ ਨੂੰ ਲੈ ਕੇ ਦਿੱਤੀ ਗਈ ਜਾਣਕਾਰੀ ਮੁਤਾਬਕ ਮਹੀਨੇ ਦੇ ਅੰਤ ਤੱਕ ਦਿੱਲੀ-ਐਨਸੀਆਰ 'ਚ ਮੀਂਹ ਦੀਆਂ ਗਤੀਵਿਧੀਆਂ ਕਮਜ਼ੋਰ ਪੈਂਦੀਆਂ ਨਜ਼ਰ ਆ ਰਹੀਆਂ ਹਨ। ਜਾਣੋ ਅੱਜ ਦੇ ਮੌਸਮ ਦੀ ਸਥਿਤੀ...
Punjab Weather: ਪੰਜਾਬ ਦੇ ਕੁਝ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਵੀ ਮੀਂਹ ਦਾ ਦੌਰ ਜਾਰੀ ਰਹੇਗਾ। ਮੌਸਮ ਵਿਭਾਗ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 28 ਅਗਸਤ ਤੱਕ ਮੌਸਮ ਦਾ ਮਿਜਾਜ਼ ਅਜਿਹਾ ਹੀ ਰਹੇਗਾ।
Delhi-NCR Weather: ਦਿੱਲੀ-ਐਨਸੀਆਰ ਵਿੱਚ ਮੀਂਹ ਦੀਆਂ ਗਤੀਵਿਧੀਆਂ ਲਗਾਤਾਰ ਕਮਜ਼ੋਰ ਹੋ ਰਹੀਆਂ ਹਨ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਦਿੱਲੀ ਵਿੱਚ ਹਲਕੀ ਬੱਦਲਵਾਈ ਨਾਲ ਘੱਟ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ:
● ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ 27 ਤੇ 28 ਅਗਸਤ ਨੂੰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਮੁਤਾਬਕ ਮੱਧ ਪ੍ਰਦੇਸ਼ ਨੂੰ ਫਿਲਹਾਲ ਮੀਂਹ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ।
● ਅੱਜ ਤੋਂ 28 ਅਗਸਤ ਦਰਮਿਆਨ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।
● ਓਡੀਸ਼ਾ 'ਚ 27 ਅਗਸਤ ਨੂੰ ਭਾਰੀ ਮੀਂਹ ਪੈਣ ਦੇ ਆਸਾਰ ਹਨ।
● ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 27 ਤੋਂ 29 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 28 ਤੇ 29 ਅਗਸਤ ਨੂੰ ਭਾਰੀ ਬਾਰਿਸ਼ ਹੋਵੇਗੀ।
● ਦੱਖਣੀ ਕਰਨਾਟਕ ਵਿੱਚ 26 ਅਗਸਤ ਨੂੰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਤੇਲੰਗਾਨਾ ਅਤੇ ਤਾਮਿਲਨਾਡੂ ਵਿੱਚ 27 ਤੇ 28 ਅਗਸਤ ਨੂੰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Forecast: ਪੰਜਾਬ ਦੇ 15 ਤੋਂ ਵੱਧ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਜਾਣੋ ਦਿੱਲੀ-ਉੱਤਰ ਪ੍ਰਦੇਸ਼ ਦਾ ਮੌਸਮ
Alert: ਮੌਸਮ ਵਿਭਾਗ ਅਨੁਸਾਰ ਅਗਸਤ ਦੇ ਅੰਤ ਤੱਕ ਦਿੱਲੀ-ਐਨਸੀਆਰ ਵਿੱਚ ਮੀਂਹ ਦੀਆਂ ਗਤੀਵਿਧੀਆਂ ਕਮਜ਼ੋਰ ਪੈਂਦੀਆਂ ਨਜ਼ਰ ਆ ਰਹੀਆਂ ਹਨ। ਹਾਲਾਂਕਿ, ਸਕਾਈਮੇਟ ਦੇ ਅਨੁਸਾਰ, ਇੱਕ ਘੱਟ ਦਬਾਅ ਦਾ ਖੇਤਰ ਦੱਖਣ-ਪੱਛਮੀ ਰਾਜਸਥਾਨ ਅਤੇ ਨਾਲ ਲੱਗਦੇ ਪਾਕਿਸਤਾਨ ਵਿੱਚ ਬਣਿਆ ਹੋਇਆ ਹੈ। ਜਿਸਦੇ ਚਲਦਿਆਂ ਦਿੱਲੀ-ਐਨਸੀਆਰ ਦੇ ਮੌਸਮ 'ਤੇ ਇਸ ਦਾ ਕੁਝ ਅਸਰ ਪੈ ਸਕਦਾ ਹੈ।
Summary in English: Weak rain in Delhi-NCR, heavy rain continues in many states