Weather Today: ਸਮੁੱਚਾ ਉੱਤਰ ਭਾਰਤ ਠੰਡ ਦੀ ਲਪੇਟ ਵਿੱਚ ਹੈ। ਬਰਫੀਲੀਆਂ ਹਵਾਵਾਂ ਅਤੇ ਕੜਾਕੇ ਦੀ ਠੰਡ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ। ਦਸ ਦੇਈਏ ਕਿ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਮਿਜਾਜ਼...
ਪਹਾੜੀ ਸੂਬਿਆਂ 'ਤੇ ਹੋ ਰਹੀ ਬਰਫਬਾਰੀ ਦਾ ਅਸਰ ਨਾਲ ਲੱਗਦੇ ਸੂਬੇ ਪੰਜਾਬ ਵਿੱਚ ਸਾਫ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਸ਼ਿਮਲਾ ਤੋਂ ਹੇਠਾਂ ਪਹੁੰਚ ਗਿਆ ਹੈ। ਸੀਤ ਲਹਿਰ ਦੇ ਵਿਚਕਾਰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕਰਦਿਆਂ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦਾ ਕਹਿਰ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਮੌਸਮ ਵਿਭਾਗ ਨੇ 23 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਤਾਈ ਹੈ, ਜਿਸ ਤੋਂ ਬਾਅਦ ਸੂਬੇ ਵਿੱਚ ਠੰਡ ਤੇਜ਼ੀ ਨਾਲ ਆਪਣਾ ਜ਼ੋਰ ਫੜੇਗੀ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਲਕਸ਼ਦੀਪ 'ਚ ਇਕ-ਦੋ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਦੱਖਣੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਵਿੱਚ ਹਲਕੀ ਬਾਰਿਸ਼ ਹੋਈ।
● ਪੰਜਾਬ, ਉੱਤਰ ਪ੍ਰਦੇਸ਼, ਬਿਹਾਰ ਅਤੇ ਤ੍ਰਿਪੁਰਾ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਦੇਖੀ ਗਈ।
ਇਹ ਵੀ ਪੜੋ: Weather Update: 22 ਦਸੰਬਰ ਤੋਂ ਤਾਜ਼ਾ ਪੱਛਮੀ ਗੜਬੜੀ ਦਾ ਅਟੈਕ, ਇਸ ਦਿਨ ਤੋਂ 5 ਡਿਗਰੀ ਦਾ ਟਾਰਚਰ ਸ਼ੁਰੂ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਲਕਸ਼ਦੀਪ ਵਿੱਚ ਗਰਜ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।
● ਤਾਮਿਲਨਾਡੂ ਅਤੇ ਕੇਰਲ ਵਿੱਚ 1 ਜਾਂ 2 ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਭਾਰਤ ਦੇ ਗੰਗਾ ਦੇ ਮੈਦਾਨਾਂ ਵਿੱਚ ਦਰਮਿਆਨੀ ਤੋਂ ਸੰਘਣੀ ਧੁੰਦ ਸੰਭਵ ਹੈ।
● ਬਿਹਾਰ, ਓਡੀਸ਼ਾ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਮੱਧਮ ਤੋਂ ਹਲਕੇ ਧੁੰਦ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ IMD ਅਤੇ Skymet Weather ਤੋਂ ਲਈ ਗਈ ਹੈ।
Summary in English: Weather Alert: A big change is coming in the weather of Punjab, IMD has issued an alert for these districts