Weather Forecast: ਮੌਸਮ ਵਿਭਾਗ (IMD) ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਉੱਤਰ ਭਾਰਤ ਦੇ ਲੋਕਾਂ ਨੂੰ 2 ਦਿਨ ਠੰਡ ਤੋਂ ਰਾਹਤ ਮਿਲੀ ਹੈ, ਪਰ ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਆਉਣ ਵਾਲੇ ਦਿਨ ਮੁੜ ਤੋਂ ਠੰਡੇ ਹੋਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਉੱਤਰ ਪੱਛਮੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਕੁਝ ਦਿਨਾਂ ਤੱਕ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਤੋਂ ਸੀਤ ਲਹਿਰ ਅਤੇ ਧੁੰਦ ਲੋਕਾਂ ਨੂੰ ਪਰੇਸ਼ਾਨ ਕਰਨ ਦਾ ਕੰਮ ਕਰ ਸਕਦੀ ਹੈ। ਆਪਣੇ ਸ਼ਹਿਰ ਦੇ ਮੌਸਮ ਦਾ ਹਾਲ ਜਾਨਣ ਲਈ ਇਹ ਲੇਖ ਪੜੋ...
ਪੰਜਾਬ ਦਾ ਮੌਸਮ (Punjab Weather)
ਪਹਾੜੀ ਸੂਬੇ ਨਾਲ ਲੱਗਦੇ ਪੰਜਾਬ 'ਚ ਮੀਂਹ ਪੈਣ ਤੋਂ ਬਾਅਦ ਠੰਡੀਆਂ ਹਵਾਵਾਂ ਦਾ ਦੌਰ ਜਾਰੀ ਹੈ। ਹਾਲਾਂਕਿ, ਦਿਨ ਵੇਲੇ ਧੁੱਪ ਨਿਕਲਣ ਕਰਨ ਲੋਕਾਂ ਨੂੰ ਠੰਡ ਤੋਂ ਥੋੜੀ ਬਹੁਤ ਰਾਹਤ ਨਸੀਬ ਹੋ ਰਹੀ ਹੈ, ਪਰ ਸਵੇਰੇ ਤੇ ਰਾਤ ਵੇਲੇ ਹਵਾਵਾਂ ਚੱਲਣ ਕਾਰਨ ਹੱਡ ਚੀਰਵੀਂ ਠੰਡ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਮੀਂਹ ਦਾ ਦੌਰ ਮੁੜ ਪਰਤ ਸਕਦਾ ਹੈ, ਜਿਸ ਨਾਲ ਸੀਤ ਲਹਿਰ ਅਤੇ ਧੁੰਦ ਦੇ ਨਜ਼ਾਰੇ ਦੇਖਣ ਨੂੰ ਮਿਲ ਸਕਦੇ ਹਨ।
ਇਹ ਵੀ ਪੜ੍ਹੋ : Cold Winds: ਠੰਡੀਆਂ ਹਵਾਵਾਂ ਨੇ ਵਧਾਈ ਹੱਡ ਭੰਨਵੀਂ ਠੰਡ, ਇਸ ਦਿਨ ਤੋਂ ਹੋਵੇਗਾ ਮੌਸਮ ਸਾਫ
ਹਰਿਆਣਾ ਦਾ ਮੌਸਮ (Haryana Weather)
ਮੌਸਮ ਵਿਭਾਗ ਨੇ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਾਂਗ ਹਰਿਆਣਾ 'ਚ ਵੀ ਇਸਦਾ ਅਸਰ ਪੈਣਾ ਤਹਿ ਮੰਨਿਆ ਜਾ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਸੂਬੇ 'ਚ ਬੱਦਲਵਾਈ ਤੇ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੁੜ ਤੋਂ ਸੀਤ ਲਹਿਰ ਅਤੇ ਧੁੰਦ ਪੈਣ ਦੀ ਉਮੀਦ ਜਤਾਈ ਹੈ।
ਦਿੱਲੀ-ਐਨਸੀਆਰ ਦਾ ਮੌਸਮ (Delhi-NCR Weather)
ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ-ਐਨਸੀਆਰ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ, ਪਰ ਮੌਸਮ ਵਿਭਾਗ ਨੇ ਕੁਝ ਥਾਵਾਂ 'ਤੇ ਹਲਕੀ ਧੁੰਦ ਪੈਣ ਦੀ ਵੀ ਸੰਭਾਵਨਾ ਜਤਾਈ ਹੈ। ਤੁਹਾਨੂੰ ਦੱਸ ਦੇਈਏ ਕਿ ਉੱਤਰ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜੋ ਅੱਜ ਪੱਛਮੀ ਹਿਮਾਲਿਆ ਤੱਕ ਪਹੁੰਚ ਸਕਦੀ ਹੈ। ਇਸ ਦੇ ਪ੍ਰਭਾਵ ਕਾਰਨ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਹੇਠਲੇ ਮੈਦਾਨੀ ਇਲਾਕਿਆਂ ਵਿੱਚ ਗਰਜ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 4 ਫਰਵਰੀ ਨੂੰ ਦਿੱਲੀ 'ਚ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : Weather Forecast: ਮੌਸਮ ਦਾ ਬਦਲਿਆ ਪੈਟਰਨ, ਜਾਣੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
ਰਾਜਸਥਾਨ ਦਾ ਮੌਸਮ (Rajasthan Weather)
ਪੂਰੇ ਰਾਜਸਥਾਨ 'ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਮੌਸਮ 'ਚ ਅਚਾਨਕ ਬਦਲਾਅ ਆਇਆ ਹੈ, ਜਿਸ ਕਾਰਨ ਮੀਂਹ ਅਤੇ ਗੜ੍ਹੇਮਾਰੀ ਨੇ ਇਕ ਵਾਰ ਫਿਰ ਸਰਦੀ ਵਧਾ ਦਿੱਤੀ ਹੈ। ਸੂਬੇ 'ਚ ਮੀਂਹ ਅਤੇ ਗੜ੍ਹੇ ਪੈਣ ਕਾਰਨ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਧੁੰਦ ਵੀ ਬਣੀ ਰਹਿ ਸਕਦੀ ਹੈ। ਦੱਸ ਦੇਈਏ ਕਿ ਮੰਗਲਵਾਰ ਤੋਂ ਕੁਝ ਖੇਤਰ ਸੰਘਣੀ ਧੁੰਦ ਨਾਲ ਢਕੇ ਹੋਏ ਦੇਖੇ ਗਏ ਹਨ। ਜਦੋਂਕਿ, ਕੁਝ ਥਾਵਾਂ 'ਤੇ ਧੁੱਪ ਨਿਕਲਣ ਨਾਲ ਲੋਕਾਂ ਨੂੰ ਰਾਹਤ ਮਿਲ ਰਹੀ ਹੈ।
ਉੱਤਰ ਪ੍ਰਦੇਸ਼ ਅਤੇ ਬਿਹਾਰ ਦਾ ਮੌਸਮ (Uttar Pradesh and Bihar Weather)
ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਚਾਰ-ਪੰਜ ਦਿਨਾਂ ਤੱਕ ਬਿਹਾਰ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਤੇਜ਼ ਹਵਾਵਾਂ ਦਾ ਵੀ ਸਾਹਮਣਾ ਕਰਨਾ ਪਵੇਗਾ। ਜਦੋਕਿ, ਉੱਤਰ ਪ੍ਰਦੇਸ਼ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇੱਕ ਹਫ਼ਤੇ ਤੋਂ ਮੌਸਮ ਹਰ ਰੋਜ਼ ਬਦਲਦਾ ਨਜ਼ਰ ਆ ਰਿਹਾ ਹੈ। ਬੁੱਧਵਾਰ ਨੂੰ ਵੀ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਦਿਨ ਵੇਲੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਰਾਹਤ ਮਿਲੀ। ਹਾਲਾਂਕਿ, ਠੰਡੀਆਂ ਹਵਾਵਾਂ ਦੇ ਪ੍ਰਭਾਵ ਕਾਰਨ ਲੋਕਾਂ 'ਤੇ ਧੁੰਦ ਦਾ ਅਸਰ ਬਹੁਤ ਘੱਟ ਦੇਖਣ ਨੂੰ ਮਿਲਿਆ। ਵੀਰਵਾਰ ਨੂੰ ਧੁੱਪ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਜਤਾਈ ਗਈ ਹੈ।
Summary in English: Weather Alert: Big update from weather department, 2 days relief then disaster