Weather Forecast: ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਮੁਤਾਬਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮੁੜ ਤੋਂ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇਸ ਦੇ ਨਾਲ ਹੀ IMD ਨੇ ਇਸ ਦੌਰਾਨ ਤਾਪਮਾਨ 'ਚ ਵਾਧਾ ਹੋਣ ਦਾ ਵੀ ਖ਼ਦਸ਼ਾ ਜਤਾਇਆ ਹੈ। ਦੱਸ ਦੇਈਏ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਅਪ੍ਰੈਲ ਮਹੀਨੇ 'ਚ ਮੌਸਮ ਠੰਡਾ ਬਣਿਆ ਹੋਇਆ ਹੈ। ਮੌਸਮ ਵਿੱਚ ਆਇਆ ਅਚਾਨਕ ਬਦਲਾਅ ਜਲਵਾਯੂ ਤਬਦੀਲੀ ਦਾ ਨਤੀਜਾ ਦੱਸਿਆ ਜਾ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਨੇ 28 ਅਪ੍ਰੈਲ ਤੋਂ 5 ਮਈ ਵਿਚਕਾਰ ਮੀਂਹ-ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ-ਐੱਨ.ਸੀ.ਆਰ ਦਾ ਮੌਸਮ
ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ 'ਚ ਮੁੜ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦੇਰ ਰਾਤ ਤੋਂ ਹੀ ਠੰਡੀਆਂ ਹਵਾਵਾਂ ਅਤੇ ਹਲਕੀ ਬੂੰਦਾਂ-ਬਾਂਦੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯਾਨੀ ਸ਼ੁੱਕਰਵਾਰ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ ਅਤੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ : ਪ੍ਰੀ-ਮੌਨਸੂਨ ਦੇ ਆਸਾਰ, ਇਸ ਦਿਨ ਤੋਂ ਪੰਜਾਬ-ਹਰਿਆਣਾ ਸਮੇਤ ਇਨ੍ਹਾਂ ਹਿੱਸਿਆਂ 'ਚ ਮੀਂਹ ਦੀ ਪੇਸ਼ੀਨਗੋਈ
ਪੰਜਾਬ-ਹਰਿਆਣਾ ਦਾ ਮੌਸਮ
ਉੱਤਰ ਭਾਰਤ ਦੇ ਹਰ ਸੂਬੇ ਵਿੱਚ ਇਸ ਸਮੇਂ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਗੱਲ ਪੰਜਾਬ-ਹਰਿਆਣਾ ਦੀ ਕਰੀਏ ਤਾਂ ਇਨ੍ਹਾਂ ਦੋਵੇਂ ਸੂਬਿਆਂ 'ਚ IMD ਨੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 28 ਅਪ੍ਰੈਲ ਤੋਂ 5 ਮਈ ਵਿਚਕਾਰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕਿਤੇ-ਕਿਤੇ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਇੱਥੇ ਇਹ ਕਹਿਣਾ ਗ਼ਲਤ ਨਹੀਂ ਹੋਵੇਗਾ ਕਿ ਮੀਂਹ ਆਮ ਲੋਕਾਂ ਲਈ ਰਾਹਤ ਅਤੇ ਕਿਸਾਨਾਂ ਲਈ ਆਫ਼ਤ ਬਣ ਕੇ ਬਰਸ ਰਿਹਾ ਹੈ।
ਇਹ ਵੀ ਪੜ੍ਹੋ : Punjab-Haryana 'ਚ ਮੌਸਮ Cool-Cool, ਲੋਕਾਂ ਨੇ Heat Wave ਨੂੰ ਕਿਹਾ Bye-Bye
ਦੇਸ਼ ਦੇ ਇਨ੍ਹਾਂ ਹਿੱਸਿਆਂ 'ਚ 5 ਦਿਨਾਂ ਤੱਕ ਮੀਂਹ
ਮੌਸਮ ਵਿਭਾਗ ਅਨੁਸਾਰ ਅੱਜ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ/ਬਿਜਲੀ/ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਵਿੱਚ ਮੀਂਹ ਦਾ ਇਹ ਸਿਲਸਿਲਾ ਜਾਰੀ ਰਹਿਣ ਦਾ ਅਨੁਮਾਨ ਹੈ। ਆਈਐਮਡੀ ਦੇ ਅਨੁਸਾਰ, 28-29 ਦੌਰਾਨ ਪੂਰਬੀ ਮੱਧ ਪ੍ਰਦੇਸ਼, ਉੜੀਸਾ ਵਿੱਚ ਅਲੱਗ-ਥਲੱਗ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ। 29 ਅਤੇ 30 ਅਪ੍ਰੈਲ ਨੂੰ ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ ਵਿੱਚ ਅਗਲੇ ਮਹੀਨੇ ਮੀਂਹ
ਅੱਜ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਅਗਲੇ ਮਹੀਨੇ ਯਾਨੀ 01 ਮਈ, 2023 ਤੋਂ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਇਹ ਵੀ ਸੰਭਾਵਨਾ ਹੈ ਕਿ 28 ਅਪ੍ਰੈਲ ਯਾਨੀ ਅੱਜ ਤੋਂ 02 ਮਈ ਤੱਕ ਉੱਤਰਾਖੰਡ ਵਿੱਚ ਵੱਖ-ਵੱਖ ਥਾਵਾਂ 'ਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
Summary in English: Weather Alert: Farmers take care of their crops, rain-hailstorm between April 28 to May 5