1. Home
  2. ਮੌਸਮ

Weather Alert: ਮਾਨਸੂਨ ਤੋਂ ਪਹਿਲਾਂ ਗਰਮੀ ਦਾ ਟਾਰਚਰ! ਅੱਜ ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼!

ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਅੱਜ ਆਸਮਾਨ ਸਾਫ ਰਹੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਜਾਣੋ ਅੱਜ ਕਿਹੋ ਜਿਹਾ ਰਹੇਗਾ ਤੁਹਾਡੇ ਸ਼ਹਿਰ ਦਾ ਮੌਸਮ।

Gurpreet Kaur Virk
Gurpreet Kaur Virk
ਗਰਮੀ ਦਾ ਟਾਰਚਰ ਸ਼ੁਰੂ

ਗਰਮੀ ਦਾ ਟਾਰਚਰ ਸ਼ੁਰੂ

Weather Update: ਅੱਜ ਦਿੱਲੀ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਵੀ ਦਿੱਲੀ 'ਚ ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ ਦਿੱਤਾ ਹੈ। ਇਸ ਲੇਖ ਰਾਹੀਂ ਜਾਣੋ ਅੱਜ ਕਿਹੋ ਜਿਹਾ ਰਹੇਗਾ ਤੁਹਾਡੇ ਸ਼ਹਿਰ ਦਾ ਮੌਸਮ।

Punjab Updated Weather: ਪੰਜਾਬ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ ਅਤੇ ਇੱਕ ਵਾਰ ਫਿਰ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਪੰਜਾਬ 'ਚ ਵੀਰਵਾਰ ਨੂੰ ਮੌਸਮ ਖੁਸ਼ਕ ਅਤੇ ਧੁੱਪ ਵਾਲਾ ਰਿਹਾ। ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 25 ਜੂਨ ਤੱਕ ਗਰਮੀ ਪਰੇਸ਼ਾਨ ਕਰੇਗੀ। ਹਾਲਾਂਕਿ, 26 ਜੂਨ ਤੋਂ ਅਸਮਾਨ 'ਚ ਬੱਦਲ ਛਾਏ ਰਹਿਣਗੇ ਪਰ ਗਰਮੀ ਦਾ ਕਹਿਰ ਜਾਰੀ ਰਹੇਗਾ। ਸੂਬੇ ਵਿੱਚ 29 ਜੂਨ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਨਸੂਨ ਦੇ 2 ਜੁਲਾਈ ਤੋਂ ਪਹਿਲਾਂ ਪਹੁੰਚਣ ਦੀ ਸੰਭਾਵਨਾ ਹੈ।

Delhi-NCR Updated Weather: ਦਿੱਲੀ-ਐੱਨਸੀਆਰ 'ਚ ਵੀਰਵਾਰ ਨੂੰ ਸਾਫ ਮੌਸਮ ਅਤੇ ਤੇਜ਼ ਧੁੱਪ ਕਾਰਨ ਗਰਮੀ ਨੇ ਇਕ ਵਾਰ ਫਿਰ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਗਰਮੀ ਦਾ ਪ੍ਰਕੋਪ ਵਧੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ 27 ਜੂਨ ਦੇ ਆਸਪਾਸ ਦਿੱਲੀ-ਐਨਸੀਆਰ ਵਿੱਚ ਸਰਗਰਮ ਹੋ ਸਕਦਾ ਹੈ, ਜਿਸ ਤੋਂ ਬਾਅਦ ਬਰਸਾਤ ਦਾ ਮੌਸਮ ਸ਼ੁਰੂ ਹੋ ਜਾਵੇਗਾ।

Himachal Pradesh Updated Weather: ਮਾਨਸੂਨ 28 ਜੂਨ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ ਸੂਬੇ ਦੇ ਛੇ ਜ਼ਿਲ੍ਹਿਆਂ ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੁੱਲੂ ਅਤੇ ਚੰਬਾ ਵਿੱਚ 26 ਜੂਨ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਊਨਾ, ਕਾਂਗੜਾ, ਬਿਲਾਸਪੁਰ, ਹਮੀਰਪੁਰ, ਕਿਨੌਰ ਅਤੇ ਲਾਹੌਲ-ਸਪੀਤੀ ਦੇ ਹੋਰ ਜ਼ਿਲ੍ਹਿਆਂ ਵਿੱਚ 27 ਜੂਨ ਤੱਕ ਮੌਸਮ ਸਾਫ਼ ਰਹੇਗਾ।

Uttar Pradesh Updated Weather: ਮਾਨਸੂਨ ਦੇ ਆਉਣ ਤੋਂ ਪਹਿਲਾਂ ਇੱਕ ਵਾਰ ਫਿਰ ਉੱਤਰ ਪ੍ਰਦੇਸ਼ ਵਿੱਚ ਗਰਮੀ ਵਧਦੀ ਨਜ਼ਰ ਆ ਰਹੀ ਹੈ। ਵੀਰਵਾਰ ਨੂੰ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ। ਸਵੇਰ ਤੋਂ ਹੀ ਲੋਕਾਂ ਨੂੰ ਭਾਰੀ ਨਮੀ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ। ਰਾਜਧਾਨੀ ਲਖਨਊ ਸਮੇਤ ਸੂਬੇ ਦੇ ਕਈ ਹਿੱਸਿਆਂ 'ਚ ਆਸਮਾਨ 'ਚ ਬੱਦਲ ਛਾਏ ਨਜ਼ਰ ਆਏ, ਪਰ ਇਸ ਦੇ ਨਾਲ ਹੀ ਗਰਮੀ ਦਾ ਪ੍ਰਕੋਪ ਵੀ ਵਧਦਾ ਨਜ਼ਰ ਆਇਆ। ਸ਼ਹਿਰ ਵਿੱਚ 26 ਜੂਨ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।

Uttarakhand Updated Weather: ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਉਤਰਾਖੰਡ ਦੇ 3 ਜ਼ਿਲਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਉਹ ਜ਼ਿਲ੍ਹੇ ਹਨ ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਨ੍ਹੇਰੀ ਅਤੇ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਉੱਤਰਕਾਸ਼ੀ, ਚਮੋਲੀ, ਪਿਥੌਰਾਗੜ੍ਹ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 26 ਜੂਨ ਨੂੰ ਕੁਮਾਉਂ ਮੰਡਲ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹੇਗਾ। 26 ਤੋਂ ਬਾਅਦ ਸੂਬੇ 'ਚ ਬਾਰਿਸ਼ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Weather Update: ਮੌਸਮ ਵਿਭਾਗ ਵੱਲੋਂ ਅਲਰਟ! ਅੱਜ ਤੋਂ ਲਗਾਤਾਰ 5 ਦਿਨਾਂ ਤੱਕ ਹੋ ਸਕਦੀ ਹੈ ਬਾਰਿਸ਼!

Rajasthan Updated Weather: ਰਾਜਸਥਾਨ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਹੋ ਗਿਆ ਹੈ ਅਤੇ ਇਸ ਕਾਰਨ ਗਰਮੀ ਵਧ ਗਈ ਹੈ। ਇਸ ਦੌਰਾਨ, ਮੌਸਮ ਵਿਗਿਆਨ ਕੇਂਦਰ ਜੈਪੁਰ ਨੇ ਆਉਣ ਵਾਲੇ 4 ਦਿਨਾਂ ਤੱਕ ਸੂਬੇ ਵਿੱਚ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 26 ਅਤੇ 27 ਜੂਨ ਨੂੰ ਉਦੈਪੁਰ ਅਤੇ ਕੋਟਾ ਡਿਵੀਜ਼ਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸੂਬੇ ਦੇ ਦੂਜੇ ਹਿੱਸਿਆਂ ਵਿੱਚ 28 ਜੂਨ ਤੋਂ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ ਅਸਮਾਨ ਵਿੱਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

IMD Alert: ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਪੱਛਮੀ ਤੱਟ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 25 ਜੂਨ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Summary in English: Weather Alert: Summer Torture Before Monsoon! It will rain in these states today!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters