Weather Forecast: ਦੇਸ਼ ਦੇ ਕਈ ਸੂਬਿਆਂ 'ਚ ਮੌਸਮ ਸੁਹਾਵਣਾ ਹੋ ਗਿਆ ਹੈ। ਤੇਜ਼ ਹਵਾਵਾਂ ਦੇ ਚਲਦਿਆਂ ਸਵੇਰ ਤੋਂ ਹੀ ਪਾਰਾ ਹੇਠਾਂ ਆ ਗਿਆ ਹੈ। ਅਜਿਹੀ ਸਥਿਤੀ ਵਿੱਚ ਮੌਸਮ ਵਿਭਾਗ (IMD) ਨੇ ਅੱਜ ਦੇ ਮੌਸਮ ਨਾਲ ਸਬੰਧਤ ਤਾਜ਼ਾ ਅਪਡੇਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਸੂਬਿਆਂ 'ਚ 17 ਮਾਰਚ ਤੋਂ ਮੌਸਮ 'ਚ ਵੱਡੀ ਤਬਦੀਲੀ ਆਉਣ ਵਾਲੀ ਹੈ, ਜਿਸਦਾ ਅਸਰ 19 ਤੋਂ 20 ਮਾਰਚ ਤੱਕ ਦੇਖਿਆ ਜਾਵੇਗਾ। ਇਨ੍ਹਾਂ ਦਿਨਾਂ ਦਰਮਿਆਨ ਮੀਂਹ ਅਤੇ ਤੇਜ਼ ਹਵਾਵਾਂ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇਸ ਤੋਂ ਇਲਾਵਾ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਸਕਦੀਆਂ ਹਨ।
ਮੌਸਮ 'ਚ ਆਉਣ ਵਾਲੀ ਇਸ ਵੱਡੀ ਤਬਦੀਲੀ ਨੂੰ ਦੇਖਦਿਆਂ ਵਿਭਾਗ ਨੇ ਵੱਖ-ਵੱਖ ਸੂਬਿਆਂ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਵੀ ਸਲਾਹ ਦਿੱਤੀ ਹੈ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ।
ਇਹ ਵੀ ਪੜ੍ਹੋ : IMD ਵੱਲੋਂ 17 ਤੋਂ 20 March ਤੱਕ ਰੋਜ਼ਾਨਾ ਮੀਂਹ ਦੀ ਭਵਿੱਖਬਾਣੀ, ਜਾਣੋ Punjab-Haryana-Delhi ਦਾ ਮੌਸਮ
ਦਿੱਲੀ ਦਾ ਮੌਸਮ ਸੁਹਾਵਣਾ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਜਿੱਥੇ ਹਫ਼ਤੇ ਦੀ ਸ਼ੁਰੂਆਤ ਤੋਂ ਹੀ ਤਾਪਮਾਨ ਵੱਧ ਰਿਹਾ ਸੀ। ਉੱਥੇ ਹੀ ਅੱਜ ਦੀ ਸਵੇਰ ਦਿੱਲੀ ਵਾਸੀਆਂ ਲਈ ਠੰਡਕ ਲੈ ਕੇ ਆਈ। ਦੱਸ ਦੇਈਏ ਕਿ ਵੀਰਵਾਰ ਸਵੇਰ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ, ਜਿਸਦੇ ਚਲਦਿਆਂ ਲੋਕਾਂ ਨੇ ਵੀ ਸੁਖ ਦਾ ਸਾਹ ਲਿਆ।
ਮੌਸਮ ਵਿਭਾਗ ਮੁਤਾਬਕ 17 ਮਾਰਚ ਤੋਂ 20 ਮਾਰਚ ਦਰਮਿਆਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੀ ਰਿਪੋਰਟ (IMD Report) ਮੁਤਾਬਕ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : IMD ਵੱਲੋਂ ਅਗਲੇ 5 ਦਿਨਾਂ ਲਈ ਐਡਵਾਈਜ਼ਰੀ ਜਾਰੀ, 18 ਅਤੇ 19 ਮਾਰਚ ਲਈ ALERT
ਪੰਜਾਬ-ਹਰਿਆਣਾ ਦਾ ਮੌਸਮ
ਪੱਛਮੀ ਗੜਬੜੀ ਕਾਰਨ ਪੰਜਾਬ-ਹਰਿਆਣਾ ਦਾ ਮੌਸਮ ਬਾਰ-ਬਾਰ ਬਦਲ ਰਿਹਾ ਹੈ। ਦੱਸ ਦੇਈਏ ਕਿ ਦੋਵੇਂ ਸੂਬਿਆਂ 'ਚ ਫਰਵਰੀ ਤੋਂ ਹੀ ਗਰਮੀ ਸ਼ੁਰੂ ਹੋ ਗਈ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਨਵੀ ਪੱਛਮੀ ਗੜਬੜੀ ਕਾਰਨ ਦੋਵੇਂ ਸੂਬਿਆਂ 'ਚ ਮੀਂਹ ਦੀਆਂ ਸੰਭਾਵਨਾਵਾਂ ਵੱਧ ਰਹੀਆਂ ਹਨ, ਜਿਸ ਨੂੰ ਦੇਖਦਿਆਂ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ IMD ਨੇ 22 ਮਾਰਚ ਤੋਂ ਬਾਅਦ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
● ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪੂਰਬ-ਮੱਧ, ਪੂਰਬ ਅਤੇ ਉੱਤਰ-ਪੂਰਬ ਵਿੱਚ ਬੰਗਾਲ ਦੀ ਖਾੜੀ ਤੋਂ ਘੱਟ ਪੱਧਰ ਦੀ ਦੱਖਣ-ਪੂਰਬੀ ਨਮੀ ਵਾਲੀ ਹਵਾ ਆਉਣ ਦੀ ਵੀ ਸੰਭਾਵਨਾ ਹੈ।
● 16-19 ਮਾਰਚ, 2023 ਦੌਰਾਨ ਜੰਮੂ ਅਤੇ ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਹਿਮਾਚਲ ਵਿੱਚ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ।
● ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਅੱਜ ਅਤੇ ਕੱਲ੍ਹ ਤੋਂ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ।
Summary in English: WEATHER CHANGE from March 17th! ALERT from PUNJAB to UP-RAJASTHAN