Weather Forecast: ਸਰਦੀਆਂ ਦਾ ਆਗਾਜ਼ ਹੁੰਦਿਆਂ ਹੀ ਦਿੱਲੀ-ਐਨ.ਸੀ.ਆਰ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਆਈ ਹੈ। ਦਰਅਸਲ, ਨਵੰਬਰ ਦਾ ਦੂਜਾ ਹਫ਼ਤਾ ਸ਼ੁਰੂ ਹੁੰਦੇ ਹੀ ਕਸ਼ਮੀਰ ਵਿੱਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ, ਜਿਸ ਨਾਲ ਸਰਦੀਆਂ ਦੀ ਆਮਦ ਦਾ ਸੰਕੇਤ ਮਿਲ ਗਿਆ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਇਹ ਬਰਫਬਾਰੀ ਦਿੱਲੀ ਦੇ ਮੌਸਮ ਨੂੰ ਪ੍ਰਭਾਵਿਤ ਕਰ ਸਕਦੀ ਹੈ।
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇੱਕ ਵੈਸਟਰਨ ਡਿਸਟਰਬੈਂਸ ਵੀ ਬਣ ਰਿਹਾ ਹੈ, ਜੋ ਦਿੱਲੀ ਦੇ ਮੌਸਮ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। 15 ਨਵੰਬਰ ਤੋਂ ਬਾਅਦ ਪੰਜਾਬ ਦਾ ਅਤੇ 20 ਨਵੰਬਰ ਤੋਂ ਬਾਅਦ ਦਿੱਲੀ ਦਾ ਮੌਸਮ ਬਦਲ ਸਕਦਾ ਹੈ।
ਦਿੱਲੀ-ਐਨ.ਸੀ.ਆਰ ਦਾ ਮੌਸਮ
ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ਦਾ ਮੌਸਮ ਸਾਫ ਰਹੇਗਾ। ਸਵੇਰੇ ਹਲਕੀ ਧੁੰਦ ਦੇਖੀ ਗਈ, ਜਦੋਂਕਿ, 4 ਤੋਂ 6 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲੀਆਂ। ਨੋਇਡਾ, ਗੁਰੂਗ੍ਰਾਮ ਅਤੇ ਗਾਜ਼ੀਆਬਾਦ ਵਿੱਚ ਵੀ ਮੌਸਮ ਪੂਰੀ ਤਰ੍ਹਾਂ ਸਾਫ਼ ਰਹਿਣ ਦਾ ਅਨੁਮਾਨ ਹੈ।
ਪੰਜਾਬ ਵਿੱਚ ਮੀਂਹ
ਹਿਮਾਲਿਆ ਖੇਤਰ 'ਚ ਬਰਫਬਾਰੀ ਨਾ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ 'ਚ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪੰਜਾਬ ਵਿੱਚ 5 ਡਿਗਰੀ ਅਤੇ ਚੰਡੀਗੜ੍ਹ ਵਿੱਚ 4 ਡਿਗਰੀ ਤਾਪਮਾਨ ਆਮ ਨਾਲੋਂ ਵੱਧ ਪਾਇਆ ਜਾ ਰਿਹਾ ਹੈ। ਇਸ ਦੌਰਾਨ, ਪੱਛਮੀ ਹਿਮਾਲਿਆ ਵਿੱਚ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਹਾਲਾਂਕਿ, ਮੌਸਮ ਵਿਭਾਗ ਨੇ 12 ਨਵੰਬਰ ਤੋਂ ਬਾਅਦ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ, ਜਿਸ ਨਾਲ ਠੰਡ ਵਧ ਸਕਦੀ ਹੈ। ਮਾਹਿਰਾਂ ਅਨੁਸਾਰ ਅੱਜ ਪੰਜਾਬ ਦੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: Weather Today: ਸਰਦੀ ਦੀ ਪਹਿਲੀ ਧੁੰਦ ਦਾ ਆਗਾਜ਼, ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ, ਹੁਣ ਮੀਂਹ ਪੈਣ ਨਾਲ ਵਧਣਗੀਆਂ ਮੁਸ਼ਕਲਾਂ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਜਦੋਂਕਿ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਅਲੱਗ-ਥਲੱਗ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਤਾਮਿਲਨਾਡੂ ਦੇ ਤੱਟੀ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਆਂਧਰਾ ਪ੍ਰਦੇਸ਼ ਅਤੇ ਕੇਰਲ ਦੇ ਤੱਟੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਅਤੇ ਐਨਸੀਆਰ ਦੀ ਹਵਾ ਦੀ ਗੁਣਵੱਤਾ ਵਿੱਚ ਕੋਈ ਸੁਧਾਰ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਇਹ ਬਹੁਤ ਮਾੜੀ ਸ਼੍ਰੇਣੀ ਵਿੱਚ ਰਹੇਗੀ।
Summary in English: Weather Change: Snowfall on the mountains changed the weather, increased cold in North India, yellow alert for fog in Punjab.