Weather Today: ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਤਾਜ਼ਾ ਪੱਛਮੀ ਗੜਬੜੀ 16 ਦਸੰਬਰ, 2023 ਤੋਂ ਪੱਛਮੀ ਹਿਮਾਲਿਆ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਸਮੇਤ ਉੱਤਰ ਭਾਰਤ ਦੇ ਸੂਬਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਜਦੋਂਕਿ, 16-17 ਦਸੰਬਰ ਨੂੰ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਮੀਂਹ ਦੀ ਗਤੀਵਿਧੀ ਵਧਣ ਦੇ ਆਸਾਰ ਜਤਾਏ ਹਨ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕੇ ਠੰਡੇ ਹੋ ਗਏ ਹਨ। ਗੱਲ ਪੰਜਾਬ ਸੂਬੇ ਦੀ ਕਰੀਏ ਤਾਂ ਇੱਥੇ ਖੁਸ਼ਕ ਮੌਸਮ ਦਾ ਦੌਰ ਜਾਰੀ ਹੈ, ਪਰ ਸਵੇਰੇ ਅਤੇ ਰਾਤ ਵੇਲੇ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਸੂਬੇ ਵਿੱਚ ਅਗਲੇ 03 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਅਜਿਹਾ ਮੌਸਮ ਰਹਿਣ ਦੇ ਆਸਾਰ ਹਨ। ਇੱਥੇ ਵੀ ਆਉਂਦੇ 3 ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਤਾਮਿਲਨਾਡੂ, ਸਿੱਕਮ, ਪੱਛਮੀ ਅਸਾਮ ਦੇ ਲਕਸ਼ਦੀਪ ਦੇ ਕੁਝ ਹਿੱਸਿਆਂ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ 1 ਜਾਂ 2 ਥਾਵਾਂ 'ਤੇ ਹਲਕੀ ਬਾਰਿਸ਼ ਹੋਈ।
● ਤ੍ਰਿਪੁਰਾ 'ਚ ਇਕ-ਦੋ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲੀ।
● ਪੰਜਾਬ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਅਲੱਗ-ਥਲੱਗ ਥਾਵਾਂ 'ਤੇ ਸੰਘਣੀ ਧੁੰਦ ਅਤੇ ਹਰਿਆਣਾ, ਦਿੱਲੀ, ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ 1 ਜਾਂ 2 ਥਾਵਾਂ 'ਤੇ ਦਰਮਿਆਨੀ ਧੁੰਦ ਪਈ।
ਇਹ ਵੀ ਪੜ੍ਹੋ : Weather Forecast: ਧੁੰਦ ਕਾਰਨ ਵਿਜ਼ੀਬਿਲਟੀ ਘੱਟ, ਅਗਲੇ 5 ਦਿਨ ਸਾਵਧਾਨ ਰਹਿਣ ਦੀ ਅਪੀਲ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ ਅਤੇ ਤਾਮਿਲਨਾਡੂ, ਕੇਰਲ ਵਿੱਚ ਇੱਕ ਜਾਂ ਦੋ ਸਥਾਨਾਂ ਉੱਤੇ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਸਿੱਕਮ ਵਿੱਚ ਇੱਕ ਜਾਂ ਦੋ ਸਥਾਨਾਂ ਉੱਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਬਿਹਾਰ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Forecast: Dense fog on December 14-15, heavy rain alert on December 16-17