1. Home
  2. ਮੌਸਮ

Weather Forecast: ਹੀਟਵੇਵ ਦੇ ਹਾਈਡੋਜ਼ ਲਈ ਹੋ ਜਾਓ ਤਿਆਰ! Punjab ਤੋਂ Delhi ਤੱਕ ਔਰੇਂਜ ਅਲਰਟ

ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਹੈ। ਵਿਭਾਗ ਨੇ 9 ਤੋਂ 12 ਜੂਨ ਦੇ ਵਿਚਕਾਰ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ।

Gurpreet Kaur Virk
Gurpreet Kaur Virk
ਹੀਟਵੇਵ ਦੇ ਹਾਈਡੋਜ਼ ਲਈ ਹੋ ਜਾਓ ਤਿਆਰ!

ਹੀਟਵੇਵ ਦੇ ਹਾਈਡੋਜ਼ ਲਈ ਹੋ ਜਾਓ ਤਿਆਰ!

Weather Today: ਦਿੱਲੀ-ਐਨਸੀਆਰ ਸਮੇਤ ਪੂਰਾ ਉੱਤਰ ਭਾਰਤ ਸੂਰਜ ਦੀ ਤੇਜ਼ ਗਰਮੀ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ। ਤੇਜ਼ ਧੁੱਪ ਅਤੇ ਵਧਦੀ ਨਮੀ ਨੇ ਲੋਕਾਂ ਦੀ ਹਾਲਤ ਹੋਰ ਵੀ ਬਦਤਰ ਕਰ ਦਿੱਤੀ ਹੈ। ਹਾਲਾਤ ਅਜਿਹੇ ਹਨ ਕਿ ਲੋਕਾਂ ਦੇ ਘਰਾਂ ਵਿੱਚ ਏਅਰ ਕੂਲਰ ਅਤੇ ਪੱਖੇ ਪੂਰਾ ਦਿਨ ਚੱਲ ਰਹੇ ਹਨ, ਪਰ ਫਿਰ ਵੀ ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਦਿੱਲੀ ਤੋਂ ਰਾਜਸਥਾਨ ਤੱਕ ਪਾਰਾ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਗੰਗਾਨਗਰ ਵਿੱਚ ਕੱਲ੍ਹ ਗਰਮੀ ਨੇ ਇੰਨਾ ਕਹਿਰ ਮਚਾਇਆ ਕਿ ਤਾਪਮਾਨ 47 ਡਿਗਰੀ ਸੈਲਸੀਅਸ ਤੋਂ ਉੱਤੇ ਪਹੁੰਚ ਗਿਆ। ਜਦੋਂਕਿ ਹਰਿਆਣਾ ਦੇ ਰੋਹਤਕ ਵਿੱਚ ਪਾਰਾ 45 ਡਿਗਰੀ ਨੂੰ ਛੂਹ ਗਿਆ।

ਦਿੱਲੀ ਦਾ ਮੌਸਮ

ਅੱਜ ਦਿੱਲੀ ਵਿੱਚ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਇਸ ਦੌਰਾਨ ਅਸਮਾਨ ਆਮ ਤੌਰ 'ਤੇ ਸਾਫ਼ ਰਹਿਣ ਦੀ ਉਮੀਦ ਹੈ। ਆਈਐਮਡੀ ਦੇ ਅਨੁਸਾਰ, ਐਤਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦੇ ਔਸਤ ਨਾਲੋਂ 2 ਡਿਗਰੀ ਵੱਧ ਹੈ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਆਈਐਮਡੀ ਦੇ ਅਨੁਸਾਰ, ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ 12 ਜੂਨ ਤੱਕ ਗਰਮੀ ਅਤੇ ਨਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਅਤੇ ਕੱਲ੍ਹ ਲਈ ਵੱਖ-ਵੱਖ ਥਾਵਾਂ 'ਤੇ ਗਰਮੀ ਦੀ ਲਹਿਰ ਦਾ 'ਪੀਲਾ' ਅਲਰਟ ਜਾਰੀ ਕੀਤਾ ਗਿਆ ਹੈ, ਕਿਉਂਕਿ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਰਾਜਸਥਾਨ ਦਾ ਮੌਸਮ

ਰਾਜਸਥਾਨ ਦੇ ਜ਼ਿਆਦਾਤਰ ਖੇਤਰ ਗਰਮੀ ਦੀ ਲਪੇਟ ਵਿੱਚ ਹਨ ਅਤੇ ਐਤਵਾਰ ਨੂੰ ਗੰਗਾਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਰਾਜ ਵਿੱਚ ਸਭ ਤੋਂ ਵੱਧ ਸੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਰਾਜ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਰਹੇਗਾ, ਜਿਸ ਕਾਰਨ ਉੱਤਰ-ਪੱਛਮੀ ਰਾਜਸਥਾਨ ਦੇ ਬੀਕਾਨੇਰ ਡਿਵੀਜ਼ਨ ਵਿੱਚ ਵੱਧ ਤੋਂ ਵੱਧ ਤਾਪਮਾਨ 11 ਜੂਨ ਤੱਕ 45 ਤੋਂ 47 ਡਿਗਰੀ ਸੈਲਸੀਅਸ ਰਹਿਣ ਦੇ ਆਸਾਰ ਹਨ। ਵਿਭਾਗ ਨੇ 10 ਜੂਨ ਨੂੰ ਬੀਕਾਨੇਰ ਡਿਵੀਜ਼ਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣ ਦੀ ਭਵਿੱਖਬਾਣੀ ਵੀ ਕੀਤੀ ਹੈ।

ਇਹ ਵੀ ਪੜ੍ਹੋ: ਮੌਸਮ ਵਿਭਾਗ ਨੇ ਜਾਰੀ ਕੀਤੀ Punjab Weather ਨਾਲ ਜੁੜੀ Big Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ!

ਪੰਜਾਬ ਦਾ ਮੌਸਮ

ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਮੁੜ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਦਿਨ ਦਾ ਤਾਪਮਾਨ ਤਾਂ ਲਗਾਤਾਰ ਵਧ ਹੀ ਰਿਹਾ ਹੈ, ਪਰ ਹੁਣ ਰਾਤਾਂ ਵੀ ਗਰਮ ਹੋਣੀਆਂ ਸ਼ੁਰੂ ਹੋ ਗਈਆਂ ਹਨ। ਸ਼ਨੀਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਹੈ। ਵਿਭਾਗ ਨੇ 9 ਤੋਂ 12 ਜੂਨ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਖੇਤਰ ਵਿੱਚ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਚੰਡੀਗੜ੍ਹ ਵਿੱਚ ਪਾਰਾ 42 ਤੋਂ 44 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Summary in English: Weather Forecast: Get ready for heatwave! Orange alert from Punjab to Delhi, Temperature Increase

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters