Weather Today: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਠੰਡ ਦੀ ਤੀਬਰਤਾ ਇਕ ਵਾਰ ਫਿਰ ਤੋਂ ਵਧਣ ਲੱਗੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਯਾਨੀ ਸ਼ੁੱਕਰਵਾਰ ਨੂੰ ਪਹਾੜੀ ਇਲਾਕਿਆਂ 'ਚ ਮੌਸਮ ਸਾਫ ਰਹੇਗਾ, ਪਰ ਸ਼ਨੀਵਾਰ ਅਤੇ ਐਤਵਾਰ ਨੂੰ ਇਕ ਵਾਰ ਫਿਰ ਤੋਂ ਭਾਰੀ ਬਰਫਬਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਜਿੱਥੇ ਪੱਛਮੀ ਹਿਮਾਲੀਅਨ ਪਹਾੜਾਂ 'ਤੇ 3 ਤੋਂ 5 ਫਰਵਰੀ ਦੇ ਵਿਚਕਾਰ ਵਿਆਪਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜਦੋਂਕਿ, 02 ਫਰਵਰੀ ਦੌਰਾਨ ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ।
ਮੀਂਹ ਦੀ ਚੇਤਾਵਨੀ
ਮੌਸਮ ਵਿਭਾਗ ਨੇ ਉੱਤਰੀ ਮੱਧ ਪ੍ਰਦੇਸ਼ ਵਿੱਚ 4 ਅਤੇ 5 ਫਰਵਰੀ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਗੰਗਾ ਦੇ ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਦੱਖਣੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼, ਜਦੋਂਕਿ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਉੱਪਰਲੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। 02 ਫਰਵਰੀ ਦੌਰਾਨ ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ।
ਸੰਘਣੀ ਧੁੰਦ ਦੀ ਚੇਤਾਵਨੀ
ਆਈਐਮਡੀ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸਵੇਰ ਵੇਲੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 02 ਫਰਵਰੀ ਨੂੰ ਹਰਿਆਣਾ-ਚੰਡੀਗੜ੍ਹ-ਦਿੱਲੀ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜੋ: Weather Forecast: 4 ਫਰਵਰੀ ਤੱਕ ਪੰਜਾਬ ਵਿੱਚ ਭਾਰੀ ਮੀਂਹ, 10 ਫਰਵਰੀ ਤੋਂ ਬਾਅਦ ਮੌਸਮ 'ਚ ਬਦਲਾਅ ਦੀ ਉਮੀਦ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਨੇ ਪੱਛਮੀ ਹਿਮਾਲੀਅਨ ਪਹਾੜਾਂ 'ਤੇ 3 ਤੋਂ 5 ਫਰਵਰੀ ਦੇ ਵਿਚਕਾਰ ਵਿਆਪਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 5 ਫਰਵਰੀ ਤੱਕ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ।
ਉੱਤਰੀ ਮੱਧ ਪ੍ਰਦੇਸ਼ ਵਿੱਚ 4 ਅਤੇ 5 ਫਰਵਰੀ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਗੰਗਾ ਦੇ ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਦੱਖਣੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਉੱਪਰਲੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।
Summary in English: Weather Forecast: IMD Big Update, Heavy Rainfall Alert, Know Today's Weather