Weather Update : ਦੇਸ਼ ਦੀ ਰਾਜਧਾਨੀ ਦਿੱਲੀ 'ਚ ਸੋਮਵਾਰ ਸ਼ਾਮ ਨੂੰ ਤੂਫਾਨ ਅਤੇ ਭਾਰੀ ਮੀਂਹ ਕਾਰਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ। ਝਾਰਖੰਡ ਅਤੇ ਬਿਹਾਰ ਦੇ ਕੁਝ ਖੇਤਰਾਂ ਵਿੱਚ ਅੱਜ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਾਣੋ ਦਿੱਲੀ, ਪੰਜਾਬ ਸਮੇਤ ਹੋਰ ਸੂਬਿਆਂ ਦੇ ਮੌਸਮ ਦਾ ਹਾਲ।
Delhi Updated Weather : ਦੇਸ਼ ਦੀ ਰਾਜਧਾਨੀ ਦਿੱਲੀ 'ਚ ਸੋਮਵਾਰ ਸ਼ਾਮ ਨੂੰ ਤੂਫਾਨ ਅਤੇ ਭਾਰੀ ਮੀਂਹ ਕਾਰਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ। ਦਿੱਲੀ 'ਚ ਸੋਮਵਾਰ ਨੂੰ ਤੂਫਾਨ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂਕਿ, ਕਈ ਲੋਕ ਜ਼ਖਮੀ ਹੋ ਗਏ। ਤੇਜ ਹਨੇਰੀ ਕਾਰਣ ਸ਼ਹਿਰ ਵਿੱਚ ਕਈ ਦਰੱਖਤ ਡਿੱਗ ਗਏ, ਸੜਕ ਅਤੇ ਹਵਾਈ ਆਵਾਜਾਈ ਵਿੱਚ ਵਿਘਨ ਪਿਆ ਅਤੇ ਇਤਿਹਾਸਕ ਜਾਮਾ ਮਸਜਿਦ ਸਮੇਤ ਕਈ ਇਮਾਰਤਾਂ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਜਦੋਂਕਿ, ਆਈਟੀਓ, ਕਸ਼ਮੀਰੀ ਗੇਟ, ਐਮਬੀ ਰੋਡ ਅਤੇ ਰਾਜਘਾਟ ਸਮੇਤ ਕਈ ਖੇਤਰਾਂ ਵਿੱਚ ਪਾਣੀ ਭਰਨ ਅਤੇ ਦਰੱਖਤਾਂ ਡਿੱਗਣ ਕਾਰਨ ਲੋਕਾਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ।
Himachal Pradesh Updated Weather : ਰਾਜਧਾਨੀ ਸ਼ਿਮਲਾ ਦੇ ਇਤਿਹਾਸਕ ਰਿਜ ਮੈਦਾਨ 'ਚ ਮੰਗਲਵਾਰ ਨੂੰ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨ ਸਭਾ ਦੌਰਾਨ ਆਸਮਾਨ 'ਚ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਨੇ ਦੁਪਹਿਰ ਬਾਅਦ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
Rajasthan Updated Weather : ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਟੋਂਕ, ਬੂੰਦੀ, ਸਵਾਈ ਮਾਧੋਪੁਰ, ਕੋਟਾ, ਬਾਰਾਨ ਅਤੇ ਝਾਲਾਵਾੜ ਦੇ ਨਾਲ ਲੱਗਦੇ ਇਲਾਕਿਆਂ 'ਚ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
Uttarakhand Updated Weather : ਉੱਤਰਾਖੰਡ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਦੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
Uttar Pradesh Updated Weather : ਯੂਪੀ ਵਿੱਚ ਐਤਵਾਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਸੋਮਵਾਰ ਨੂੰ ਵੀ ਰਾਜਧਾਨੀ ਲਖਨਊ ਸਮੇਤ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਈ, ਜਿਸ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਕਈ ਥਾਵਾਂ 'ਤੇ ਧੁੱਪ ਵਾਲਾ ਮੌਸਮ ਰਹੇਗਾ। ਭਾਰਤੀ ਮੌਸਮ ਵਿਭਾਗ (IMD) ਨੇ ਮਾਨਸੂਨ ਨੂੰ ਲੈ ਕੇ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 15 ਜੂਨ ਦੇ ਆਸਪਾਸ ਯੂਪੀ ਵਿੱਚ ਦਸਤਕ ਦੇ ਸਕਦਾ ਹੈ।
ਇਹ ਵੀ ਪੜ੍ਹੋ : Monsoon 2022 : ਕੇਰਲ 'ਚ ਮਾਨਸੂਨ ਦੀ ਐਂਟਰੀ! ਇਨ੍ਹਾਂ ਸੂਬਿਆਂ 'ਚ ਬਦਲਿਆ ਮੌਸਮ ਦਾ ਮਿਜਾਜ਼!
IMD Alert : ਮਾਨਸੂਨ ਨਾ ਸਿਰਫ਼ ਕੇਰਲ ਵਿੱਚ ਸਗੋਂ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਪਹਿਲਾਂ ਪਹੁੰਚ ਸਕਦਾ ਹੈ। ਕੇਰਲ ਤੋਂ ਬਾਅਦ ਇਸ ਦਾ ਅਗਲਾ ਸਟਾਪ ਕਰਨਾਟਕ ਅਤੇ ਉੱਤਰ-ਪੂਰਬ ਹੋਵੇਗਾ, ਪਰ ਹੁਣ ਹਾਲੇ ਇਸ ਵਿੱਚ ਤਿੰਨ ਤੋਂ ਚਾਰ ਦਿਨ ਲੱਗਣਗੇ। ਮੌਸਮ ਵਿਭਾਗ ਅਨੁਸਾਰ ਮਾਨਸੂਨ 25 ਜੂਨ ਤੱਕ ਦਿੱਲੀ, ਯੂਪੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਗੁਜਰਾਤ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ, ਝਾਰਖੰਡ, ਬਿਹਾਰ ਵਿੱਚ 15 ਜੂਨ ਦੇ ਆਸਪਾਸ ਮਾਨਸੂਨ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 10 ਜੂਨ ਤੱਕ ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਵਿੱਚ ਮਾਨਸੂਨ ਦੇ ਦਸਤਕ ਦੇਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਸੰਭਾਵਨਾ (Storm and rain in these states)
ਸਕਾਈਮੇਟ ਮੌਸਮ ਮੁਤਾਬਕ ਉੱਤਰੀ ਭਾਰਤ ਵਿੱਚ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਪੂਰਬੀ ਨਮੀ ਵਾਲੀਆਂ ਹਵਾਵਾਂ ਨਮੀ ਨੂੰ ਵਧਾ ਰਹੀਆਂ ਹਨ। ਇਸ ਕਾਰਨ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: Weather Forecast LIVE Update: Storm rages in Delhi! Find out the weather in other states!