Weather Today: ਭਾਰਤ ਦੇ ਕਈ ਸੂਬਿਆਂ ਵਿੱਚ ਫਰਵਰੀ ਦੇ ਪਹਿਲੇ ਦਿਨ ਤੋਂ ਹੀ ਮੀਂਹ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਕਰ ਦੇਖਿਆ ਜਾਵੇ ਤਾਂ ਦਿੱਲੀ-ਐੱਨ.ਸੀ.ਆਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਹਲਕੀ ਤੋਂ ਭਾਰੀ ਬਾਰਿਸ਼ ਕਾਰਨ ਸਵੇਰੇ-ਸ਼ਾਮ ਫਿਰ ਤੋਂ ਠੰਡ ਵਧ ਗਈ ਹੈ। ਅਜਿਹੇ 'ਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬਿਹਾਰ ਦੇ ਕਈ ਹਿੱਸਿਆਂ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਕੁਝ ਹਿੱਸਿਆਂ 'ਚ ਤਾਪਮਾਨ ਆਮ ਨਾਲੋਂ 1-3 ਡਿਗਰੀ ਸੈਲਸੀਅਸ ਘੱਟ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਦੇ ਕਈ ਸਥਾਨਾਂ 'ਤੇ ਬਾਰਿਸ਼ ਦੇ ਨਾਲ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਜਿਹੇ 'ਚ ਦੇਖਦੇ ਹਾਂ ਕਿ ਅੱਜ ਮੌਸਮ ਦਾ ਕੀ ਹਾਲ ਹੈ। ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਨਾਲ...
ਮੀਂਹ ਤੇ ਗੜ੍ਹੇਮਾਰੀ ਦਾ ਅਲਰਟ
ਮੌਸਮ ਵਿਭਾਗ ਮੁਤਾਬਕ 5 ਤੋਂ 6 ਫਰਵਰੀ ਦੌਰਾਨ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ 'ਚ ਹਲਕੀ ਤੋਂ ਭਾਰੀ ਬਾਰਿਸ਼ ਦੇ ਨਾਲ ਬਰਫਬਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਹੇਠਲੇ ਇਲਾਕਿਆਂ 'ਚ ਥੋੜ੍ਹੇ ਸਮੇਂ 'ਚ ਗੜੇਮਾਰੀ ਹੋ ਸਕਦੀ ਹੈ।
ਆਈਐਮਡੀ ਦੀ ਰਿਪੋਰਟ ਮੁਤਾਬਕ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਵਿੱਚ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਅੱਜ ਅਤੇ ਕੱਲ੍ਹ ਰਾਜਸਥਾਨ, ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਮੌਸਮ ਖੁਸ਼ਕ ਰਹਿ ਸਕਦਾ ਹੈ। ਅੱਜ ਨਾਗਾਲੈਂਡ, ਮਿਜ਼ੋਰਮ, ਮਨੀਪੁਰ, ਤ੍ਰਿਪੁਰਾ ਅਤੇ ਸਿੱਕਮ ਵਿੱਚ ਅਲੱਗ-ਥਲੱਗ ਤੂਫ਼ਾਨ ਦੇ ਨਾਲ ਗੜੇ ਪੈਣ ਦੀ ਵੀ ਸੰਭਾਵਨਾ ਹੈ।
ਸੰਘਣੀ ਧੁੰਦ ਦੀ ਚੇਤਾਵਨੀ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਨੂੰ ਲੈ ਕੇ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਕੁਝ ਹੋਰ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 05 ਫਰਵਰੀ ਨੂੰ ਉੱਤਰੀ ਰਾਜਸਥਾਨ, ਗੰਗਾ ਪੱਛਮੀ ਬੰਗਾਲ, ਅਸਾਮ, ਮੇਘਾਲਿਆ ਅਤੇ ਉੜੀਸਾ ਵਿੱਚ ਸੰਘਣੀ ਧੁੰਦ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Summary in English: Weather Forecast: Rain and hailstorm alert in many states, know today's weather