Weather Today: ਪਹਾੜੀ ਸੂਬਿਆਂ 'ਚ ਹੋਈ ਤਾਜ਼ਾ ਬਰਫਬਾਰੀ ਨੇ ਉੱਤਰੀ ਭਾਰਤ ਸਮੇਤ ਮੈਦਾਨੀ ਸੂਬਿਆਂ 'ਚ ਠੰਡ ਵਧਾ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
ਫਿਲਹਾਲ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਦਿੱਲੀ ਵਿੱਚ ਸੰਘਣੀ ਧੁੰਦ ਤੋਂ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਨੂੰ ਦੋ ਦਿਨਾਂ ਤੱਕ ਧੁੰਦ ਤੋਂ ਰਾਹਤ ਮਿਲ ਸਕਦੀ ਹੈ।
ਮੀਂਹ-ਬਰਫਬਾਰੀ ਦਾ ਅਲਰਟ
ਮੌਸਮ ਵਿਭਾਗ ਨੇ ਪਹਾੜੀ ਖੇਤਰਾਂ ਵਿੱਚ ਪੰਜ ਦਿਨਾਂ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਪੰਜ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਤੱਕ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 30 ਤੋਂ 31 ਜਨਵਰੀ ਤੱਕ ਲਗਾਤਾਰ ਦੋ ਪੱਛਮੀ ਗੜਬੜੀਆਂ ਦੇ ਆਉਣ ਕਾਰਨ ਅਗਲੇ 2-3 ਦਿਨਾਂ ਤੱਕ ਲਾਹੌਲ ਦੇ ਮੱਧ ਅਤੇ ਉੱਚ ਪਹਾੜੀ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਜਦੋਂਕਿ,ਕਈ ਹਿੱਸਿਆਂ 'ਚ ਤੂਫਾਨ ਅਤੇ ਭਾਰੀ ਬਰਫ਼ਬਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਪਿਛਲੇ ਕੁਝ ਸਮੇਂ ਤੋਂ ਸਰਦੀ ਦੀ ਮਾਰ ਝੱਲ ਰਹੇ ਪੰਜਾਬ ਅਤੇ ਹਰਿਆਣਾ ਵਿੱਚ ਵੀ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਸੋਮਵਾਰ ਸਵੇਰੇ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ, ਹਰਿਆਣਾ ਦੇ ਭਿਵਾਨੀ ਵਿੱਚ ਸਭ ਤੋਂ ਘੱਟ ਤਾਪਮਾਨ 7.7 ਡਿਗਰੀ ਸੈਲਸੀਅਸ ਅਤੇ ਪੰਜਾਬ ਦੇ ਲੁਧਿਆਣਾ ਵਿੱਚ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਰਿਹਾ।
ਇਹ ਵੀ ਪੜੋ: Weather Today: ਪੰਜਾਬ-ਹਰਿਆਣਾ-ਚੰਡੀਗੜ੍ਹ ਵਿੱਚ 1 ਫਰਵਰੀ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ, 3 ਫਰਵਰੀ ਤੋਂ Weather Change
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੇ ਨਾਲ-ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਸਿੱਕਮ, ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਵੇਰ ਅਤੇ ਰਾਤ ਦੌਰਾਨ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਅਤੇ ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ। ਸੰਘਣੀ ਧੁੰਦ ਬਿਹਾਰ, ਉੱਤਰੀ ਮੱਧ ਪ੍ਰਦੇਸ਼, ਉੱਤਰਾਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਭਾਰਤ ਦੇ ਅਲੱਗ-ਥਲੱਗ ਖੇਤਰਾਂ ਵਿੱਚ ਪੈ ਸਕਦੀ ਹੈ। ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਠੰਡੇ ਦਿਨ ਤੋਂ ਗੰਭੀਰ ਠੰਡੇ ਦਿਨ ਦੇ ਹਾਲਾਤ ਹੋ ਸਕਦੇ ਹਨ। ਬਿਹਾਰ ਦੇ ਕੁਝ ਹਿੱਸਿਆਂ ਅਤੇ ਉੱਤਰਾਖੰਡ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਅਜਿਹੇ ਹਾਲਾਤ ਸੰਭਵ ਹਨ।
Summary in English: Weather Forecast: Rain expected from February 1, fog again on February 2, Big update of IMD