Weather Today: ਉੱਤਰ ਭਾਰਤ 'ਚ ਮੌਸਮ ਦੇ ਪੈਟਰਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਜ਼ਿਆਦਾਤਰ ਸੂਬਿਆਂ 'ਚ ਠੰਡ ਵਿਚਾਲੇ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ। ਪੰਜਾਬ, ਹਰਿਆਣਾ, ਦਿੱਲੀ-ਐੱਨਸੀਆਰ ਸਮੇਤ ਕਈ ਹੋਰ ਸੂਬਿਆਂ 'ਚ ਦੇਰ ਰਾਤ ਬਾਰਿਸ਼ ਕਾਰਨ ਮੌਸਮ ਠੰਡਾ ਹੋ ਗਿਆ। ਤਾਪਮਾਨ ਘਟਣ ਕਰਨਾ ਲੋਕਾਂ ਨੂੰ ਮੁੜ ਠੰਡਕ ਦਾ ਇਹਸਾਸ ਹੋਇਆ। ਹਾਲਾਂਕਿ, ਮੌਸਮ ਵਿਭਾਗ (IMD) ਨੇ ਅੱਜ ਵੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਮਿਜਾਜ਼...
ਪੰਜਾਬ 'ਚ ਮੀਂਹ ਦਾ ਸਿਲਸਿਲਾ ਜਾਰੀ
ਵੈਸਟਰਨ ਡਿਸਟਰਬੈਂਸ (western disturbance) ਦੇ ਸਰਗਰਮ ਹੋਣ ਕਾਰਨ ਪਹਾੜਾਂ 'ਤੇ ਬਰਫਬਾਰੀ ਅਤੇ ਮੈਦਾਨੀ ਖੇਤਰਾਂ 'ਚ ਮੀਂਹ ਦਾ ਦੌਰ ਸ਼ੁਰੂ ਹੋ ਗਿਆ, ਜਿਸਦੇ ਚਲਦਿਆਂ ਉੱਤਰ ਭਾਰਤ ਦੇ ਸੂਬੇ ਮੁੜ ਠੰਡ ਦੀ ਲਪੇਟ 'ਚ ਆ ਗਏ। ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬ (Punjab) ਵਿੱਚ ਰੁਕ-ਰੁਕ ਕੇ ਮੀਂਹ ਪਿਆ। ਇਸ ਕਾਰਨ ਕਈ ਸ਼ਹਿਰਾਂ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਮੌਸਮ ਵਿਭਾਗ ਨੇ ਅੱਜ ਯਾਨੀ ਸੋਮਵਾਰ ਨੂੰ ਵੀ ਪੰਜਾਬ ਅਤੇ ਹਰਿਆਣਾ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 2 ਜਨਵਰੀ ਤੋਂ ਮੌਸਮ ਖੁੱਲ੍ਹਣ ਦੀ ਭਵਿੱਖਬਾਣੀ ਕੀਤੀ ਹੈ।
ਹਰਿਆਣਾ ਦੇ ਇਨ੍ਹਾਂ ਜਿਲ੍ਹਿਆਂ 'ਚ ਮੀਂਹ
ਮੌਸਮ ਵਿਭਾਗ ਨੇ ਅੱਜ ਯਾਨੀ ਸੋਮਵਾਰ ਨੂੰ ਹਰਿਆਣਾ (Haryana) ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵੈਸਟਰਨ ਡਿਸਟਰਬੈਂਸ (western disturbance) ਕਾਰਨ ਸੂਬੇ 'ਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਜਿਸਦੇ ਚਲਦਿਆਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਦੇ ਐਤਵਾਰ ਨੂੰ ਹਲਕੀ ਅਤੇ ਦਰਮਿਆਨੀ ਬਾਰਿਸ਼ ਲਈ ਔਰੇਂਜ ਅਲਰਟ (Orange Alert)ਜਾਰੀ ਕੀਤਾ ਸੀ, ਜਦੋਂਕਿ ਅੱਜ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ।
ਦਿੱਲੀ-ਐੱਨ.ਸੀ.ਆਰ ਦਾ ਮੌਸਮ
ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤਾਪਮਾਨ 'ਚ ਵੀ ਫਰਕ ਦੇਖਣ ਨੂੰ ਮਿਲੇਗਾ ਅਤੇ ਲੋਕਾਂ ਨੂੰ ਮੁੜ ਠੰਡ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਤੋਂ ਬਾਅਦ 30 ਅਤੇ 31 ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 21 ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Punjab-Haryana Alert! ਅੱਜ ਕਈ ਥਾਵਾਂ 'ਤੇ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ, ਜਾਣੋ ਮੌਸਮ ਅਪਡੇਟ
ਉੱਤਰ ਪ੍ਰਦੇਸ਼-ਬਿਹਾਰ ਦਾ ਬਦਲਿਆ ਮੌਸਮ
ਮੌਸਮ ਵਿਭਾਗ ਨੇ ਐਤਵਾਰ ਦੀ ਤਰ੍ਹਾਂ ਸੋਮਵਾਰ ਨੂੰ ਵੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਹੀ ਪੈ ਰਹੀ ਕੜਾਕੇ ਦੀ ਠੰਡ ਵਿੱਚ ਬਰਸਾਤ ਕਾਰਨ ਹੋਰ ਵੀ ਥੁੜ ਹੋ ਗਈ ਹੈ। ਜੇਕਰ ਬਿਹਾਰ ਦੀ ਗੱਲ ਕਰੀਏ ਤਾਂ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਪੱਛਮੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।
Summary in English: Weather Forecast: Rain in Punjab, weather will open from February 2