Weather Today: ਉੱਤਰੀ ਭਾਰਤ 'ਚ ਠੰਡੀਆਂ ਹਵਾਵਾਂ ਅਤੇ ਸੰਘਣੀ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਦਿੱਲੀ, ਹਰਿਆਣਾ, ਪੰਜਾਬ, ਯੂਪੀ, ਰਾਜਸਥਾਨ ਸਮੇਤ ਕਈ ਸੂਬਿਆਂ 'ਚ ਠੰਡ ਵਧ ਗਈ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਇਨ੍ਹਾਂ ਸੂਬਿਆਂ 'ਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ ਅਤੇ ਨਾਲ ਹੀ ਪਹਾੜੀ ਸੂਬਿਆਂ 'ਚ ਬਾਰਿਸ਼ ਅਤੇ ਬਰਫਬਾਰੀ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਭਾਰਤੀ ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਆਉਂਦੇ 5-6 ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ 'ਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਛਾਈ ਰਹੀ। ਅੰਮ੍ਰਿਤਸਰ 'ਚ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸੀਤ ਲਹਿਰ ਕਾਰਨ ਲੋਕ ਆਪਣੇ ਆਪ ਨੂੰ ਗਰਮ ਰੱਖਣ ਲਈ ਅੱਗ ਦੇ ਕੋਲ ਬੈਠੇ ਰਹੇ। ਹਰਿਆਣਾ ਸੂਬੇ ਦੀਆਂ ਕਈ ਥਾਵਾਂ 'ਤੇ ਵੀ ਅਜਿਹਾ ਹੀ ਮਾਹੌਲ ਦੇਖਣ ਨੂੰ ਮਿਲਿਆ। ਫਿਲਹਾਲ, ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ 5 ਤੋਂ 10 ਡਿਗਰੀ ਵਿਚਾਲੇ ਰਹਿਣ ਦੀ ਸੰਭਾਵਨਾ ਜਤਾਈ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤੱਟਵਰਤੀ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਕੇਰਲ ਵਿੱਚ ਹਲਕੀ ਬਾਰਿਸ਼ ਹੋਈ।
● ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼ ਅਤੇ ਲਕਸ਼ਦੀਪ ਦੇ ਦੱਖਣੀ ਤੱਟ 'ਤੇ ਹਲਕੀ ਬਾਰਿਸ਼ ਹੋਈ।
● ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹੀ।
● ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਅਸਾਮ, ਮੇਘਾਲਿਆ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ ਮੱਧਮ ਤੋਂ ਹਲਕੀ ਧੁੰਦ ਦੇਖੀ ਗਈ।
ਇਹ ਵੀ ਪੜੋ: Weather Forecast: ਤਾਜ਼ਾ ਪੱਛਮੀ ਗੜਬੜ 16 ਦਸੰਬਰ ਤੋਂ ਸਰਗਰਮ, ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਦੱਖਣੀ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ 24 ਘੰਟਿਆਂ ਬਾਅਦ ਇਸ ਵਿੱਚ ਕਾਫ਼ੀ ਵਾਧਾ ਹੋਵੇਗਾ। ਤਾਮਿਲਨਾਡੂ ਦੇ ਕਈ ਹਿੱਸਿਆਂ ਵਿੱਚ 16 ਅਤੇ 17 ਦਸੰਬਰ ਨੂੰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਕੇਰਲ ਵਿੱਚ 17 ਦਸੰਬਰ ਨੂੰ ਇੱਕ ਜਾਂ ਦੋ ਭਾਰੀ ਸਪੈਲਾਂ ਦੇ ਨਾਲ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● 16 ਅਤੇ 17 ਦਸੰਬਰ ਨੂੰ ਜੰਮੂ-ਕਸ਼ਮੀਰ, ਮੁਜ਼ੱਫਰਾਬਾਦ ਅਤੇ ਗਿਲਗਿਤ-ਬਾਲਟਿਸਤਾਨ 'ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Forecast: Rapidly falling temperature in Punjab, Know next 2 days weather update