Weather Today: ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੇ ਮੌਸਮ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਆਉਂਦੇ 5 ਦਿਨਾਂ ਦੌਰਾਨ ਪੂਰੇ ਦੇਸ਼ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਨਹੀਂ ਮਿਲਣਗੀਆਂ। ਵਿਭਾਗ ਨੇ ਉੱਤਰ ਭਾਰਤ ਦੇ ਸੂਬਿਆਂ ਲਈ 12-13-14 ਦਸੰਬਰ ਨੂੰ ਬੱਦਲਵਾਈ ਨਾਲ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਠੰਡੀਆਂ ਹਵਾਵਾਂ ਦੇ ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਵਿਭਾਗ ਅਨੁਸਾਰ ਸੂਬੇ ਵਿੱਚ ਰਾਤ/ਸਵੇਰ ਦੇ ਸਮੇਂ ਧੁੰਦ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਅਜਿਹਾ ਹੀ ਮੌਸਮ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੋਵਾਂ ਸੂਬਿਆਂ ਦਾ ਘੱਟੋ-ਘੱਟ ਤਾਪਮਾਨ 6 ਤੋਂ 10 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਹਾਲਾਂਕਿ, IMD ਨੇ ਆਉਂਦੇ 5 ਦਿਨਾਂ ਲਈ ਪੰਜਾਬ-ਹਰਿਆਣਾ ਵਿੱਚ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤੱਟਵਰਤੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਕੇਰਲ ਅਤੇ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਅੰਦਰੂਨੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਵਿੱਚ ਹਲਕੀ ਬਾਰਿਸ਼ ਹੋਈ।
● ਪੰਜਾਬ ਦੇ ਕੁਝ ਹਿੱਸਿਆਂ, ਦਿੱਲੀ ਅਤੇ ਐਨਸੀਆਰ ਦੇ ਕੁਝ ਹਿੱਸਿਆਂ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰ-ਪੂਰਬੀ ਭਾਰਤ ਵਿੱਚ ਦਰਮਿਆਨੀ ਤੋਂ ਸੰਘਣੀ ਧੁੰਦ ਪਈ ਹੈ।
ਇਹ ਵੀ ਪੜ੍ਹੋ : Weather Today: ਧੁੰਦ ਨੇ ਵਧਾਈ ਲੋਕਾਂ ਦੀਆਂ ਮੁਸ਼ਕਲਾਂ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਜਾਣੋ ਅੱਜ ਦਾ ਮੌਸਮ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ, ਕੇਰਲ, ਤੱਟਵਰਤੀ ਕਰਨਾਟਕ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਪੂਰਬੀ ਅਸਾਮ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Forecast: Warning of dense fog till December 14 in these places of Punjab, Read 5 days weather report