Monsoon Update: ਮਹਾਰਾਸ਼ਟਰ, ਗੁਜਰਾਤ ਅਤੇ ਮੱਧ ਪ੍ਰਦੇਸ਼ ਸਮੇਤ ਕਈ ਹੋਰ ਸੂਬਿਆਂ 'ਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਨ੍ਹਾਂ ਸੂਬਿਆਂ ਵਿੱਚ ਹੜ੍ਹਾਂ ਅਤੇ ਮੀਂਹ ਕਾਰਨ ਹੁਣ ਤੱਕ 218 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕੱਲੇ ਮਹਾਰਾਸ਼ਟਰ 'ਚ ਹੜ੍ਹ ਕਾਰਨ ਹੁਣ ਤੱਕ 84 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਸਮ ਵਿਭਾਗ (IMD) ਨੇ ਮਹਾਰਾਸ਼ਟਰ ਦੇ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ।
Gujarat Weather: ਗੁਜਰਾਤ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸੂਬੇ ਵਿੱਚ ਮੀਂਹ ਦੇ ਕਹਿਰ ਕਾਰਣ ਹੁਣ ਤੱਕ 60 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। NDRF ਦੀਆਂ 13 ਟੀਮਾਂ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਤਾਇਨਾਤ ਹਨ। ਇੱਥੇ ਨਰਮਦਾ ਨਦੀ ਵਿੱਚ ਹੜ੍ਹ ਆਉਣ ਕਾਰਨ ਪ੍ਰਸ਼ਾਸਨ ਅਲਰਟ ਹੈ। ਭਰੂਚ ਅਤੇ ਨਰਮਦਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।
Maharashtra Weather: ਮਹਾਰਾਸ਼ਟਰ ਵਿੱਚ ਹੜ੍ਹ ਅਤੇ ਮੀਂਹ ਕਾਰਨ ਹੁਣ ਤੱਕ 84 ਲੋਕਾਂ ਦੀ ਜਾਨ ਜਾ ਚੁੱਕੀ ਹੈ। ਗੜ੍ਹਚਿਰੌਲੀ ਅਤੇ ਅਕੋਲਾ ਵਿੱਚ ਹੜ੍ਹ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਇੱਥੇ NDAF ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਅਕੋਲਾ 'ਚ ਨਦੀਆਂ ਦੇ ਓਵਰਫਲੋਅ ਹੋਣ ਕਾਰਨ ਤੱਟਵਰਤੀ ਇਲਾਕਿਆਂ 'ਚ ਹੜ੍ਹ ਦੀ ਸਥਿਤੀ ਬਣ ਗਈ ਹੈ। ਮਹਾਰਾਸ਼ਟਰ ਦੇ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
Madhya Pradesh Weather: ਮੱਧ ਪ੍ਰਦੇਸ਼ ਦੇ 14 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਇਥੇ ਭਾਰੀ ਮੀਂਹ ਕਾਰਨ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਮੱਧ ਪ੍ਰਦੇਸ਼ 'ਚ ਹੜ੍ਹ ਕਾਰਨ ਹੁਣ ਤੱਕ 66 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਮਪੀ ਦੇ ਸਾਗਰ ਵਿੱਚ ਭਾਰੀ ਮੀਂਹ ਕਾਰਨ ਰੇਲਵੇ ਲਾਈਨ ਦੇ ਚਾਰੇ ਪਾਸੇ ਪਾਣੀ ਹੀ ਪਾਣੀ ਹੈ। ਰੇਲਵੇ ਕਰਾਸਿੰਗ ਨੂੰ ਪਾਰ ਕਰਨ ਲਈ ਬਣਾਇਆ ਪੁਲ ਪਾਣੀ ਵਿੱਚ ਡੁੱਬ ਗਿਆ ਹੈ।
Uttarakhand Weather: ਉੱਤਰਾਖੰਡ ਵਿੱਚ ਭਾਰੀ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਤਰਾਖੰਡ ਦੇ ਕੋਟਦੁਆਰ ਵਿੱਚ ਹੜ੍ਹ ਕਾਰਣ ਇੱਕ ਘਰ ਵਹਿ ਗਿਆ। ਅਜਿਹੀ ਸਥਿਤੀ ਕਈ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲ ਰਹੀ ਹੈ। ਕੋਟਦੁਆਰ 'ਚ ਭਾਰੀ ਮੀਂਹ ਕਾਰਨ ਨਦੀ-ਨਾਲਿਆਂ 'ਚ ਪਾਣੀ ਭਰਿਆ ਹੋਇਆ ਹੈ। ਮੰਗਲਵਾਰ ਨੂੰ ਕੋਟਦੁਆਰ 'ਚ ਦੋ ਘੰਟੇ ਤੱਕ ਤੇਜ਼ ਮੀਂਹ ਪਿਆ। ਜਿਸ ਤੋਂ ਬਾਅਦ ਹੜ੍ਹ ਦੀ ਸਥਿਤੀ ਬਣ ਗਈ।
Rajasthan Weather: ਰਾਜਸਥਾਨ ਦੇ ਪੂਰਬੀ ਹਿੱਸੇ ਦੇ ਕਈ ਇਲਾਕਿਆਂ 'ਚ ਮੰਗਲਵਾਰ ਨੂੰ ਭਾਰੀ ਮੀਂਹ ਪਿਆ। ਮਾਊਂਟ ਆਬੂ ਅਤੇ ਪ੍ਰਤਾਪਗੜ੍ਹ ਵਿੱਚ ਇੱਕ ਦਿਨ ਵਿੱਚ ਰਿਕਾਰਡ 8 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ। ਕੋਟਾ ਦੇ ਸੰਗੌਦ ਵਿੱਚ 7 ਸੈਂਟੀਮੀਟਰ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਅਜਮੇਰ, ਤਾਟਗੜ੍ਹ, ਬਾਂਸਵਾੜਾ ਵਿੱਚ 6 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ। ਵਿਭਾਗ ਨੇ ਬਾਂਸਵਾੜਾ, ਸਿਰੋਹੀ, ਰਾਜਸਮੰਦ, ਪ੍ਰਤਾਪਗੜ੍ਹ, ਝਾਲਾਵਾੜ, ਬਾੜਮੇਰ, ਪਾਲੀ, ਜੈਸਲਮੇਰ, ਜੋਧਪੁਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
Punjab Weather: ਪੰਜਾਬ 'ਚ ਮੌਸਮ ਦਾ ਰੂਪ ਇਕ ਵਾਰ ਫਿਰ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : Monsoon 2022: ਦਿੱਲੀ 'ਚ ਮੀਂਹ ਨਾਲ ਗਰਮੀ ਤੋਂ ਰਾਹਤ! ਗੁਜਰਾਤ 'ਚ ਹੜ੍ਹ ਬਣਿਆ ਆਫ਼ਤ!
Delhi-NCR Weather: ਦਿੱਲੀ-ਐੱਨਸੀਆਰ 'ਚ ਮੰਗਲਵਾਰ ਸਵੇਰੇ ਹਲਕੀ ਬਾਰਿਸ਼ ਤੋਂ ਬਾਅਦ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਮੀਂਹ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਵੀ ਮੀਂਹ ਦਾ ਦੌਰ ਜਾਰੀ ਰਹੇਗਾ। ਮੌਸਮ ਵਿਭਾਗ ਨੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ।
Himachal Pradesh Weather: ਹਿਮਾਚਲ ਪ੍ਰਦੇਸ਼ ਵਿੱਚ ਤਿੰਨ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਵੱਲੋਂ ਸੂਬੇ ਦੇ ਕਈ ਹਿੱਸਿਆਂ ਵਿੱਚ 12 ਤੋਂ 14 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਸੂਬੇ ਵਿੱਚ 18 ਜੁਲਾਈ ਤੱਕ ਮੌਸਮ ਖ਼ਰਾਬ ਰਹਿਣ ਦਾ ਅਨੁਮਾਨ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੀ ਚੇਤਾਵਨੀ ਦਿੱਤੀ ਹੈ।
Uttar Pradesh Weather: ਪੱਛਮੀ ਯੂਪੀ ਵਿੱਚ ਮੰਗਲਵਾਰ ਨੂੰ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ। ਦੂਜੇ ਪਾਸੇ ਸੂਬੇ ਦੇ 68 ਜ਼ਿਲ੍ਹੇ ਮੀਂਹ ਨਾ ਪੈਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਸ ਕਾਰਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਅਤੇ ਝੋਨੇ ਦੀ ਬਿਜਾਈ ਲਗਾਤਾਰ ਪ੍ਰਭਾਵਿਤ ਹੋ ਰਹੀ ਹੈ।
Bihar Weather: ਬਿਹਾਰ 'ਚ ਮਾਨਸੂਨ ਦੇ ਰੁਕਣ ਕਾਰਨ ਜ਼ਿਆਦਾਤਰ ਇਲਾਕਿਆਂ 'ਚ ਗਰਮੀ ਵਧ ਗਈ ਹੈ। ਗਰਮੀ ਅਤੇ ਹੁੰਮਸ ਤੋਂ ਲੋਕ ਪਰੇਸ਼ਾਨ ਹਨ। ਰਾਜਧਾਨੀ ਪਟਨਾ ਸਮੇਤ ਹੋਰ ਸ਼ਹਿਰਾਂ 'ਚ ਮੰਗਲਵਾਰ ਨੂੰ ਮੀਂਹ ਨਹੀਂ ਪਿਆ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦੱਖਣੀ-ਪੱਛਮੀ ਬਿਹਾਰ ਅਤੇ ਦੱਖਣ-ਮੱਧ ਬਿਹਾਰ ਦੇ ਕੁਝ ਇਲਾਕਿਆਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
IMD Alert: ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਭੋਪਾਲ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਕਈ ਜ਼ਿਲ੍ਹੇ ਵੀ ਰੈੱਡ ਅਲਰਟ 'ਤੇ ਹਨ।
Summary in English: Weather Red Alert: Rain in Delhi! Floods in Maharashtra, Gujarat and Madhya Pradesh!