Weather Forecast: ਦਿੱਲੀ-ਐਨਸੀਆਰ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਦੀ ਇੱਕ ਬੂੰਦ ਵੀ ਨਹੀਂ ਪੈ ਰਹੀ ਹੈ। ਮਹਾਰਾਸ਼ਟਰ 'ਚ ਬੀਤੀ ਰਾਤ ਕਈ ਥਾਵਾਂ 'ਤੇ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਮੌਸਮ ਕੁਝ ਠੰਡਾ ਹੋ ਗਿਆ ਹੈ। ਪਹਾੜਾਂ 'ਤੇ ਨਜ਼ਰ ਮਾਰੀਏ ਤਾਂ ਪਹਾੜੀ ਇਲਾਕਿਆਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ।
ਅਕਤੂਬਰ ਦੇ ਦੂਜੇ ਹਫਤੇ ਬਦਰੀਨਾਥ ਧਾਮ ਦੇ ਨਾਲ-ਨਾਲ ਹੇਮਕੁੰਟ 'ਚ ਵੀ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਿਸ ਤੋਂ ਬਾਅਦ ਲੋਕਾਂ ਨੇ ਸ਼ਾਲ ਅਤੇ ਸਵੈਟਰ ਕੱਢ ਲਏ ਹਨ। ਆਓ ਜਾਣਦੇ ਹਾਂ ਦੇਸ਼ ਭਰ 'ਚ ਅੱਜ ਮੌਸਮ ਕਿਵੇਂ ਰਹੇਗਾ।
ਠੰਡ ਦੀ ਐਂਟਰੀ
ਅਕਤੂਬਰ ਦੇ ਦੂਜੇ ਹਫ਼ਤੇ ਹੀ ਉੱਤਰਾਖੰਡ ਵਿੱਚ ਸੀਤ ਲਹਿਰ ਨੇ ਦਸਤਕ ਦਿੱਤੀ ਹੈ। ਵੀਰਵਾਰ 10 ਅਕਤੂਬਰ ਨੂੰ ਬਦਰੀਨਾਥ ਧਾਮ ਦੇ ਆਲੇ-ਦੁਆਲੇ ਦੀਆਂ ਪਹਾੜੀਆਂ 'ਤੇ ਹਲਕੀ ਬਰਫਬਾਰੀ ਹੋਈ। ਇਸ ਦੇ ਨਾਲ ਹੀ ਹੇਮਕੁੰਟ ਸਾਹਿਬ ਵਿੱਚ ਵੀ ਬਰਫਬਾਰੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਹਾੜੀ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ 'ਚ 2-3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਹਾਲਾਂਕਿ, ਮੈਦਾਨੀ ਇਲਾਕਿਆਂ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਪਹਾੜੀ ਇਲਾਕਿਆਂ 'ਚ ਭਾਵੇਂ ਗੁਲਾਬੀ ਠੰਡ ਨੇ ਦਸਤਕ ਦੇ ਦਿੱਤੀ ਹੈ, ਪਰ ਰਾਜਧਾਨੀ ਦਿੱਲੀ 'ਚ ਗਰਮੀ ਦਾ ਕਹਿਰ ਹਾਲੇ ਵੀ ਜਾਰੀ ਹੈ। ਹੁਣ ਵੀ ਲੋਕ ਰਾਤ ਨੂੰ ਏਸੀ ਚਲਾ ਕੇ ਸੌਂਦੇ ਹਨ। ਮੌਸਮ ਵਿਭਾਗ ਮੁਤਾਬਕ ਅਗਲੇ 10 ਦਿਨਾਂ ਤੱਕ ਮੌਸਮ ਨਮੀ ਵਾਲਾ ਰਹਿਣ ਵਾਲਾ ਹੈ, ਜਿਸ ਕਾਰਨ ਦਿੱਲੀ ਦੇ ਲੋਕਾਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੱਕ ਜਾ ਸਕਦਾ ਹੈ ਅਤੇ ਦਿਨ ਵੇਲੇ ਘੱਟੋ-ਘੱਟ ਤਾਪਮਾਨ 22 ਡਿਗਰੀ ਤੱਕ ਜਾ ਸਕਦਾ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਗਿਰਾਵਟ ਨਹੀਂ ਆਵੇਗੀ।
ਇਹ ਵੀ ਪੜ੍ਹੋ: Weather Today: ਪੰਜਾਬ-ਹਰਿਆਣਾ ਵਿੱਚ ਸਵੇਰੇ-ਸ਼ਾਮੀ ਸੀਤ ਲਹਿਰ, ਦਿਨ ਵੇਲੇ ਹੁੰਮਸ ਵਾਲੀ ਗਰਮੀ, ਇਸ ਦਿਨ ਤੋਂ ਬਦਲ ਜਾਵੇਗਾ ਮੌਸਮ
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਸ਼ੁਰੂ ਹੋ ਗਈ ਹੈ। ਹਾਲਾਂਕਿ, ਦਿਨ ਵੇਲੇ ਹਾਲੇ ਵੀ ਗਰਮੀ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਵੀ ਹੌਲੀ-ਹੌਲੀ ਮੌਸਮ ਬਦਲ ਰਿਹਾ ਹੈ। ਮੀਂਹ ਨਾ ਪੈਣ ਦੇ ਬਾਵਜੂਦ ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸੂਬੇ 'ਚ 24 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ 1 ਡਿਗਰੀ ਤੋਂ ਜ਼ਿਆਦਾ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇੱਥੇ ਰੋਹਤਕ ਜ਼ਿਲ੍ਹਾ ਅਜਿਹਾ ਹੈ ਜਿੱਥੇ ਤਾਪਮਾਨ ਵਿੱਚ ਸਭ ਤੋਂ ਵੱਧ ਗਿਰਾਵਟ ਦਰਜ ਕੀਤੀ ਗਈ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਕਰਨਾਟਕ, ਕੇਰਲਾ, ਆਂਧਰਾ ਪ੍ਰਦੇਸ਼ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਦੱਖਣੀ ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇਨਾਲ ਹੀ ਪੱਛਮੀ ਹਿਮਾਲਿਆ, ਬਿਹਾਰ, ਦੱਖਣੀ ਗੁਜਰਾਤ ਅਤੇ ਉੜੀਸਾ, ਉੱਤਰ ਪੂਰਬੀ ਭਾਰਤ ਛੱਤੀਸਗੜ੍ਹ ਉੱਤਰਾਖੰਡ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Report: Get ready for severe cold, temperature dropped, entry of cold in Punjab-Haryana