Weather Forecast: ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਮੌਸਮ ਤੇਜ਼ੀ ਨਾਲ ਬਦਲੇਗਾ ਅਤੇ ਉੱਤਰ ਭਾਰਤ ਨੂੰ ਜਲਦੀ ਹੀ ਗਰਮੀ ਤੋਂ ਰਾਹਤ ਮਿਲ ਜਾਵੇਗੀ। ਦਰਅਸਲ, ਪਹਾੜੀ ਸੂਬਿਆਂ ਵਿੱਚ ਮੀਂਹ ਪੈਣ ਕਾਰਨ ਮੈਦਾਨੀ ਇਲਾਕੇ ਠੰਡੇ ਹੋਣ ਦੇ ਸੰਕੇਤ ਮਿਲ ਰਹੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਹਫ਼ਤੇ ਵਿੱਚ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆਵੇਗੀ ਅਤੇ 15 ਸਤੰਬਰ ਤੱਕ ਰਾਤ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲੇਗਾ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 06 ਅਤੇ 07 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਹਰਿਆਣਾ ਵਿੱਚ ਵੀ 06 ਸਤੰਬਰ ਤੋਂ ਮੌਸਮ 'ਚ ਬਦਲਾਅ ਦੇ ਆਸਾਰ ਜਤਾਏ ਹਨ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Update: ਮੌਸਮ ਨੇ ਮਾਰੀ ਪਲਟੀ, ਪੜੋ ਸਤੰਬਰ ਮਹੀਨੇ ਦੇ ਮੌਸਮ ਦੀ ਇਹ ਵੱਡੀ ਭਵਿੱਖਬਾਣੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਕੇਰਲ, ਉੜੀਸਾ, ਗੰਗਾ ਪੱਛਮੀ ਬੰਗਾਲ, ਛੱਤੀਸਗੜ੍ਹ, ਤੇਲੰਗਾਨਾ, ਪੂਰਬੀ ਮੱਧ ਪ੍ਰਦੇਸ਼ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਬਿਹਾਰ, ਝਾਰਖੰਡ, ਪੂਰਬੀ ਅਤੇ ਮੱਧ ਉੱਤਰ ਪ੍ਰਦੇਸ਼, ਸਿੱਕਮ, ਉਪ ਹਿਮਾਲੀਅਨ ਪੱਛਮੀ ਬੰਗਾਲ, ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਲਕਸ਼ਦੀਪ, ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਦੱਖਣੀ ਗੁਜਰਾਤ ਅਤੇ ਉੱਤਰ-ਪੂਰਬੀ ਭਾਰਤ ਦੇ ਪੱਛਮੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Report issued by Meteorological department