Weather Report: ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਸੂਬਿਆਂ ਵਿੱਚ ਇੱਕ ਵਾਰ ਫਿਰ ਤੋਂ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀ ਦੀ ਮੰਨੀਏ ਤਾਂ 23 ਮਈ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸਦੇ ਚਲਦਿਆਂ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ 26 ਮਈ ਨੂੰ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।
ਜੇਕਰ ਅੱਜ ਯਾਨੀ 20 ਮਈ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਕੁਝ ਥਾਵਾਂ 'ਤੇ ਹੀਟ ਵੇਵ (Heat Wave) ਚੱਲਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ 20 ਤੋਂ 22 ਮਈ ਤੱਕ ਉੱਤਰ ਭਾਰਤ ਪੂਰੀ ਤਰ੍ਹਾਂ ਨਾਲ ਹੀਟਵੇਵ ਦੀ ਲਪੇਟ 'ਚ ਆ ਜਾਵੇਗਾ, ਜਿਸਦੇ ਚਲਦਿਆਂ ਲੋਕਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ ਹਨ।
ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ 21 ਤੋਂ 23 ਮਈ ਦਰਮਿਆਨ ਹੀਟਵੇਵ ਲੋਕਾਂ ਨੂੰ ਪਰੇਸ਼ਾਨ ਕਰੇਗੀ। ਜਦੋਂਕਿ, 23 ਤੋਂ 25 ਮਈ ਦਰਮਿਆਨ ਤਾਜ਼ਾ ਪੱਛਮੀ ਗੜਬੜੀ ਦੇ ਚਲਦਿਆਂ ਮੀਂਹ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : Weather Today: ਪੰਜਾਬ 'ਚ 3 ਦਿਨ ਮੌਸਮ ਖੁਸ਼ਕ, ਆਉਂਦੇ ਹਫ਼ਤੇ ਇੱਕ ਹੋਰ ਮੀਂਹ ਦਾ ਦੌਰ
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 19 ਤੋਂ 21 ਮਈ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
● ਇਸ ਤੋਂ ਬਾਅਦ 22 ਅਤੇ 23 ਮਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
● ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਵਾਧਾ ਅਤੇ ਇਸ ਤੋਂ ਬਾਅਦ ਪੰਜਾਬ ਵਿੱਚ 2-3 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਵੇਗੀ।
ਹਰਿਆਣਾ ਦਾ ਮੌਸਮ: Met Centre Chandigarh
● ਪੰਜਾਬ ਨਾਲ ਲੱਗਦੇ ਸੂਬੇ ਹਰਿਆਣੇ 'ਚ ਵੀ 19, 20 ਅਤੇ 21 ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
● ਇਸ ਤੋਂ ਬਾਅਦ 22 ਅਤੇ 23 ਮਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
● ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਵਾਧਾ ਅਤੇ ਇਸ ਤੋਂ ਬਾਅਦ ਰਾਜ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।
ਇਹ ਵੀ ਪੜ੍ਹੋ : Punjab ਤੋਂ Delhi ਤੱਕ ਠੰਡੀਆਂ ਹਵਾਵਾਂ ਦਾ ਦੌਰ, ਹਨ੍ਹੇਰੀ ਕਾਰਨ ਇਨ੍ਹਾਂ ਥਾਵਾਂ 'ਤੇ Blackout
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather
● ਪੱਛਮੀ ਗੜਬੜੀ ਨੂੰ ਜੰਮੂ-ਕਸ਼ਮੀਰ 'ਤੇ ਚੱਕਰਵਾਤੀ ਚੱਕਰ ਵਜੋਂ ਦੇਖਿਆ ਜਾ ਰਿਹਾ ਹੈ।
● ਇੱਕ ਟ੍ਰੈਫ ਉੱਤਰੀ ਬਿਹਾਰ ਤੋਂ ਮੱਧ ਛੱਤੀਸਗੜ੍ਹ ਤੱਕ ਫੈਲਿਆ ਹੋਇਆ ਹੈ।
● ਇੱਕ ਹੋਰ ਟ੍ਰੈਫ ਵਿਦਰਭ ਤੋਂ ਦੱਖਣੀ ਤਾਮਿਲਨਾਡੂ ਤੱਕ ਫੈਲਿਆ ਹੋਇਆ ਹੈ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰ-ਪੂਰਬੀ ਭਾਰਤ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਸਿੱਕਮ, ਉੱਤਰ-ਪੂਰਬੀ ਬਿਹਾਰ ਅਤੇ ਕੇਰਲ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤੱਟਵਰਤੀ ਆਂਧਰਾ ਪ੍ਰਦੇਸ਼, ਦੱਖਣੀ ਕਰਨਾਟਕ ਅਤੇ ਤੱਟਵਰਤੀ ਉੜੀਸਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਅਗਲੇ ਕੁਝ ਦਿਨਾਂ ਤੱਕ ਦੇਸ਼ ਵਿੱਚ ਗਰਮੀ ਦੀ ਲਹਿਰ ਨਹੀਂ ਹੋਵੇਗੀ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Report of May 22 to 28, heavy rain expected for 2 days in Punjab