Weather Update: ਹੋਲੀ ਤੋਂ ਪਹਿਲਾਂ ਹੀ ਉੱਤਰੀ ਭਾਰਤ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਤਾਪਮਾਨ ਵਧਦਾ ਜਾ ਰਿਹਾ ਹੈ। ਦਿੱਲੀ-ਐਨਸੀਆਰ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਅੱਤ ਦੀ ਗਰਮੀ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ। ਹਾਲਾਂਕਿ, ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਪੈ ਰਹੀ ਹੈ ਜੋ ਹੌਲੀ-ਹੌਲੀ ਖਤਮ ਹੁੰਦੀ ਜਾ ਰਹੀ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਕੁਝ ਦਿਨਾਂ 'ਚ ਦਿੱਲੀ-ਐੱਨਸੀਆਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੱਕ ਪਹੁੰਚ ਸਕਦਾ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੁ ਸੰਭਾਵਨਾ ਹੈ।
ਉੱਤਰਾਖੰਡ ਦਾ ਮੌਸਮ
ਉੱਤਰਾਖੰਡ ਵਿੱਚ ਇਨ੍ਹੀਂ ਦਿਨੀਂ ਮੌਸਮ ਖੁਸ਼ਕ ਬਣਿਆ ਹੋਇਆ ਹੈ। ਜ਼ਿਆਦਾਤਰ ਇਲਾਕਿਆਂ ਵਿਚ ਤੇਜ਼ ਧੁੱਪ ਹੈ ਅਤੇ ਪਾਰਾ ਹੌਲੀ-ਹੌਲੀ ਚੜ੍ਹ ਰਿਹਾ ਹੈ। ਹਾਲਾਂਕਿ, ਪਹਾੜੀ ਖੇਤਰਾਂ 'ਚ ਕੁਝ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲਵਾਈ ਬਣੀ ਹੋਈ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਅਗਲੇ ਕੁਝ ਦਿਨਾਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਉੱਤਰਕਾਸ਼ੀ, ਚਮੋਲੀ ਅਤੇ ਪਿਥੌਰਾਗੜ੍ਹ ਦੇ ਵੱਖ-ਵੱਖ ਸਥਾਨਾਂ 'ਤੇ ਅੰਸ਼ਕ ਤੌਰ 'ਤੇ ਬੱਦਲਵਾਈ ਦੇ ਵਿਚਕਾਰ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
ਰਾਜਸਥਾਨ ਦਾ ਮੌਸਮ
ਰਾਜਸਥਾਨ ਵਿੱਚ ਮੌਸਮ ਲੁਕਣ-ਮੀਟੀ ਦੀ ਖੇਡ, ਖੇਡ ਰਿਹਾ ਹੈ। ਤੇਜ਼ ਧੁੱਪ ਕਾਰਨ ਜਿੱਥੇ ਦਿਨ ਵੇਲੇ ਤਾਪਮਾਨ 35 ਡਿਗਰੀ ਨੂੰ ਪਾਰ ਕਰ ਜਾਂਦਾ ਹੈ, ਉੱਥੇ ਹੀ ਸੂਰਜ ਛਿਪਦੇ ਹੀ ਠੰਢੀਆਂ ਹਵਾਵਾਂ ਚੱਲਣ ਲੱਗ ਪੈਂਦੀਆਂ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਦੇ 12 ਸ਼ਹਿਰਾਂ 'ਚ ਘੱਟੋ-ਘੱਟ ਤਾਪਮਾਨ 15 ਡਿਗਰੀ ਤੋਂ ਹੇਠਾਂ ਹੈ, ਜਦੋਂਕਿ ਜੈਸਲਮੇਰ ਅਤੇ ਫਲੋਦੀ 'ਚ ਪਾਰਾ 35 ਡਿਗਰੀ ਨੂੰ ਪਾਰ ਕਰ ਗਿਆ ਹੈ।
ਇਹ ਵੀ ਪੜੋ: Weather Today: ਕਿਤੇ ਅੱਗ - ਕਿਤੇ ਓਲੇ, Holi ਤੋਂ ਪਹਿਲਾਂ ਮੌਸਮ ਦੇ ਵੱਖ-ਵੱਖ ਪੈਟਰਨ, ਪੜੋ IMD Report
ਅਗਲੇ 4 ਦਿਨਾਂ ਤੱਕ ਅਲਰਟ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਿੱਥੇ ਵਧਦੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰੇਗੀ, ਉੱਥੇ ਹੀ ਪੂਰਬੀ ਮੱਧ ਅਤੇ ਆਲੇ-ਦੁਆਲੇ ਦੇ ਪ੍ਰਾਇਦੀਪ ਭਾਰਤ ਵਿੱਚ ਗਰਜ, ਬਿਜਲੀ ਅਤੇ ਗੜੇਮਾਰੀ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 19 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਵਿਦਰਭ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਤੇਲੰਗਾਨਾ, ਆਂਧਰਾ ਪ੍ਰਦੇਸ਼, ਯਾਨਮ ਅਤੇ ਬਿਹਾਰ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Weather Report Weather Update Weather Forecast Storm warning with rain, heavy rain alert issued for the next four days in these states