Weather Forecast: ਸਵੇਰੇ ਦੀਆਂ ਠੰਡੀਆਂ ਹਵਾਵਾਂ ਨਾਲ ਉੱਤਰ ਭਾਰਤ ਦਾ ਮੌਸਮ ਇੱਕ ਵਾਰ ਫਿਰ ਬਦਲ ਗਿਆ। ਦਰਅਸਲ, ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯਾਨੀ ਬੁਧਵਾਰ ਨੂੰ ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਮੱਧ ਪ੍ਰਦੇਸ਼ ਅਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦਾ ਮੌਸਮ: Met Centre Chandigarh
ਉੱਤਰ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸਦੇ ਚਲਦਿਆਂ ਸੂਬੇ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਬੁੱਧਵਾਰ ਯਾਨੀ ਅੱਜ ਤੋਂ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਆਉਂਦੇ ਚਾਰ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਹੁਣ ਤਾਪਮਾਨ ਘੱਟ ਹੋਣ ਕਾਰਨ ਠੰਢਕ ਰਹਿਣ ਦੀ ਸੰਭਾਵਨਾ ਹੈ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਬਰਸਾਤ ਦਾ ਦੌਰ ਜਾਰੀ ਹੈ। ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕਾਂ ਨੂੰ ਦਿਨ ਵੇਲੇ ਠੰਢ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਤੋਂ ਮੀਂਹ ਦੀਆਂ ਗਤੀਵਿਧੀਆਂ ਰੁੱਖ ਜਾਣਗੀਆਂ। ਇਸ ਦੇ ਨਾਲ ਹੀ ਮੀਂਹ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਗੜੇਮਾਰੀ ਕਾਰਨ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਮੰਡੀ ਵਿੱਚ ਪਈਆਂ ਫਸਲਾਂ ਵੀ ਮੀਂਹ ਕਾਰਨ ਨੁਕਸਾਨੀਆਂ ਗਈਆਂ ਹਨ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਸੂਬੇ ਵਿੱਚ 18 ਅਕਤੂਬਰ ਤੋਂ 23 ਅਕਤੂਬਰ ਤੱਕ ਮੌਸਮ ਸਾਫ਼ ਰਹਿਣ ਵਾਲਾ ਹੈ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : Weather Today: ਬੱਦਲਵਾਈ-ਬਾਰਿਸ਼-ਬਰਫੀਲੀਆਂ ਹਵਾਵਾਂ ਦਾ ਅਟੈਕ, ਪੰਜਾਬ ਤੋਂ ਦਿੱਲੀ ਤੱਕ ਵਧੀ ਠੰਡ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਪੱਛਮੀ ਹਿਮਾਲਿਆ 'ਤੇ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ ਦੀਆਂ ਪਹਾੜੀਆਂ ਦੇ ਉੱਪਰਲੇ ਹਿੱਸੇ ਵਿੱਚ ਛਿਟ-ਪੁਟ ਬਰਫ਼ਬਾਰੀ ਸੰਭਵ ਹੈ।
● ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤੱਟਵਰਤੀ ਕਰਨਾਟਕ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ।
● ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਮੱਧ ਪ੍ਰਦੇਸ਼ ਅਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਝਾਰਖੰਡ, ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: 4 days of relief, then a big disaster is coming