Weather Forecast: ਉੱਤਰੀ ਭਾਰਤ ਵਿੱਚ ਤਾਪਮਾਨ ਮੁੜ ਤੋਂ ਵਧਣਾ ਸ਼ੁਰੂ ਹੋ ਗਿਆ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਲਈ ਗੰਭੀਰ ਲੂ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਉੜੀਸਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਹੀਟ ਵੇਵ ਚੇਤਾਵਨੀ ਜਾਰੀ ਕੀਤੀ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਨਸੂਨ ਅਨੁਮਾਨਿਤ ਸਮੇਂ ਤੋਂ 4 ਦਿਨ ਪਹਿਲਾਂ ਗੁਜਰਾਤ ਵਿੱਚ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਰਾਜਧਾਨੀ ਦਿੱਲੀ ਵਿੱਚ ਹੀਟਵੇਵ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇੱਥੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚਣ ਦੀ ਸੰਭਾਵਨਾ ਹੈ। ਜਦੋਂਕਿ, ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। NCR 'ਚ 12 ਅਤੇ 13 ਜੂਨ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦਾ ਮੌਸਮ
ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਮੌਸਮ ਵਿੱਚ ਮਾਮੂਲੀ ਬਦਲਾਅ ਦੇਖਣ ਨੂੰ ਮਿਲਿਆ ਸੀ, ਪਰ ਮੁੜ ਤਾਪਮਾਨ ਵਧਣ ਕਾਰਨ ਲੋਕਾਂ ਨੂੰ ਗਰਮੀ ਦੇ ਗੰਭੀਰ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਦੇ ਲੋਕਾਂ ਨੂੰ ਫਿਲਹਾਲ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। IMD ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Today: ਅੱਤ ਦੀ ਗਰਮੀ ਨਾਲ ਝੁਲਸਿਆ ਉੱਤਰੀ ਭਾਰਤ, ਲੋਕ ਗਰਮੀ ਨਾਲ ਹਾਲੋ-ਬੇਹਾਲ, ਜਾਣੋ 11 ਤੋਂ 14 ਜੂਨ ਤੱਕ ਦੇ ਮੌਸਮ ਦਾ ਮਿਜਾਜ਼
ਹੀਟ ਵੇਵ ਅਲਰਟ
ਆਈਐਮਡੀ (IMD) ਨੇ 15 ਜੂਨ ਤੱਕ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਲੂ ਦੀ ਲਹਿਰ ਕਾਰਨ ਗੰਭੀਰ ਗਰਮੀ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ 15 ਜੂਨ ਤੱਕ ਜੰਮੂ-ਕਸ਼ਮੀਰ, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਝਾਰਖੰਡ ਅਤੇ ਉੜੀਸਾ ਦੇ ਕੁਝ ਇਲਾਕਿਆਂ 'ਚ ਗਰਮੀ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਦੇ ਹਾਲਾਤ ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ 12 ਤੋਂ 15 ਜੂਨ ਤੱਕ ਅਤੇ ਰਾਜਸਥਾਨ ਵਿੱਚ 12 ਅਤੇ 13 ਜੂਨ ਨੂੰ ਰਹਿਣ ਦੀ ਸੰਭਾਵਨਾ ਹੈ। ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ 12 ਜੂਨ ਨੂੰ ਗਰਮ ਰਾਤ ਦੇ ਹਾਲਾਤ ਦੇਖਣ ਦੀ ਸੰਭਾਵਨਾ ਹੈ।
ਜਦੋਂਕਿ, 12 ਜੂਨ ਨੂੰ ਗੰਗਾ ਦੇ ਪੱਛਮੀ ਬੰਗਾਲ ਅਤੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੂ ਦੀ ਲਹਿਰ ਤੋਂ ਗੰਭੀਰ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। 12 ਤੋਂ 15 ਜੂਨ ਤੱਕ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ ਅਜਿਹਾ ਹੀ ਮੌਸਮ ਦੇਖਣ ਨੂੰ ਮਿਲੇਗਾ।
Summary in English: Weather Today: 47 degree shock in North India, onset of Monsoon in Gujarat, Meteorological department issued warning of heavy rain in 12 states