Weather Forecast: ਪੰਜਾਬ-ਹਰਿਆਣਾ ਦਾ ਮੌਸਮ ਲਗਾਤਾਰ ਬਦਲਦਾ ਜਾ ਰਿਹਾ ਹੈ। ਮੌਨਸੂਨ ਦੀ ਰਵਾਨਗੀ ਦੇ ਬਾਵਜੂਦ ਮੌਸਮ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਸੋਮਵਾਰ ਨੂੰ ਜਿੱਥੇ ਕਈ ਇਲਾਕਿਆਂ ਵਿੱਚ ਮੀਂਹ ਪਿਆ, ਉੱਥੇ ਹੀ ਮੰਗਲਵਾਰ ਅਤੇ ਬੁੱਧਵਾਰ ਨੂੰ ਮੌਸਮ ਸਾਫ਼ ਰਿਹਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ ਅਤੇ ਵੈਸਟਰਨ ਡਿਸਟਰਬੈਂਸ ਮੁੜ ਤੋਂ ਮੌਸਮ 'ਚ ਬਦਲਾਅ ਲਿਆਉਣ ਦੀ ਤਿਆਰੀ 'ਚ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 02 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ, ਇਸ ਤੋਂ ਬਾਅਦ 14 ਅਕਤੂਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੌਸਮ 'ਚ ਆ ਰਹੀ ਇਹ ਤਬਦੀਲੀ ਨਵੇਂ ਵੈਸਟਰਨ ਡਿਸਟਰਬੈਂਸ ਕਾਰਨ ਹੈ, ਜਿਸਦਾ ਅਸਰ 17 ਅਕਤੂਬਰ ਤੱਕ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਮੁਤਾਬਕ ਇੱਕ ਨਵੀਂ ਪੱਛਮੀ ਗੜਬੜ 13 ਅਕਤੂਬਰ ਨੂੰ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਹਰਿਆਣਾ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਮੌਸਮ 'ਚ ਬਾਰ-ਬਾਰ ਬਦਲਾਅ ਕਾਰਨ ਹਰਿਆਣਾ ਵਿੱਚ ਕਈ ਇਲਾਕਿਆਂ 'ਚ ਬੂੰਦਾ-ਬਾਂਦੀ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਆਏਗੀ। ਫਿਲਹਾਲ, ਕਈ ਜ਼ਿਲ੍ਹਿਆਂ ਵਿੱਚ ਸਵੇਰੇ ਹਲਕੀ ਧੁੰਦ ਦੇ ਨਾਲ-ਨਾਲ ਹਲਕੀ ਠੰਢ ਵੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਦੁਪਹਿਰ ਵੇਲੇ ਲੋਕਾਂ ਨੂੰ ਗਰਮੀ ਸਹਿਣੀ ਪੈ ਰਹੀ ਹੈ।
ਇਹ ਵੀ ਪੜ੍ਹੋ : Weather Today: ਪੰਜਾਬ 'ਚ ਸਰਦੀ ਦੀ ਸੁਗਬੁਗਾਹਟ, ਪੜੋ ਆਉਂਦੇ 10 ਦਿਨ ਦੀ Weather Report
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਦਰੂਨੀ ਤਾਮਿਲਨਾਡੂ, ਉੱਤਰੀ ਕੇਰਲ, ਦੱਖਣੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਰਾਇਲਸੀਮਾ, ਮਨੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: A big change in weather is coming from this day