1. Home
  2. ਮੌਸਮ

Weather Today: ਹਾਈ ਟੈਮਪ੍ਰੇਚਰ ਤੋਂ ਬਾਅਦ ਇਸ ਦਿਨ ਤੋਂ ਮੌਸਮ 'ਚ ਬਦਲਾਅ ਦੀ ਉਮੀਦ

ਤਾਪਮਾਨ ਵਧਣ ਕਾਰਨ ਹੁੰਮਸ ਵਾਲਾ ਮੌਸਮ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਇਸ ਦਿਨ ਤੋਂ ਮੌਸਮ 'ਚ ਤਬਦੀਲੀ ਆਉਣ ਦੀ ਉਮੀਦ ਜਤਾਈ ਹੈ।

Gurpreet Kaur Virk
Gurpreet Kaur Virk
ਟੈਮਪ੍ਰੇਚਰ ਦੇ ਟਾਰਚਰ ਤੋਂ ਬਾਅਦ ਇਹ ਦਿਨ ਸੁਹਾਵਣੇ

ਟੈਮਪ੍ਰੇਚਰ ਦੇ ਟਾਰਚਰ ਤੋਂ ਬਾਅਦ ਇਹ ਦਿਨ ਸੁਹਾਵਣੇ

Weather Forecast: ਉੱਤਰ ਭਾਰਤ ਦੇ ਸੂਬੇ ਜਿੱਥੇ ਹੁੰਮਸ ਭਰੀ ਗਰਮੀ ਕਾਰਨ ਲੋਕਾਂ ਲਈ ਮੁਸੀਬਤ ਬਣੇ ਹੋਏ ਹਨ। ਉੱਥੇ ਹੀ ਦੇਸ਼ ਦੇ ਕਈ ਅਜਿਹੇ ਸੂਬੇ ਹਨ ਜੋ ਹੀਟਵੇਵ ਦੀ ਸੰਭਾਵਨਾ ਵਿਚਾਲੇ ਅਲਰਟ 'ਤੇ ਹਨ। ਦਰਅਸਲ, ਮੌਸਮ ਵਿਭਾਗ ਨੇ ਸੌਰਾਸ਼ਟਰ ਅਤੇ ਗੁਜਰਾਤ ਦੇ ਕੱਛ ਤੱਟ ਲਈ ਚੱਕਰਵਾਤੀ ਤੂਫਾਨ 'ਬਿਪਰਜੋਏ' (Biporjoy Cyclone) ਦੀ ਚੇਤਾਵਨੀ ਜਾਰੀ ਕੀਤੀ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਿਹਾ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮੌਸਮ 'ਚ ਬਦਲਾਅ ਹੋ ਸਕਦਾ ਹੈ ਅਤੇ ਬੁੱਧਵਾਰ ਅਤੇ ਵੀਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅੱਜ ਯਾਨੀ 13 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ

● ਇਸ ਤੋਂ ਇਲਾਵਾ 14, 15 ਅਤੇ 16 ਜੂਨ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।

● ਮੌਸਮ ਵਿਭਾਗ ਨੇ ਪੰਜਾਬ ਵਿੱਚ 14, 15 ਅਤੇ 16 ਨੂੰ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਵੀ ਪੇਸ਼ੀਨਗੋਈ ਕੀਤੀ ਹੈ।

● ਪੰਜਾਬ ਵਿੱਚ ਅਗਲੇ 05 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਉਮੀਦ ਨਹੀਂ ਹੈ।

ਇਹ ਵੀ ਪੜ੍ਹੋ : Weather Today: ਕਦੇ ਧੁੱਪ - ਕਦੇ ਮੀਂਹ, ਮੌਸਮ 'ਚ ਇਹ ਬਦਲਾਅ 15 ਜੂਨ ਤੱਕ ਜਾਰੀ

ਹਰਿਆਣਾ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਹਰਿਆਣਾ ਵਿੱਚ ਇਸ ਸਮੇਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

● ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 14, 15 ਅਤੇ 16 ਨੂੰ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਵੀ ਪੇਸ਼ੀਨਗੋਈ ਕੀਤੀ ਹੈ।

● ਹਰਿਆਣਾ ਵਿੱਚ ਅਗਲੇ 05 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਹੁੰਮਸ ਵਾਲੀ ਗਰਮੀ 'ਚ ਚੰਗੀ ਖ਼ਬਰ, 11-12 ਜੂਨ ਨੂੰ ਮੀਂਹ-ਹਨੇਰੀ-ਗੜੇਮਾਰੀ ਦਾ ਅਲਰਟ

ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather

● ਅਫਗਾਨਿਸਤਾਨ ਅਤੇ ਆਸਪਾਸ ਦੇ ਇਲਾਕਿਆਂ 'ਤੇ ਪੱਛਮੀ ਗੜਬੜੀ ਹੈ।

● ਇੱਕ ਚੱਕਰਵਾਤੀ ਸਰਕੂਲੇਸ਼ਨ ਦੱਖਣ-ਪੂਰਬੀ ਉੱਤਰ ਪ੍ਰਦੇਸ਼ 'ਤੇ ਬਣਿਆ ਹੋਇਆ ਹੈ।

● ਹੇਠਲੇ ਪੱਧਰ 'ਤੇ, ਦੱਖਣ-ਪੂਰਬੀ ਉੱਤਰ ਪ੍ਰਦੇਸ਼ ਦੇ ਉੱਪਰ ਚੱਕਰਵਾਤੀ ਚੱਕਰ ਉੜੀਸਾ ਤੱਕ ਫੈਲ ਰਿਹਾ ਹੈ।

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਅੰਡੇਮਾਨ ਅਤੇ ਨਿਕੋਬਾਰ ਟਾਪੂ, ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਕੇਰਲ, ਤੱਟਵਰਤੀ ਕਰਨਾਟਕ ਅਤੇ ਸੌਰਾਸ਼ਟਰ ਅਤੇ ਕੱਛ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਤਾਮਿਲਨਾਡੂ, ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਉੱਤਰ-ਪੂਰਬੀ ਬਿਹਾਰ, ਦੱਖਣੀ ਛੱਤੀਸਗੜ੍ਹ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਮੱਧ ਪ੍ਰਦੇਸ਼, ਵਿਦਰਭ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਗੁਜਰਾਤ ਅਤੇ ਉੱਤਰੀ ਮਹਾਰਾਸ਼ਟਰ ਦੇ ਤੱਟ 'ਤੇ ਸਮੁੰਦਰ ਦੀ ਸਥਿਤੀ ਖਰਾਬ ਤੋਂ ਬਹੁਤ ਖਰਾਬ ਹੋਵੇਗੀ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: After the high temperature, the weather is expected to change from this day

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters