Weather Forecast: ਉੱਤਰ ਭਾਰਤ ਵਿੱਚ ਠੰਡੀਆਂ ਹਵਾਵਾਂ ਅਤੇ ਮੀਂਹ ਕਾਰਨ ਗਰਮੀ ਤੋਂ ਰਾਹਤ ਨਸੀਬ ਹੋਈ ਸੀ, ਪਰ ਮੌਸਮ ਵਿੱਚ ਆਈ ਤਬਦੀਲੀ ਕਾਰਨ ਮੁੜ ਲੋਕਾਂ ਨੂੰ ਗਰਮੀ ਦੀ ਮਾਰ ਝੱਲਣ ਨੂੰ ਮਜਬੂਰ ਹੋਣ ਪੈ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਹਾਲੇ ਕੁਝ ਦਿਨ ਹੋਰ ਲੋਕਾਂ ਨੂੰ ਗਰਮੀ ਦਾ ਕਹਿਰ ਝੱਲਣਾ ਪੈ ਸਕਦਾ ਹੈ, ਇਸ ਤੋਂ ਬਾਅਦ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ।
ਫਿਲਹਾਲ, ਆਈਐਮਡੀ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਪੂਰਬੀ ਭਾਰਤ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹੀਟਵੇਵ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਮੰਗਲਵਾਰ ਯਾਨੀ 11 ਜੂਨ, 2024 ਨੂੰ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ਵਿੱਚ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ 10 ਤੋਂ 13 ਜੂਨ ਤੱਕ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਇਸ ਦੌਰਾਨ ਲੂ ਦੀ ਗੰਭੀਰ ਸਥਿਤੀ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਦਿੱਲੀ ਵਿੱਚ ਹਵਾਵਾਂ ਦਾ ਦੌਰ ਜਾਰੀ ਰਹਿਣ ਦੀ ਵੀ ਸੰਭਾਵਨਾ ਜਤਾਈ ਹੈ। ਪਰ ਮੌਸਮ ਵਿਭਾਗ ਦੀ ਮੰਨੀਏ ਤਾਂ ਹਵਾਵਾਂ ਦੇ ਇਸ ਦੌਰ ਦੇ ਬਾਵਜੂਦ ਲੋਕਾਂ ਨੂੰ ਇਸ ਹਫਤੇ ਗਰਮੀ ਦੀ ਗੰਭੀਰ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੰਜਾਬ ਦਾ ਮੌਸਮ
ਬੇਸ਼ਕ ਪੰਜਾਬ, ਪਹਾੜੀ ਸੂਬੇ ਹਿਮਾਚਲ ਨਾਲ ਲੱਗਦਾ ਹੈ, ਪਰ ਇਸ ਵਾਰ ਪਹਾੜੀ ਸੂਬੇ ਵੀ ਅੱਤ ਦੀ ਗਰਮੀ ਦੀ ਲਪੇਟ ਵਿੱਚ ਹਨ, ਜਿਸਦੇ ਚਲਦਿਆਂ ਪੰਜਾਬ ਵਿੱਚ ਵੀ ਗਰਮੀ ਨਾਲ ਬੁਰਾ ਹਾਲ ਹੋ ਰਿਹਾ ਹੈ। ਹਾਲਾਂਕਿ, ਮੀਂਹ ਪੈਣ ਕਾਰਨ ਕੁਝ ਦਿਨਾਂ ਦੀ ਰਾਹਤ ਜ਼ਰੂਰ ਮਿਲੀ ਸੀ, ਪਰ ਮੀਂਹ ਦੀਆਂ ਗਤੀਵਿਧੀਆਂ ਖ਼ਤਮ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਦੱਸ ਦੇਈਏ ਕਿ ਇੱਕ ਦਿਨ 'ਚ ਤਾਪਮਾਨ 'ਚ ਲਗਭਗ 3 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 'ਚ ਲਗਭਗ ਇਕ ਡਿਗਰੀ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : Monsoon Report: ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਅੱਜ ਫਿਰ ਧੂੜ ਭਰੀ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਬਿਜਲੀ ਡਿੱਗਣ ਦਾ Alert
ਮੌਸਮ ਦੀਆਂ ਗਤੀਵਿਧੀਆਂ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਦੱਖਣੀ ਕੋਂਕਣ ਗੋਆ, ਦੱਖਣੀ ਮੱਧ ਮਹਾਰਾਸ਼ਟਰ ਅਤੇ ਤੱਟਵਰਤੀ ਕਰਨਾਟਕ ਵਿੱਚ ਵੱਖ-ਵੱਖ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਤੇਲੰਗਾਨਾ, ਮਰਾਠਵਾੜਾ, ਉੱਤਰੀ ਕੋਂਕਣ ਅਤੇ ਗੋਆ, ਉੱਤਰੀ ਮੱਧ ਮਹਾਰਾਸ਼ਟਰ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸਿੱਕਮ, ਉੱਤਰ-ਪੂਰਬੀ ਭਾਰਤ, ਲਕਸ਼ਦੀਪ, ਦੱਖਣ-ਪੱਛਮੀ ਮੱਧ ਪ੍ਰਦੇਸ਼ ਅਤੇ ਵਿਦਰਭ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਉੜੀਸਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਛੱਤੀਸਗੜ੍ਹ, ਦੱਖਣੀ ਗੁਜਰਾਤ, ਮੱਧ ਪ੍ਰਦੇਸ਼ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੱਧ ਪ੍ਰਦੇਸ਼, ਝਾਰਖੰਡ, ਬਿਹਾਰ, ਗੰਗਾ ਪੱਛਮੀ ਬੰਗਾਲ, ਉੜੀਸਾ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਸੰਭਵ ਹਨ। ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਹੀਟ ਵੇਵ ਦੇ ਹਾਲਾਤ ਸੰਭਵ ਹਨ।
Summary in English: Weather Today: After the pleasant weather, the temperature torture begins, the heat is expected to rain again till this day.